Punjab Transporters Tax: ਟਰਾਂਸਪੋਰਟਰਾਂ ਨੂੰ ਰਾਹਤ ਦੇਣ ਦੇ ਮੰਤਵ ਨਾਲ ਇੱਕ ਇਤਿਹਾਸਕ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਟਰਾਂਸਪੋਰਟਰਾਂ ਨੂੰ ਟੈਕਸ ਭਰਨ ਲਈ ਛੋਟ ਮੌਜੂਦਾ ਚਾਰ ਦਿਨਾਂ ਤੋਂ ਵਧਾ ਕੇ ਛੇ ਦਿਨ ਪ੍ਰਤੀ ਮਹੀਨਾ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਖੇ ਟਰਾਂਸਪੋਰਟ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ।
ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਟਰਾਂਸਪੋਰਟਰਾਂ ਨੂੰ ਸਿਰਫ਼ ਚਾਰ ਦਿਨ ਦਾ ਸਮਾਂ ਮਿਲਣ ਕਾਰਨ ਟੈਕਸ ਭਰਨ ਵਿੱਚ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜਨਤਾ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ਹੁਣ ਟੈਕਸ ਭਰਨ ਦੀ ਛੋਟ ਮੌਜੂਦਾ ਚਾਰ ਦਿਨਾਂ ਤੋਂ ਵਧਾ ਕੇ ਛੇ ਦਿਨ ਕਰਨ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਸ ਨਾਲ ਸੂਬੇ ਦੇ ਟਰਾਂਸਪੋਰਟਰਾਂ ਨੂੰ ਲੋੜੀਂਦੀ ਰਾਹਤ ਮਿਲੇਗੀ ਅਤੇ ਇਸ ਨਾਲ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲੇਗਾ।
ਸੀਐਮ ਮਾਨ ਨੇ ਕਿਹਾ ਕਿ ਪੰਜਾਬ ਦੇ ਸਟੇਜ ਕੈਰੇਜ਼ ਅਪਰੇਟਰਾਂ ਦੀ ਇਹ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਸੀ ਕਿਉਂਕਿ ਉਹ ਟੈਕਸ ਛੋਟ ਦੇ ਦਿਨਾਂ ਦੀ ਗਿਣਤੀ ਮੌਜੂਦਾ ਚਾਰ ਦਿਨ ਪ੍ਰਤੀ ਮਹੀਨਾ ਤੋਂ ਵਧਾ ਕੇ ਛੇ ਦਿਨ ਪ੍ਰਤੀ ਮਹੀਨਾ ਕਰਨ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇੱਛਾ ਅਨੁਸਾਰ ਕੰਮ ਕਰਨ ਵਾਲੀ ਸੂਬਾ ਸਰਕਾਰ ਨੇ ਟਰਾਂਸਪੋਰਟਰਾਂ ਦੀ ਇਹ ਮੰਗ ਮੰਨ ਲਈ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਤੋਂ ਟੈਕਸ ਛੋਟ ਵਾਲੇ ਦਿਨਾਂ ਦੀ ਗਿਣਤੀ ਛੇ ਦਿਨ ਪ੍ਰਤੀ ਮਹੀਨਾ ਹੋਵੇਗੀ ਅਤੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਛੋਟ ਦਾ ਖ਼ਰਚਾ ਸਰਕਾਰ ਵੱਲੋਂ ਉਠਾਇਆ ਜਾਵੇਗਾ।
ਅੱਜ ਇੱਕ ਹੋਰ ਰਾਹਤ ਵਾਲਾ ਫ਼ੈਸਲਾ ਟਰਾਂਸਪੋਰਟ ਵਿਭਾਗ ਦੀ ਮੀਟਿੰਗ ‘ਚ ਲਿਆ…
ਹਰ ਮਹੀਨੇ ਪ੍ਰਾਈਵੇਟ ਓਪਰੇਟਰਾਂ ਨੂੰ ਟੈਕਸ ਭਰਨ ਲਈ ਟਰਾਂਸਪੋਰਟ ਵਿਭਾਗ ਵੱਲੋਂ 4 ਦਿਨਾਂ ਦੀ ਛੋਟ ਦਿੱਤੀ ਜਾਂਦੀ ਸੀ…ਅੱਜ ਵਿਭਾਗ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਿਆਂ ਤੋਂ ਬਾਅਦ ਅਸੀਂ 2 ਹੋਰ ਵਾਧੂ ਦਿਨ ਵਧਾਉਣ ਬਾਰੇ ਫ਼ੈਸਲਾ ਲਿਆ…ਹੁਣ ਹਰ ਮਹੀਨੇ ਓਪਰੇਟਰਾਂ… pic.twitter.com/zjuqWJedVG
— Bhagwant Mann (@BhagwantMann) June 30, 2023
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਨਾਲ ਸੂਬੇ ਭਰ ਦੇ ਟਰਾਂਸਪੋਰਟਰਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਅਜਿਹੀ ਸਰਕਾਰ ਬਣੀ ਹੈ, ਜੋ ਸਮਾਜ ਦੇ ਹਰ ਵਰਗ ਦੇ ਹਿੱਤਾਂ ਦਾ ਧਿਆਨ ਰੱਖਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੂਰੀ ਤਰ੍ਹਾਂ ਲੋਕਾਂ ਦੀਆਂ ਇੱਛਾਵਾਂ ਮੁਤਾਬਕ ਕੰਮ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਨੂੰ ਸਰਕਾਰ ਦੇ ਹਰ ਕਦਮ ਦਾ ਲਾਭ ਮਿਲ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h