ਮੰਗਲਵਾਰ, ਜੁਲਾਈ 29, 2025 12:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ਪੰਜਾਬ ਖੇਡ ਮੰਤਰੀ ਦੀ ਬੀਸੀਸੀਆਈ ਨੂੰ ਚਿੱਠੀ, ਮੋਹਾਲੀ ‘ਚ ਮੈਚ ਨਾ ਕਰਵਾਉਣ ਦੇ ਫੈਸਲੇ ਨੂੰ ਮੁੜ ਵਿਚਾਰਣ ਦੀ ਅਪੀਲ

Punjab Sports Minister to BCCI: ਪੰਜਾਬ ਮੰਤਰੀ ਮੀਤ ਹੇਅਰ ਨੇ BCCI ਪ੍ਰਧਾਨ ਤੇ ਸਕੱਤਰ ਨੂੰ ਪੱਤਰ ਲਿਖ ਕੇ ਵਰਲਡ ਕੱਪ ਮੈਚ ਮੁਹਾਲੀ ਵਿਖੇ ਕਰਵਾਉਣ ਦੀ ਮੰਗ ਰੱਖੀ ਕੀਤੀ। ਨਾਲ ਹੀ ਉਨ੍ਹਾਂ ਨੇ ਮੁਹਾਲੀ ਵਿਖੇ ਪਿਛਲੇ ਸਮੇਂ ਵਿੱਚ ਹੋਏ ਅਹਿਮ ਮੈਚਾਂ ਦਾ ਵੇਰਵਾ ਦਿੰਦਿਆਂ ਪੀਸੀਏ ਸਟੇਡੀਅਮ ਨੂੰ ਦੁਨੀਆ ਦਾ ਬਿਹਤਰੀਨ ਖੇਡ ਮੈਦਾਨ ਦੱਸਿਆ।

by ਮਨਵੀਰ ਰੰਧਾਵਾ
ਜੂਨ 30, 2023
in ਕ੍ਰਿਕਟ, ਖੇਡ, ਪੰਜਾਬ, ਵੀਡੀਓ
0

World Cup Match at Mohali PCA Stadium: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕ੍ਰਿਕਟ ਵਿਸ਼ਵ ਕੱਪ-2023 ਲਈ ਪੀ.ਸੀ.ਏ. ਸਟੇਡੀਅਮ ਮੁਹਾਲੀ ਨੂੰ ਮੇਜ਼ਬਾਨ ਸੂਚੀ ਵਿੱਚ ਨਾ ਸ਼ਾਮਲ ਕਰਨ ‘ਤੇ ਨਰਾਜ਼ਗੀ ਅਤੇ ਇਤਰਾਜ਼ ਜ਼ਾਹਰ ਕਰਦਿਆਂ ਬੀ.ਸੀ.ਸੀ.ਆਈ. ਨੂੰ ਇਸ ਫੈਸਲੇ ‘ਤੇ ਮੁੜ ਵਿਚਾਰਨ ਲਈ ਕਿਹਾ ਹੈ।

ਪੰਜਾਬ ਖੇਡ ਮੰਤਰੀ ਮੀਤ ਹੇਅਰ ਨੇ ਬੀ.ਸੀ.ਸੀ.ਆਈ. ਦੇ ਪ੍ਰਧਾਨ ਰੋਜਰ ਬਿੰਨੀ ਤੇ ਸਕੱਤਰ ਜੈ ਸ਼ਾਹ ਨੂੰ ਪੱਤਰ ਲਿਖ ਕੇ ਪੰਜਾਬ ਦੇ ਅਮੀਰ ਵਿਰਸੇ, ਖੇਡਾਂ ਵਿੱਚ ਯੋਗਦਾਨ ਅਤੇ ਪੰਜਾਬ ਵੱਲੋਂ ਦੇਸ਼ ਨੂੰ ਦਿੱਤੇ ਮਹਾਨ ਕ੍ਰਿਕਟਰਾਂ ਦਾ ਦਿੱਤਾ ਹਵਾਲਾ ਦਿੰਦਿਆਂ ਮੁਹਾਲੀ ਵਿਖੇ ਮੈਚ ਕਰਵਾਉਣ ਦੀ ਮੰਗ ਕੀਤੀ ਗਈ ਹੈ।

ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਅਮੀਰ ਵਿਰਸੇ ਦੀ ਗੱਲ ਕਰਦਿਆਂ ਖੇਡਾਂ ਵਿੱਚ ਪੰਜਾਬ ਦੇ ਯੋਗਦਾਨ ਅਤੇ ਪੰਜਾਬ ਦੀ ਧਰਤੀ ਵੱਲੋਂ ਦੇਸ਼ ਨੂੰ ਦਿੱਤੇ ਮਹਾਨ ਕ੍ਰਿਕਟਰਾਂ ਦਾ ਹਵਾਲਾ ਦਿੰਦਿਆਂ ਪੱਤਰ ਵਿੱਚ ਲਿਖਿਆ, “ਪੰਜਾਬ ਆਪਣੀ ਵਿਲੱਖਣ ਬਹਾਦਰੀ, ਪ੍ਰਹੁਾਣਚਾਰੀ ਅਤੇ ਧਰਮ ਨਿਰਪੱਖ ਆਦਰਸ਼ਾਂ ਵਿੱਚ ਅਟੁੱਟ ਵਿਸ਼ਵਾਸ ਦੀਆਂ ਆਪਣੀਆਂ ਸਦੀਆਂ ਪੁਰਾਣੀਆਂ ਪਰੰਪਰਾਵਾਂ ਲਈ ਦੁਨੀਆ ਭਰ ਵਿੱਚ ਜਾਣਿਆ ਜਾਂਦਾ ਹੈ। ਗੁਰੂਆਂ, ਸੰਤਾਂ, ਦਾਰਸ਼ਨਿਕਾਂ ਅਤੇ ਕਵੀਆਂ ਵੱਲੋਂ ਬਖਸ਼ਿਸ਼ ਯੋਧਿਆਂ ਦੀ ਇਸ ਧਰਤੀ ਨੇ ਆਦਿ ਕਾਲ ਤੋਂ ਹੀ ਸ਼ਾਂਤੀ, ਦਇਆ, ਭਾਈਚਾਰਕ ਸਾਂਝ ਦੇ ਆਦਰਸ਼ਾਂ ਨੂੰ ਪਾਲਿਆ ਹੈ।”

ਉਨ੍ਹਾਂ ਅੱਗੇ ਲਿਖਿਆ, “ਖੇਡਾਂ ਦੇ ਖੇਤਰ ਵਿੱਚ ਵੀ ਪੰਜਾਬ ਨੂੰ ਦੇਸ਼ ਦਾ ਮੋਹਰੀ ਅਤੇ ਝੰਡਾਬਰਦਾਰ ਹੋਣ ਦਾ ਮਾਣ ਹਾਸਲ ਹੈ। ਜਦੋਂ ਕੌਮੀ ਪੱਧਰ ‘ਤੇ ਸਭ ਤੋਂ ਪਸੰਦੀਦਾ ਖੇਡ ਭਾਵ ਕ੍ਰਿਕਟ ਦੀ ਗੱਲ ਆਉਂਦੀ ਹੈ, ਤਾਂ ਪੰਜਾਬ ਨੇ ਕ੍ਰਿਕਟ ਜਗਤ ਨੂੰ ਲਾਲਾ ਅਮਰਨਾਥ, ਬਿਸ਼ਨ ਸਿੰਘ ਬੇਦੀ, ਮਹਿੰਦਰ ਅਮਰਨਾਥ, ਯਸ਼ਪਾਲ ਸ਼ਰਮਾ, ਮਦਨ ਲਾਲ, ਨਵਜੋਤ ਸਿੰਘ ਸਿੱਧੂ, ਹਰਭਜਨ ਸਿੰਘ, ਯੁਵਰਾਜ ਸਿੰਘ, ਰੀਤਇੰਦਰ ਸੋਢੀ, ਦਿਨੇਸ਼ ਮੋਂਗੀਆ, ਹਰਵਿੰਦਰ ਸਿੰਘ, ਵਿਕਰਮ ਰਾਠੌਰ, ਸ਼ਰਨਦੀਪ ਸਿੰਘ ਵਰਗੇ ਦਿੱਗਜ਼ ਅਤੇ ਹਾਲ ਹੀ ਵਿੱਚ ਧੁੰਮਾਂ ਪਾਉਣ ਵਾਲੇ ਸ਼ੁਭਮਨ ਗਿੱਲ ਅਤੇ ਅਰਸ਼ਦੀਪ ਸਿੰਘ ਵਰਗੇ ਕ੍ਰਿਕਟਰ ਦਿੱਤੇ ਹਨ।”

