Punjab-Haryana Monsoon Update: ਪੰਜਾਬ ਤੇ ਹਰਿਆਣਾ ਦੋਵਾਂ ਸੂਬਿਆਂ ਵਿੱਚ ਮੌਸਮ ਬਿਲਕੁਲ ਵੱਖਰਾ ਬਣਿਆ ਹੋਇਆ ਹੈ। ਇੱਕ ਪਾਸੇ ਜਿੱਥੇ ਹਰਿਆਣਾ ‘ਚ ਬਾਰਸ਼ ਜਾਰੀ ਹੈ। ਜਿਸ ਕਾਰਨ ਤਾਪਮਾਨ ‘ਚ ਕੋਈ ਬਦਲਾਅ ਨਹੀਂ ਹੋਣ ਵਾਲਾ ਹੈ। ਉਧਰ ਦੂਜੇ ਪਾਸੇ ਪੰਜਾਬ ਵਿੱਚ ਅਜੇ ਵੀ 37 ਡਿਗਰੀ ਸੈਲਸੀਅਸ ਉਸਮ ਵਾਲੀ ਗਰਮੀ ਹੈ ਤੇ ਅਗਲੇ ਕੁਝ ਦਿਨ ਹਲਕੀ ਬਾਰਸ਼ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਦੱਸ ਦਈਏ ਕਿ ਬੇਸ਼ੱਕ ਮੌਨਸੂਨ ਨੇ ਪੰਜਾਬ ਵਿੱਚ ਦਸਤਕ ਦੇ ਦਿੱਤੀ ਹੈ ਪਰ ਪੰਜਾਬ ਵਿੱਚ ਪਹੁੰਚਣ ਤੱਕ ਮੌਨਸੂਨ ਸੁਸਤ ਹੋ ਗਿਆ ਹੈ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਸਿਰਫ਼ ਗੁਰਦਾਸਪੁਰ ਵਿੱਚ ਹੀ ਮੀਂਹ ਰਿਕਾਰਡ ਹੋਇਆ ਹੈ। ਜਦਕਿ ਪੂਰੇ ਸੂਬੇ ‘ਚ ਗਰਮ ਅਤੇ ਹੁੰਮਸ ਭਰਿਆ ਮਾਹੌਲ ਰਿਹਾ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਅਗਲੇ 5 ਦਿਨਾਂ ਤੱਕ ਪੰਜਾਬ ‘ਚ ਬਾਰਿਸ਼ ਨੂੰ ਲੈ ਕੇ ਕੋਈ ਅਲਰਟ ਨਹੀਂ ਹੈ। ਸੂਰਜ ਤੇ ਬੱਦਲਾਂ ਵਿਚਕਾਰ ਲੁੱਕਣ ਮੀਚੀ ਦਾ ਖੇਡ ਜਾਰੀ ਰਹੇਗਾ ਤੇ ਨਮੀ ਵਧੇਗੀ।
ਸਾਹਮਣੇ ਆਈ ਸੈਟੇਲਾਈਟ ਤਸਵੀਰਾਂ ਵਿੱਚ ਵੀ ਪੰਜਾਬ ‘ਤੇ ਕੁਝ ਖਾਸ ਬੱਦਲ ਮੰਡਰਾਉਂਦੇ ਨਜ਼ਰ ਨਹੀਂ ਆ ਰਹੇ। ਜਿਸ ਤੋਂ ਬਾਅਦ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੀ ਬਾਰਿਸ਼ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਹਾਲਾਂਕਿ ਮੌਨਸੂਨ ਦੀ ਸ਼ੁਰੂਆਤ ਨਾਲ ਹੀ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਤੋਂ ਬਾਅਦ ਨਮੀ ਵਧਣ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵੀ ਵਧ ਰਹੀਆਂ ਹਨ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਪੰਜਾਬ ਦੇ ਗੁਰਦਾਸਪੁਰ ਵਿੱਚ 12 ਐਮਐਮ, ਫਰੀਦਕੋਟ ਵਿੱਚ 0.80 ਐਮਐਮ, ਫਿਰੋਜ਼ਪੁਰ ਵਿੱਚ 0.5 ਅਤੇ ਮੁਹਾਲੀ ਵਿੱਚ 1 ਐਮਐਮ ਮੀਂਹ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ ਕਿਤੇ ਵੀ ਮੀਂਹ ਨਹੀਂ ਪਿਆ।
ਜਾਣੋ ਹਰਿਆਣਾ ਦੇ ਮੌਸਮ ਦਾ ਹਾਲ
ਮੌਸਮ ਵਿਭਾਗ ਨੇ ਹਰਿਆਣਾ ‘ਚ 29 ਜੂਨ ਨੂੰ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਮੁਤਾਬਕ ਅਗਲੇ 4 ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵਾਧਾ ਨਹੀਂ ਹੋਵੇਗਾ। ਅੱਜ ਦੱਖਣ-ਪੂਰਬੀ ਹਰਿਆਣਾ ਅਤੇ ਪੱਛਮੀ ਅਤੇ ਦੱਖਣ-ਪੱਛਮੀ ਹਰਿਆਣਾ ਦੇ ਜ਼ਿਲ੍ਹਿਆਂ ਵਿੱਚ ਗਰਜ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ। ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਪਲਵਲ, ਫਰੀਦਾਬਾਦ, ਰੋਹਤਕ, ਝੱਜਰ, ਗੁਰੂਗ੍ਰਾਮ, ਨੂਹ, ਮਹਿੰਦਰਗੜ੍ਹ, ਰੇਵਾੜੀ, ਝੱਜਰ, ਸੋਨੀਪਤ ਅਤੇ ਪਾਣੀਪਤ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਦੱਖਣ-ਪੱਛਮੀ ਜ਼ਿਲ੍ਹਿਆਂ ਜੀਂਦ, ਚਰਖੀ ਦਾਦਰੀ, ਹਿਸਾਰ, ਭਿਵਾਨੀ, ਸਿਰਸਾ, ਫਤਿਹਾਬਾਦ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਯਾਨੀ ਪੂਰੇ ਹਰਿਆਣਾ ਵਿੱਚ ਮੀਂਹ ਦੀਆਂ ਗਤੀਵਿਧੀਆਂ ਜਾਰੀ ਰਹਿਣਗੀਆਂ। 16 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਉੱਤਰੀ ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ 30 ਤੋਂ 1 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h