AAP Haryana Election 2024: ਆਮ ਆਦਮੀ ਪਾਰਟੀ ਨੇ ਹਰਿਆਣਾ ਵਿੱਚ ਸੰਗਠਨ ਦਾ ਵਿਸਥਾਰ ਕੀਤਾ ਹੈ। ਕੌਮੀ ਜਨਰਲ ਸਕੱਤਰ (ਸੰਗਠਨ) ਤੇ ਰਾਜ ਸਭਾ ਮੈਂਬਰ ਡਾ: ਸੰਦੀਪ ਪਾਠਕ ਨੇ ਬਲਾਕ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ। ‘ਆਪ’ ਨੇ ਪਹਿਲਾਂ ਜ਼ਿਲ੍ਹਾ ਪੱਧਰ ਤੱਕ ਸੰਗਠਨ ਦਾ ਐਲਾਨ ਕੀਤਾ ਸੀ। ਇਸ ਵਿੱਚ ਵਿਧਾਨ ਸਭਾ ਪੱਧਰ ’ਤੇ ਚਾਰ ਬਲਾਕ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਪਹਿਲੀ ਸੂਚੀ ਵਿੱਚ 90 ਵਿਧਾਨ ਸਭਾਵਾਂ ਵਿੱਚ ਬਲਾਕ ਪ੍ਰਧਾਨ ਨਿਯੁਕਤ ਕੀਤੇ ਗਏ।
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਡਾ: ਸੁਸ਼ੀਲ ਗੁਪਤਾ ਨੇ ਦੱਸਿਆ ਕਿ ਇਸ ਤੋਂ ਬਾਅਦ ਸਰਕਲ ਪੱਧਰੀ ਅਤੇ ਪਿੰਡ ਕਮੇਟੀਆਂ ਦਾ ਐਲਾਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੰਗਠਨ ਵਿਸਥਾਰ ਨੂੰ ਲੈ ਕੇ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਪਿੰਡ ਅਤੇ ਬੂਥ ਪੱਧਰ ਤੱਕ ਪਹੁੰਚਾਇਆ ਜਾਵੇਗਾ।
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਬਲਾਕ ਪੱਧਰੀ ਸੰਗਠਨ ਦਾ ਐਲਾਨ ਕੀਤਾ ਹੈ। ਸੂਬਾ ਪ੍ਰਧਾਨ ਸੁਸ਼ੀਲ ਗੁਪਤਾ ਦੀ ਸਿਫਾਰਿਸ਼ ਨਾਲ ਬਲਾਕ ਪੱਧਰ ‘ਤੇ 304 ਵਰਕਰਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ 2024 ਦੀਆਂ ਤਿਆਰੀਆਂ ਨੂੰ ਲੈ ਕੇ ਹਰਿਆਣਾ ਆਮ ਆਦਮੀ ਪਾਰਟੀ ਦਾ ਇਹ ਇੱਕ ਹੋਰ ਵੱਡਾ ਕਦਮ ਹੈ।
सभी नवनियुक्त पदाधिकारियों को हार्दिक शुभकामनाएँ !
बनाएंगे नया हरियाणा ! https://t.co/QRONfzNfuX
— AAP Haryana (@AAPHaryana) June 28, 2023
ਗੌਰਤਲਬ ਹੈ ਕਿ ਪੰਜਾਬ ‘ਚ ਵੱਡੀ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਭਰੋਸਾ ਹੁਣ ਸੱਤਵੇਂ ਅਸਮਾਨ ‘ਤੇ ਹੈ ਤੇ ਹੁਣ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਦੀ ਨਜ਼ਰ ਪੰਜਾਬ ਦੇ ਨਾਲ ਲੱਗਦੇ ਸੂਬੇ ਹਰਿਆਣਾ ‘ਤੇ ਵੀ ਹੈ।
ਦੱਸ ਦਈਏ ਕਿ 2024 ‘ਚ ਹਰਿਆਣਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਆਪੋ-ਆਪਣੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਲੱਗੀਆਂ ਹੋਈਆਂ ਹਨ। ਜਿੱਥੇ ਭਾਜਪਾ ਇਸ ਵਾਰ ਪੰਨਾ ਪ੍ਰਧਾਨਾਂ ਦੇ ਸਹਾਰੇ ਹਰਿਆਣਾ ਦੀ ਲੜਾਈ ਵਿੱਚ ਲੜਣ ਦੀ ਕੋਸ਼ਿਸ਼ ਕਰ ਰਹੀ ਹੈ, ਉੱਥੇ ਹੀ ਦੂਜੇ ਪਾਸੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੀ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h