Mann’s Action against Pearl Chit Fund: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਲੈਂਦਿਆਂ ਪੰਜਾਬ ਵਿੱਚ ਪਰਲ ਚਿੱਟ ਫੰਡ ਦੀਆਂ ਸਾਰੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦਾ ਐਲਾਨ ਕੀਤਾ ਹੈ। ਮਾਨ ਨੇ ਕਿਹਾ ਕਿ ਜੋ ਲੋਕ ਧੋਖਾਧੜੀ ਦਾ ਸ਼ਿਕਾਰ ਹੋਏ ਹਨ, ਉਨ੍ਹਾਂ ਨੂੰ ਇਹ ਜਾਇਦਾਦਾਂ ਵੇਚ ਕੇ ਪੈਸੇ ਦਿੱਤੇ ਜਾਣਗੇ।
ਪੰਜਾਬ ਸਰਕਾਰ ਨੇ ਸੂਬੇ ‘ਚ ਚਿੱਟ ਫੰਡ ਕੰਪਨੀ ਪਰਲ ਦੀਆਂ ਸਾਰੀਆਂ ਜਾਇਦਾਦਾਂ ਨੂੰ ਆਪਣੇ ਕਬਜ਼ੇ ਵਿੱਚ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪਰਲ ਕੰਪਨੀ ਦੀਆਂ ਸਾਰੀਆਂ ਜਾਇਦਾਦਾਂ ਦੀ ਨਿਲਾਮੀ ਕਰਕੇ ਠੱਗੀ ਦਾ ਸ਼ਿਕਾਰ ਹੋਏ ਲੋਕਾਂ ਦੀ ਮਿਹਨਤ ਦੀ ਕਮਾਈ ਵਾਪਸ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸਬੰਧੀ ਫੈਸਲਾ ਲਿਆ ਹੈ।
ਸੀਐਮ ਭਗਵੰਤ ਮਾਨ ਨੇ ਮਈ 2023 ਵਿੱਚ ਹੀ ਕਿਹਾ ਸੀ ਕਿ ਲੋਕਾਂ ਦੇ ਕਰੋੜਾਂ ਰੁਪਏ ਲੁੱਟਣ ਵਾਲੀ ਪਰਲ ਕੰਪਨੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਸੀ ਕਿ ਪੰਜਾਬ ਸਰਕਾਰ ਕਾਨੂੰਨੀ ਅੜਚਨਾਂ ਨੂੰ ਦੂਰ ਕਰਕੇ ਸੂਬੇ ਵਿੱਚ ਪਰਲ ਕੰਪਨੀ ਦੀਆਂ ਸਾਰੀਆਂ ਜਾਇਦਾਦਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਵੇਗੀ।
चिट फंड कंपनी “परल” की पंजाब में मौजूद सभी Property’s को सरकार ने अपने क़ब्ज़े में लेने की प्रक्रिया शुरू कर दी है.. जल्दी ही क़ानूनी कार्रवाई पूरी करके निलामी करके लोगों को उनके पैसे वापस करने का सिलसिला शुरू करने का फ़ैसला लिया गया है..
— Bhagwant Mann (@BhagwantMann) June 29, 2023
ਇਸ ਸਬੰਧੀ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਦੇ ਲੋਕਾਂ ਤੋਂ ਲੁੱਟੇ ਗਏ ਇੱਕ-ਇੱਕ ਪੈਸੇ ਦੀ ਵਸੂਲੀ ਕਰੇਗੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ ਅਤੇ ਇਨ੍ਹਾਂ ਜਾਇਦਾਦਾਂ ਨੂੰ ਹਾਸਲ ਕਰਨ ਲਈ ਕਾਨੂੰਨੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਮਾਲ ਰਿਕਾਰਡ ਵਿੱਚ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ ਤਾਂ ਜੋ ਕੋਈ ਵੀ ਇਸ ਜਾਇਦਾਦ ਨੂੰ ਵੇਚ ਜਾਂ ਖਰੀਦ ਨਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਗਰੁੱਪ ਨੇ ਸੂਬੇ ਦੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ ਜਿਸ ਕਰਕੇ ਇਸ ਨੂੰ ਹਰ ਹਾਲ ਵਿੱਚ ਜਵਾਬਦੇਹ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਵਿਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ‘ਤੇ ਮਾਲ ਰਿਕਾਰਡ ਦੀ ਪਹਿਲਾਂ ਹੀ ਜਾਂਚ ਕੀਤੀ ਜਾ ਚੁੱਕੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਕਾਰਜ ਨੂੰ ਪਹਿਲ ਦੇ ਅਧਾਰ ਉਤੇ ਕੀਤਾ ਗਿਆ ਤਾਂ ਜੋ ਸਰਕਾਰ ਵੱਲੋਂ ਇਹ ਜਾਇਦਾਦ ਜ਼ਬਤ ਕੀਤੀ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਇਸ ਕੰਮ ਨੂੰ ਨਿਰਵਿਘਨ ਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੁੱਚੀ ਪ੍ਰਕਿਰਿਆ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ। ਭਗਵੰਤ ਮਾਨ ਨੇ ਕਿਹਾ ਕਿ ਇਹ ਜਾਇਦਾਦ ਵੇਚੀ ਜਾਵੇਗੀ ਅਤੇ ਲੋਕਾਂ ਦਾ ਇਕ-ਇਕ ਪੈਸਾ ਉਨ੍ਹਾਂ ਨੂੰ ਵਾਪਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਦਾ ਪੈਸਾ ਉਨ੍ਹਾਂ ਨੂੰ ਵਾਪਸ ਮੋੜਿਆ ਜਾਵੇ ਅਤੇ ਕੰਪਨੀ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇ ਤਾਂ ਕਿ ਧੋਖਾਧੜੀ ਕਰਨ ਵਾਲੀਆਂ ਅਜਿਹੀਆਂ ਹੋਰ ਕੰਪਨੀਆਂ ਨੂੰ ਵੀ ਸਬਕ ਮਿਲ ਸਕੇ।
5.50 ਕਰੋੜ ਨਿਵੇਸ਼ਕਾਂ ਨਾਲ 60 ਹਜ਼ਾਰ ਕਰੋੜ ਦੀ ਠੱਗੀ
ਪਰਲ ਗਰੁੱਪ ‘ਤੇ ਇਲਜ਼ਾਮ ਹਨ ਕਿ ਉਸ ਨੇ ਕਰੀਬ 5.50 ਕਰੋੜ ਲੋਕਾਂ ਨੂੰ ਦੇਸ਼ ‘ਚ ਜਾਇਦਾਦ ‘ਚ ਨਿਵੇਸ਼ ਕਰਨ ਲਈ ਲਿਆ। ਇਸ ਤੋਂ ਕਰੀਬ 60 ਹਜ਼ਾਰ ਕਰੋੜ ਰੁਪਏ ਕਮਾਏ ਪਰ ਕੰਪਨੀ ਵੱਲੋਂ ਨਿਵੇਸ਼ਕਾਂ ਨੂੰ ਜਾਅਲੀ ਅਲਾਟਮੈਂਟ ਪੱਤਰ ਦੇ ਕੇ ਇਹ ਪੈਸਾ ਹੜੱਪ ਲਿਆ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h