Punjab War Awards Act, 1948: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪੰਜਾਬ ਸਰਕਾਰ ਨੇ ‘ਪੰਜਾਬ ਵਾਰ ਅਵਾਰਡਜ਼ ਐਕਟ, 1948’ ਦੇ ਤਹਿਤ ਜੰਗੀ ਜਾਗੀਰ ਨੂੰ ਮੌਜੂਦਾ 10,000 ਰੁਪਏ ਸਾਲਾਨਾ ਤੋਂ ਦੁੱਗਣਾ ਕਰਕੇ 20,000 ਰੁਪਏ ਸਾਲਾਨਾ ਕਰਨ ਦਾ ਫੈਸਲਾ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੂਨ 2013 ਤੋਂ ਬਾਅਦ ਜੰਗੀ ਜਾਗੀਰ ਵਿੱਚ ਬੀਤੇ 10 ਸਾਲ ਦੌਰਾਨ ਕੋਈ ਵੀ ਵਾਧਾ ਨਹੀਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅੱਜਕੱਲ ਦੀ ਮਹਿੰਗਾਈ ਦੇ ਮੱਦੇਨਜ਼ਰ ਦੇਸ਼ ਦੇ ਸੂਰਬੀਰਾਂ ਦੇ ਮਾਪਿਆਂ ਲਈ ਇਸ ਜੰਗੀ ਜਾਗੀਰ ਨੂੰ ਵਧਾਉਣਾ ਸਰਕਾਰ ਦਾ ਫਰਜ ਬਣਦਾ ਹੈ।
Finance Minister Adv. @HarpalCheemaMLA said that Punjab Govt. has decided to double War Jagir from the existing ₹10,000 p.a to ₹20,000 p.a under the Punjab War Awards Act, 1948. Minister said that it is duty of govt to increase the War Jagir for parents of heroes of country. pic.twitter.com/ESXAjU6gR4
— Government of Punjab (@PunjabGovtIndia) June 26, 2023
ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਇਸ ਸਬੰਧੀ ਭੇਜੀ ਗਈ ਤਜਵੀਜ਼ ਨੂੰ ਵਿੱਤ ਵਿਭਾਗ ਵੱਲੋਂ ਮੰਜੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਮਾਪਿਆਂ ਦੀ ਰਿਣੀ ਹੈ ਜਿੰਨਾਂ ਨੇ ਬਿਨਾਂ ਕੋਈ ਪ੍ਰਵਾਹ ਕੀਤਿਆਂ ਆਪਣਿਆਂ ਪੁੱਤਾਂ ਨੂੰ ਦੇਸ਼ ਦੀ ਰਾਖੀ ਲਈ ਤੋਰਿਆ ਸੀ।
ਇਥੇ ਜਿਕਰਯੋਗ ਹੈ ਕਿ ਉਨ੍ਹਾਂ ਮਾਪਿਆਂ ਜੋ ਪੰਜਾਬ ਦੇ ਵਸਨੀਕ ਹਨ ਅਤੇ ਜਿੰਨ੍ਹਾਂ ਦੇ ਇਕਲੌਤੇ ਪੁੱਤਰ ਜਾਂ 2 ਤੋਂ 3 ਪੁੱਤਰਾਂ ਨੇ ਦੂਜੇ ਵਿਸ਼ਵ ਯੁੱਧ, ਕੌਮੀ ਸੰਕਟ 1962 ਅਤੇ ਕੌਮੀ ਸੰਕਟ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਕੀਤੀ, ਨੂੰ ਪੰਜਾਬ ਸਰਕਾਰ ਵੱਲੋਂ ਸਨਮਾਨ ਵਜੋਂ ਸਾਲਾਨਾ ਜੰਗੀ ਜਾਗੀਰ ਅਦਾ ਕੀਤੀ ਜਾਂਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h