Guru Angad Dev Veterinary and Animal Sciences University: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਧਿਕਾਰਤ ਤੌਰ ‘ਤੇ ਕੀਤੇ ਜਾਣ ਵਾਲੇ ਸੰਚਾਰ ਜਾਂ ਹੋਰ ਪੱਤਰ ਵਿਹਾਰ ਲਈ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਨੂੰ ਹਮੇਸ਼ਾ ਇਸ ਦੇ ਪੂਰੇ ਨਾਮ ਨਾਲ ਹੀ ਦਰਜ ਕੀਤਾ ਜਾਵੇ।
ਦੂਜੇ ਸਿੱਖ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਨਾਂ ‘ਤੇ ਸਥਾਪਿਤ ਕੀਤੀ ਇਸ ਯੂਨੀਵਰਸਿਟੀ ਲਈ ਸੰਖੇਪ ਨਾਂ ਦੀ ਵਰਤੋਂ ਕਰਨ ਦੇ ਰੁਝਾਨ ਦਾ ਸਖ਼ਤ ਨੋਟਿਸ ਲੈਂਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਇਸ ਸਬੰਧੀ ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਅਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਪੱਤਰ ਲਿਖਿਆ ਹੈ।
Animal Husbandry, Dairy Development and Fisheries Minister Gurmeet Singh Khuddian directed all the officials to always refer Guru Angad Dev Veterinary and Animal Sciences University, Ludhiana by its full name in official communications or otherwise. pic.twitter.com/SdRzuLGHUX
— Government of Punjab (@PunjabGovtIndia) June 27, 2023
ਉਨ੍ਹਾਂ ਨੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਅਤੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ ਨੂੰ ਕਿਹਾ ਕਿ ਇਸਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਹੁਣ ਤੋਂ ਕੋਈ ਵੀ ਵਿਅਕਤੀ ਲਿਖਤੀ ਜਾਂ ਜ਼ੁਬਾਨੀ ਤੌਰ ਅਧਿਕਾਰਤ ਸੰਚਾਰ ਜਾਂ ਹੋਰ ਪੱਤਰ ਵਿਹਾਰ ਲਈ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਸੰਖੇਪ ਨਾਮ ਦੀ ਵਰਤੋਂ ਨਹੀਂ ਕਰੇਗਾ। ਕੈਬਨਿਟ ਮੰਤਰੀ ਨੇ ਪ੍ਰਮੁੱਖ ਸਕੱਤਰ ਅਤੇ ਵੀਸੀ ਨੂੰ ਕਿਹਾ ਕਿ ਇਹਨਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਹਰ ਪੱਧਰ ‘ਤੇ ਯਕੀਨੀ ਬਣਾਇਆ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h