ICC Men’s, ODI World Cup 2023 Full Schedule: ਆਈਸੀਸੀ ਓਡੀਆਈ ਵਿਸ਼ਵ ਕੱਪ ਦੀ ਮੇਜ਼ਬਾਨੀ ਇਸ ਸਾਲ ਭਾਰਤ ਕਰ ਰਿਹਾ ਹੈ, ਜਿਸਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਵਿਸ਼ਵ ਕੱਪ 5 ਅਕਤੂਬਰ ਤੋਂ 19 ਨਵੰਬਰ ਤੱਕ ਖੇਡਿਆ ਜਾਵੇਗਾ। ਕ੍ਰਿਕਟ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ, ਜਦੋਂ ਪੂਰਾ ਵਿਸ਼ਵ ਕੱਪ ਭਾਰਤ ਵਿੱਚ ਖੇਡਿਆ ਜਾਵੇਗਾ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਭਾਰਤ ਨੇ ਸਾਂਝੇ ਤੌਰ ‘ਤੇ 1987, 1996 ਅਤੇ 2011 ਵਨਡੇ ਕ੍ਰਿਕਟ ਵਿਸ਼ਵ ਕੱਪ ਦੀ ਮੇਜ਼ਬਾਨੀ ਕੀਤੀ ਸੀ। 13ਵੇਂ ਵਨਡੇ ਵਿਸ਼ਵ ਕੱਪ ਦਾ ਪੂਰਾ ਸ਼ਡਿਊਲ ਮੰਗਲਵਾਰ ਨੂੰ ਮੁੰਬਈ ‘ਚ ਜਾਰੀ ਕੀਤਾ ਗਿਆ।
ਵਿਸ਼ਵ ਕੱਪ ਦੀ ਸ਼ੁਰੂਆਤ 5 ਅਕਤੂਬਰ ਨੂੰ ਅਹਿਮਦਾਬਾਦ ਵਿੱਚ ਮੌਜੂਦਾ ਚੈਂਪੀਅਨ ਇੰਗਲੈਂਡ ਅਤੇ ਪਿਛਲੀ ਵਾਰ ਦੀ ਉਪ ਜੇਤੂ ਨਿਊਜ਼ੀਲੈਂਡ ਵਿਚਾਲੇ ਮੈਚ ਨਾਲ ਹੋਵੇਗੀ। ਇਸ ਦੇ ਨਾਲ ਹੀ ਭਾਰਤੀ ਟੀਮ ਆਪਣਾ ਪਹਿਲਾ ਮੈਚ 8 ਅਕਤੂਬਰ ਨੂੰ ਚੇਨਈ ਵਿੱਚ ਆਸਟਰੇਲੀਆ ਖ਼ਿਲਾਫ਼ ਖੇਡੇਗੀ। ਵਿਸ਼ਵ ਕੱਪ ‘ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ 15 ਅਕਤੂਬਰ (ਐਤਵਾਰ) ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾਵੇਗਾ। ਫਾਈਨਲ 19 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾਵੇਗਾ।
GET YOUR CALENDARS READY! 🗓️🏆
The ICC Men’s @cricketworldcup 2023 schedule is out now ⬇️#CWC23https://t.co/j62Erj3d2c
— ICC (@ICC) June 27, 2023
ਸੈਮੀਫਾਈਨਲ ਮੈਚ ਮੁੰਬਈ ਅਤੇ ਕੋਲਕਾਤਾ ‘ਚ ਹੋਣਗੇ
ਵਿਸ਼ਵ ਕੱਪ ਦੌਰਾਨ 45 ਮੈਚਾਂ ਵਾਲੀ ਰਾਊਂਡ ਰੌਬਿਨ ਲੀਗ ਵਿੱਚ 10 ਟੀਮਾਂ ਇੱਕ-ਦੂਜੇ ਨਾਲ ਭਿੜਨਗੀਆਂ। ਇਸ ਤੋਂ ਬਾਅਦ ਸੈਮੀਫਾਈਨਲ ਅਤੇ ਫਾਈਨਲ ਖੇਡੇ ਜਾਣਗੇ। ਪਹਿਲਾ ਸੈਮੀਫਾਈਨਲ 15 ਨਵੰਬਰ ਨੂੰ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡਿਆ ਜਾਵੇਗਾ ਅਤੇ ਦੂਜਾ ਸੈਮੀਫਾਈਨਲ 16 ਨਵੰਬਰ ਨੂੰ ਕੋਲਕਾਤਾ ਦੇ ਈਡਨ ਗਾਰਡਨ ‘ਚ ਖੇਡਿਆ ਜਾਵੇਗਾ। ਜੇਕਰ ਭਾਰਤ ਸੈਮੀਫਾਈਨਲ ਲਈ ਕੁਆਲੀਫਾਈ ਕਰ ਲੈਂਦਾ ਹੈ ਤਾਂ ਉਹ ਆਪਣਾ ਸੈਮੀਫਾਈਨਲ ਮੈਚ ਮੁੰਬਈ ‘ਚ ਖੇਡੇਗਾ।
ODI WC 2023 Teams: ਹੁਣ ਤੱਕ ਇਹ ਟੀਮਾਂ ਕਰ ਚੁੱਕੀਆਂ ਹਨ ਕੁਆਲੀਫਾਈ
1. ਭਾਰਤ
2. ਆਸਟ੍ਰੇਲੀਆ
3. ਅਫਗਾਨਿਸਤਾਨ
4. ਇੰਗਲੈਂਡ
5. ਨਿਊਜ਼ੀਲੈਂਡ
6. ਦੱਖਣੀ ਅਫਰੀਕਾ
7. ਬੰਗਲਾਦੇਸ਼
8. ਪਾਕਿਸਤਾਨ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h