ਪੰਜਾਬ ਦੇ ਮੁੱਖ ਚੋਣ ਅਧਿਕਾਰ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ 2022 ‘ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਆਰੰਭ ਹੋ ਗਈਆਂ ਹਨ ਤੇ ਇਸ ਵਾਰ ਕਮਿਸ਼ਨ ਵਲੋਂ 80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ ਨੂੰ ਡਾਕ ਰਾਹੀਂ ਵੋਟ ਪਾਉਣ ਦੀ ਸਹੂਲਤ ਵੀ ਦਿੱਤੀ ਜਾਵੇਗੀ।
ਉਨ੍ਹਾਂ ਅੱਜ ਇੱਥੇ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹੇ ਦੇ ਚੋਣ ਅਧਿਕਾਰੀਆਂ, ਪੁਲਿਸ ਅਧਿਕਾਰੀਆਂ,ਈਆਰਓਜ਼ ਤੇ ਹੋਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।ਉਨ੍ਹਾਂ ਦੱਸਿਆ ਕਿ ਪੰਜਾਬ ‘ਚ ਵਡੇਰੀ ਉਮਰ ਦੇ ਕਰੀਬ 5 ਲੱਖ ਵੋਟਰ ਹਨ, ਜਿਨ੍ਹਾਂ ਨੂੰ ਇਹ ਸਹੂਲਤ ਦਿੱਤੀ ਜਾਣੀ ਹੈ।
23 ਜ਼ਿਲਿ੍ਹਆਂ ‘ਚ 24 ਹਜ਼ਾਰ ਬੂਥਾਂ ‘ਤੇ ਇਸ ਲਈ ਤਿਆਰੀਆਂ ਜਾਰੀ ਹਨ।ਉਨ੍ਹਾਂ ਦੱਸਿਆ ਕਿ ਨੌਜਵਾਨ ਵੋਟਰਾਂ, ਟਰਾਂਸਜੈਂਡਰ ਤੇ ਐਨਆਈਆਰ ਵੋਟਰਾਂ ਨੂੰ ਵੀ ਚੋਣ ਪ੍ਰਕਿਰਿਆ ਦਾ ਹਿੱਸਾ ਬਣਾਉਣ ਦੇ ਯਤਨ ਜਾਰੀ ਹਨ।