SDM office Ludhiana Clerk Arrested: ਕਾਨੂੰਨਗੋ ਵਿਜੈਪਾਲ ਸਿੰਘ ਨੂੰ 5 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਨ ਉਪਰੰਤ, ਵਿਜੀਲੈਂਸ ਬਿਊਰੋ, ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਿਊ.) ਨੇ ਐਸ.ਡੀ.ਐਮ. ਮਾਲੇਰਕੋਟਲਾ ਦਫ਼ਤਰ ਵਿਖੇ ਤਾਇਨਾਤ ਕਲਰਕ ਰੋਹਿਤ ਸ਼ਰਮਾ ਉਰਫ਼ ਰੋਹਿਤ ਕੁਮਾਰ ਨੂੰ ਉਕਤ ਕਾਨੂੰਨਗੋ ਵੱਲੋਂ ਦਿੱਤੀ ਰਕਮ ਨੂੰ ਆਪਣੇ ਕੋਲ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਦੱਸ ਦਈਏ ਕਿ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਨੇ ਕਾਨੂੰਨਗੋ ਵਿਜੈਪਾਲ ਨੂੰ ਸ਼ਿਕਾਇਤਕਰਤਾ ਕਰਮਜੀਤ ਸਿੰਘ ਵਾਸੀ ਪਿੰਡ ਭੈਣੀ ਕਲਾਂ ਤੋਂ ਉਸ ਦੀ ਜ਼ਮੀਨ ਦੀ ਖਾਨਗੀ ਤਕਸੀਮ ਕਰਵਾਉਣ ਅਤੇ ਸੜਕ ਲਈ ਗ੍ਰਹਿਣ ਕੀਤੀ ਜ਼ਮੀਨ ਦਾ ਮੁਆਵਜ਼ਾ ਦਿਵਾਉਣ ਬਦਲੇ ਦੋ ਕਿਸ਼ਤਾਂ ਵਿੱਚ 5 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੂੰ ਇਸ ਮਾਮਲੇ ਵਿੱਚ ਕਲਰਕ ਰੋਹਿਤ ਸ਼ਰਮਾ ਦੀ ਸ਼ਮੂਲੀਅਤ ਦਾ ਪਤਾ ਲੱਗਾ ਹੈ, ਜੋ ਕਿ ਐਸ.ਡੀ.ਐਮ. ਮਲੇਰਕੋਟਲਾ ਦੇ ਰੀਡਰ ਵਜੋਂ ਤਾਇਨਾਤ ਹੈ। ਉਕਤ ਕਾਨੂੰਨਗੋ ਨੇ ਰਿਸ਼ਵਤ ਦੀ ਇਹ ਰਕਮ ਉਸ ਨੂੰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕਲਰਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸ ਸਬੰਧੀ ਐਫ.ਆਈ.ਆਰ ਨੰ. 2 ਮਿਤੀ 23-02-2023 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਥਾਣਾ ਆਰਥਿਕ ਅਪਰਾਧ ਸ਼ਾਖਾ, ਵਿਜੀਲੈਂਸ ਬਿਊਰੋ, ਲੁਧਿਆਣਾ ਵਿਖੇ ਪਹਿਲਾਂ ਹੀ ਦਰਜ ਕੀਤੀ ਹੋਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h