Punjab CM Mann Live: ਪੰਜਾਬ ਵਿੱਚ ਪਿਛਲੇ ਕਈ ਸਾਲਾਂ ਤੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਾਉਣ ਲਈ ਸੰਘਰਸ਼ ਕਰਦੇ ਆ ਰਹੇ ਕੱਚੇ ਅਧਿਆਪਕਾਂ ਨੂੰ ਖੁਸ਼ਖਬਰੀ ਮਿਲੀ ਹੈ। ਕੱਚੇ ਅਧਿਆਪਕਾਂ ਨੂੰ ਰੈਗੂਲਰ ਤੌਰ ‘ਤੇ ਆਰਡਰ ਦੇਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਿਤੀ ਦਾ ਐਲਾਨ ਕਰ ਦਿੱਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਚੇ ਅਧਿਆਪਕਾਂ ਨੂੰ ਵੱਡਾ ਤੋਹਾਫਾ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਵੱਡੇ ਐਲਾਨ ਕੀਤੇ ਹਨ। ਮੁੱਖ ਮੰਤਰੀ ਵੱਲੋਂ ਕੱਚੇ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਅਧਿਆਪਕ ਪਹਿਲਾਂ 3550 ਰੁਪਏ ਲੈਂਦੇ ਸਨ, ਹੁਣ ਉਨ੍ਹਾਂ ਨੂੰ 15000 ਹਜ਼ਾਰ ਰੁਪਏ ਮਿਲਣਗੇ। 6 ਹਜ਼ਾਰ ਤਨਖਾਹ ਵਾਲਿਆਂ ਨੂੰ 18000 ਹਜ਼ਾਰ, ਜਿਨ੍ਹਾਂ ਦੀ 9500 ਰੁਪਏ ਤਨਖਾਹ ਸੀ, ਉਨ੍ਹਾਂ ਦੀ 20500 ਰੁਪਏ ਹੋਵੇਗੀ।
ਕੱਚੇ ਤੋਂ ਪੱਕੇ ਕੀਤੇ ਅਧਿਆਪਕਾਂ ਲਈ ਵੱਡਾ ਤੋਹਫ਼ਾ…
ਤਨਖਾਹਾਂ ਤੇ ਭੱਤਿਆਂ ਵਿੱਚ ਭਾਰੀ ਵਾਧਾ… ਵੇਰਵੇ ਸਾਂਝੇ ਕਰ ਰਹੇ ਹਾਂ… Live https://t.co/ltmOqxzH53
— Bhagwant Mann (@BhagwantMann) June 27, 2023
ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਈਟੀਟੀ ਅਤੇ ਐਨਈਟੀ ਜਿਹੜੇ 10250 ਵਾਲਿਆਂ ਦੀ ਤਨਖਾਹ 22000 ਰੁਪਏ ਪ੍ਰਤੀ ਮਹੀਨਾ ਤਨਖਾਹ ਹੋਵੇਗੀ। ਜਿਹੜੇ 11000 ਹਜ਼ਾਰ ਰੁਪਏ ਤਨਖਾਹ ਲੈਂਦੇ ਸਨ 23000 ਹਜ਼ਾਰ ਰੁਪਏ, 5500 ਰੁਪਏ ਤਨਖਾਹ ਲੈਣ ਵਾਲੇ ਵਲੰਟੀਅਰਾਂ ਦੀ ਤਨਖਾਹ 15000 ਰੁਪਏ ਪ੍ਰਤੀ ਮਹੀਨਾ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਰੇ ਅਧਿਆਪਕਾਂ ਨੂੰ ਛੁੱਟੀਆਂ ਮਿਲਣਗੀਆਂ ਅਤੇ ਮਹਿਲਾ ਅਧਿਆਪਕਾਂ ਨੂੰ ਜਣੇਪਾ ਛੁੱਟੀ ਵੀ ਮਿਲੇਗੀ। ਮੁੱਖ ਮੰਤਰੀ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਕਿ ਹਰ ਸਾਲ ਇਨ੍ਹਾਂ ਦੀ ਤਨਖਾਹ ਵਿੱਚ 5 ਫੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h