Punjab Police: ਸੂਬੇ ‘ਚ ਅਕਸਰ ਹੀ ਪੰਜਾਬ ਪੁਲਿਸ ਆਪਣੇ ਕਾਰਨਾਮਿਆਂ ਕਰਕੇ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਫਿਰ ਕਾਰੇ ਚਾਹੇ ਉਹ ਚੰਗੇ ਹੋਣ ਜਾਂ ਮਾੜੇ। ਜਿਥੇ ਕੁੱਝ ਪੁਲਿਸ ਕਰਮਚਾਰੀ ਲੋਕਾਂ ਦੀ ਮਦਦ ਕਰਦੇ ਹੋਏ ਨਜ਼ਰ ਆਉਂਦੇ ਹਨ ਉਥੇ ਹੀ ਕੁਝ ਪੁਲਿਸ ਕਰਮਚਾਰੀ ਲੋਕਾਂ ‘ਤੇ ਹੱਥ ਚੁੱਕਣ ਤੋਂ ਬਿਲਕੁਲ ਵੀ ਗੁਰੇਜ਼ ਨਹੀਂ ਕਰਦੇ।
ਹੁਣ ਤਾਜ਼ਾ ਮਾਮਲਾ ਹੈ ਅੰਮ੍ਰਿਤਸਰ ਦੇ ਦਰਬਾਰ ਸਾਹਿਬ ਦੇ ਨਜ਼ਦੀਕ ਦਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਜੋ ਕਿ ਬੈਟਰੀ ਰਿਕਸ਼ਾ ਚਲਾਉਂਦਾ ਹੈ ਨੂੰ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤੇ ਇਸ ਦੌਰਾਨ ਪੁਲਿਸ ਨੇ ਉਸ ਨੌਜਵਾਨ ਨਾਲ ਕੁੱਟਮਾਰ ਕੀਤੀ ਗਈ।
ਹਾਸਲ ਜਾਣਕਾਰੀ ਮੁਤਾਬਕ ਪੁਲਿਸ ਕਰਮਚਾਰੀਆਂ ਵੱਲੋਂ ਰਿਕਸ਼ਾ ਚਾਲਕ ‘ਤੇ ਹੱਥ ਚੁੱਕਿਆ ਗਿਆ ਅਤੇ ਉਸ ਨੂੰ ਥੱਪੜ ਤਕ ਮਾਰੇ ਗਏ। ਇਸ ਬੇਰਹਿਮੀ ਨਾਲ ਕੀਤੀ ਗਈ ਕੁੱਟਮਾਰ ਦੌਰਾਨ ਉਸ ਨੌਜਵਾਨ ਦੀਆਂ ਅੱਖਾਂ ਦੇ ਚੋਂ ਖ਼ੂਨ ਨਿਕਲਣਾ ਸ਼ੁਰੂ ਹੋ ਗਿਆ। ਜਿਸ ਤੋਂ ਬਾਅਦ ਵਾਲਮੀਕਿ ਸਮਾਜ ਦੇ ਅਧਿਕਾਰੀ ਅਤੇ ਕਈ ਸਮਾਜ ਸੇਵੀ ਸੰਸਥਾਵਾਂ ਮੌਕੇ ‘ਤੇ ਪਹੁੰਚੇ।
ਪੀੜਤ ਨੌਜਵਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਕਿ ਪੁਲਸ ਅਧਿਕਾਰੀ ਵੱਲੋਂ ਉਸ ਨੂੰ ਬੈਟਰੀ ਰਿਕਸ਼ਾ ਵਾਪਸ ਮੋੜਨ ਲਈ ਕਿਹਾ ਪਰ ਪਿੱਛੇ ਇਕ ਹੋਰ ਬੈਟਰੀ ਰਿਕਸ਼ਾ ਹੋਣ ਕਰਕੇ ਉਸ ਕੋਲੋਂ ਆਪਣਾ ਰਿਕਸ਼ਾ ਮੋੜਿਆ ਨਹੀਂ ਕੀਤਾ ਗਿਆ ਜਿਸ ਦੇ ਚੱਲਦੇ ਪੁਲਿਸ ਅਧਿਕਾਰੀ ਵੱਲੋਂ ਉਸ ਨੂੰ ਥੱਪੜ ਜੜ ਦਿੱਤਾ। ਪੀੜਤ ਨੌਜਵਾਨ ਦਾ ਕਹਿਣਾ ਹੈ ਕਿ ਅਸੀਂ ਇਸ ਪੁਲਿਸ ਅਧਿਕਾਰੀ ਖਿਲਾਫ ਸ਼ਿਕਾਇਤ ਦਰਜ ਵੀ ਕਰਾਵਾਂਗੇ।
ਇਸ ਮਾਮਲੇ ‘ਚ ਜਦੋਂ ਪੁਲਿਸ ਕਰਮਚਾਰੀਆਂ ਦੇ ਨਾਲ ਪੱਤਰਕਾਰਾਂ ਵੱਲੋਂ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਅਧਿਕਾਰੀ ਵੱਲੋਂ ਭੱਜ ਕੇ ਸਵਾਲਾ ਤੋਂ ਆਪਣਾ ਪਿੱਛਾ ਛੁੱਡਵਾਇਆ ਗਿਆ। ਹਾਲਾਂਕਿ ਪੁਲਿਸ ਅਧਿਕਾਰੀ ਪੱਤਰਕਾਰਾਂ ਦੇ ਨਾਲ ਵੀ ਬਦਸਲੂਕੀ ਕਰਦਾ ਦਿਖਾਈ ਦਿੱਤਾ।
ਜ਼ਿਕਰਯੋਗ ਹੈ ਕਿ ਕਈ ਵਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਬੈਟਰੀ ਰਿਕਸ਼ਾ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਇਸੇ ਤਰ੍ਹਾਂ ਦੇ ਲੜਾਈ-ਝਗੜੇ ਦੀਆਂ ਸੂਚਨਾਵਾਂ ਸਾਹਮਣੇ ਆਉਂਦੀਆਂ ਹਨ। ਨਾਸ ਹੀ ਪੁਲਿਸ ਅਧਿਕਾਰੀਆਂ ‘ਤੇ ਇਲਜ਼ਾਮ ਲੱਗਦੇ ਹਨ ਕਿ ਕਈਂ ਬੈਟਰੀ ਰਿਕਸ਼ਾ ਵਾਲਿਆਂ ਕੋਲੋਂ ਪੈਸੇ ਲੈ ਕੇ ਉਨ੍ਹਾਂ ਨੂੰ ਅੱਗੇ ਜਾਣ ਦਿੱਤਾ ਜਾਂਦਾ ਹੈ। ਪਰ ਦੇਰ ਰਾਤ ਨੌਜਵਾਨ ‘ਤੇ ਪੁਲਿਸ ਵੱਲੋਂ ਕੀਤਾ ਵਿਵਹਾਰ ਕਿੰਨਾ ਕੁ ਜਾਇਜ਼ ਹੈ? ਪੁਲਿਸ ਅਧਿਕਾਰੀ ਦੇ ਖਿਲਾਫ ਕੋਈ ਐਕਸ਼ਨ ਹੁੰਦਾ ਹੈ ਜਾਂ ਨਹੀਂ। ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h