ਐਤਵਾਰ, ਜੁਲਾਈ 5, 2026 11:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਪੰਜਾਬ ਨੇ ਨੀਲੀ ਰਾਵੀ ਦੀ ਪੈਡਿਗਰੀ ਸਿਲੈਕਸ਼ਨ ਸਕੀਮ ‘ਚ ਦੇਸ਼ ਭਰ ‘ਚੋਂ ਤੀਜਾ ਸਥਾਨ ਹਾਸਲ ਕੀਤਾ: ਗੁਰਮੀਤ ਸਿੰਘ ਖੁੱਡੀਆਂ

Punjab News: ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਨੇ ਮੁਰਾਹ ਪ੍ਰੋਜਨੀ ਟੈਸਟਿੰਗ ਪ੍ਰਾਜੈਕਟ ਦਾ ਟੀਚਾ ਪਹਿਲਾਂ ਹੀ ਹਾਸਲ ਕਰ ਲਿਆ ਹੈ, ਜੋ ਸਾਲ 2024 ਵਿੱਚ ਪੂਰਾ ਕੀਤਾ ਜਾਣਾ ਸੀ।

by ਮਨਵੀਰ ਰੰਧਾਵਾ
ਜੂਨ 29, 2023
in ਖੇਤੀਬਾੜੀ, ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Pedigree Selection Scheme of Nili Ravi: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਨੇ ਨੀਲੀ ਰਾਵੀ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਮੁਲਕ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਦੇਸੀ ਨਸਲ ਨੂੰ ਸੂਬੇ ਵਿੱਚ ਪ੍ਰਫੁੱਲਿਤ ਕਰਨ ਲਈ ਨੀਲੀ ਰਾਵੀ ਮੱਝਾਂ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਚਲਾਈ ਜਾ ਰਹੀ ਹੈ।

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿਉਂਕਿ ਪੰਜਾਬ ਨੇ ਨੀਲੀ ਰਾਵੀ ਮੱਝਾਂ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਦੇਸ਼ ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ ਹੈ। ਇਸਦੇ ਨਾਲ ਹੀ ਸੂਬੇ ਨੇ ਮੁਰਾਹ ਨਸਲ ਦੀਆਂ ਮੱਝਾਂ ਦੀ ਪ੍ਰੋਜਨੀ ਟੈਸਟਿੰਗ ਸਕੀਮ ਵਿੱਚ ਪੰਜਵਾਂ ਅਤੇ ਸਾਹੀਵਾਲ ਗਊਆਂ ਦੀ ਪ੍ਰੋਜਨੀ ਟੈਸਟਿੰਗ ਸਕੀਮ ਵਿੱਚ 6ਵਾਂ ਸਥਾਨ ਹਾਸਲ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਨੇ ਮੁਰਾਹ ਪ੍ਰੋਜਨੀ ਟੈਸਟਿੰਗ ਪ੍ਰਾਜੈਕਟ ਦਾ ਟੀਚਾ ਪਹਿਲਾਂ ਹੀ ਹਾਸਲ ਕਰ ਲਿਆ ਹੈ, ਜੋ ਸਾਲ 2024 ਵਿੱਚ ਪੂਰਾ ਕੀਤਾ ਜਾਣਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਦਾ ਮੁੱਖ ਮੰਤਵ ਇਨ੍ਹਾਂ ਤਿੰਨੇਂ ਨਸਲਾਂ ਦੀਆਂ ਵੱਧ ਦੁੱਧ ਦੇਣ ਦੀ ਸਮਰੱਥਾ ਰੱਖਣ ਵਾਲੀਆਂ ਮੱਝਾਂ ਤੇ ਗਊਆਂ ਵਿੱਚੋਂ ਉੱਚ ਪੱਧਰੀ ਨਸਲ ਦੇ ਸਾਨ੍ਹ ਪੈਦਾ ਕਰਨਾ ਸੀ।

ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਦੀ ਭਲਾਈ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਲੰਪੀ ਸਕਿੱਨ ਦੇ ਫੈਲਾਅ ਨੂੰ ਰੋਕਣ ਲਈ ਹੁਣ ਤੱਕ ਸੂਬੇ ਵਿੱਚ ਗਊਆਂ ਨੂੰ ਗੌਟ ਪੌਕਸ ਵੈਕਸੀਨ ਦੀਆਂ ਕੁੱਲ 25 ਲੱਖ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਸ਼ੂਆਂ ਨੂੰ ਗਲਘੋਟੂ ਬਿਮਾਰੀ ਤੋਂ ਬਚਾਉਣ ਲਈ ਸੂਬਾ ਪੱਧਰੀ ਮੁਹਿੰਮ ਤਹਿਤ ਟੀਕੇ ਲਗਾਏ ਜਾ ਰਹੇ ਹਨ ਅਤੇ ਸੂਬੇ ਵਿੱਚ ਮੂੰਹਖੁਰ ਦੀ ਬਿਮਾਰੀ ਦੀ ਰੋਕਥਾਮ ਲਈ ਵੈਕਸੀਨ ਲਗਾਉਣ ਲਈ ਜਲਦੀ ਹੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਨੇ ਵੱਛੀਆਂ/ਕੱਟੀਆਂ ਪੈਦਾ ਕਰਨ ਲਈ ਸੈਕਸਡ ਸੀਮਨ ਦੇ 75,000 ਟੀਕੇ ਵੀ ਖਰੀਦੇ ਹਨ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਤੋਂ ਇਲਾਵਾ ਨਰਾਂ ਦੀ ਸੰਭਾਲ ‘ਤੇ ਹੋਣ ਵਾਲੇ ਖਰਚਿਆਂ ਨੂੰ ਘਟਾਇਆ ਜਾ ਸਕੇ। ਸੂਬੇ ਦੇ ਸਾਰੇ ਪਸ਼ੂ ਹਸਪਤਾਲਾਂ/ਡਿਸਪੈਂਸਰੀਆਂ ਵਿੱਚ ਇਹ ਟੀਕੇ ਪਹਿਲਾਂ ਹੀ ਸਸਤੀਆਂ ਦਰਾਂ ‘ਤੇ ਉਪਲਬਧ ਕਰਵਾਏ ਜਾ ਚੁੱਕੇ ਹਨ ਜਿਸ ਦਾ ਉਦੇਸ਼ ਭਵਿੱਖ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਵਿੱਚ ਕਿਸਾਨਾਂ ਦੀ ਸਹਾਇਤਾ ਕਰਨਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Gurmeet Singh KhuddianMurrah Breed of BuffaloPedigree Selection Scheme of Nili Ravipro punjab tvpunjab farmersPunjab Fisheries Ministerpunjab newspunjabi newsSahiwal Cows
Share212Tweet133Share53

Related Posts

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਜੁਲਾਈ 3, 2026

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ ਬਣੇ

ਜੁਲਾਈ 3, 2026

ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ ‘ਤੇ ਸੁਰਜੀਤ ਕਰਨ ਦੀ ਪ੍ਰਵਾਨਗ

ਜੁਲਾਈ 3, 2026
Load More

Recent News

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026

ਅਗਲੇ 3 ਦਿਨਾਂ ‘ਚ 16 ਰਾਜਾਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ ,ਪੜ੍ਹੋ IMD ਦੀ ਅਪਡੇਟ

ਜੁਲਾਈ 3, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.