ਗੁਰਮੀਤ ਸਿੰਘ ਮੀਤ ਹੇਅਰ ਨੇ ਅੱਗੇ ਲਿਖਿਆ, “ਬੀ.ਸੀ.ਸੀ.ਆਈ. ਦੇ ਮੀਤ ਪ੍ਰਧਾਨ ਸ੍ਰੀ ਰਾਜੀਵ ਸ਼ੁਕਲਾ ਜੀ ਦੇ ਮੀਡੀਆ ਵਿੱਚ ਆਏ ਬਿਆਨ ਵਿੱਚ ਆਖਿਆ ਗਿਆ ਹੈ ਕਿ ਮੁਹਾਲੀ ਦਾ ਸਟੇਡੀਅਮ ਮੈਚ ਕਰਵਾਉਣ ਲਈ ਆਈ.ਸੀ.ਸੀ. ਦੇ ਮਾਪਦੰਡਾਂ ਉਤੇ ਖਰਾ ਨਹੀਂ ਉਤਰਦਾ। ਮੈਂ ਆਪ ਜੀ ਤੋਂ ਜਾਣਨਾ ਚਾਹੁੰਦਾ ਹਾਂ ਕਿ ਅਜਿਹੇ ਕਿਹੜੇ ਆਈ.ਸੀ.ਸੀ. ਦੇ ਮਾਪਦੰਡਾ ਹਨ ਜਿਨ੍ਹਾਂ ਦੇ ਆਧਾਰ ਉਤੇ ਮੈਚ ਲਈ ਮੁਹਾਲੀ ਅਯੋਗ ਹੈ। ਇਸ ਤੋਂ ਇਲਾਵਾ ਮਾਪਦੰਡਾਂ ਵਿੱਚ ਮੌਜੂਦਾ ਸਮੇਂ ਕੋਈ ਤਬਦੀਲੀ ਕੀਤੀ ਗਈ ਕਿਉਂਕਿ ਸਤੰਬਰ 2022 ਵਿੱਚ ਭਾਰਤ-ਆਸਟਰੇਲੀਆ ਮੈਚ ਖੇਡਿਆ ਗਿਆ। ਪਿਛਲੇ ਸਮੇਂ ਵਿੱਚ ਵਿਸ਼ਵ ਕੱਪ ਦੇ ਮੈਚ ਵੀ ਖੇਡੇ ਗਏ। ਇਹ ਵੀ ਦੱਸਿਆ ਜਾਵੇ ਕਿ ਕੀ ਆਈ.ਸੀ.ਸੀ. ਦੀ ਟੀਮ ਵੱਲੋਂ ਮਾਪਦੰਡ ਦੇਖਣ ਲਈ ਮੁਹਾਲੀ ਸਟੇਡੀਅਮ ਦਾ ਕੋਈ ਦੌਰਾ ਵੀ ਕੀਤਾ ਗਿਆ?”

ਮੁਹਾਲੀ ਦੇ ਬਿਹਤਰੀ ਬੁਨਿਆਦੀ ਢਾਂਚੇ ਅਤੇ ਪਿਛਲੇ ਸਮੇਂ ਵਿੱਚ ਕੀਤੀਆਂ ਮੇਜ਼ਬਾਨੀਆਂ ਦਾ ਜ਼ਿਕਰ ਕਰਦਿਆਂ ਮੀਤ ਹੇਅਰ ਨੇ ਲਿਖਿਆ, “ਖੇਡਾਂ ਦੇ ਬੁਨਿਆਦੀ ਢਾਂਚੇ ਦੇ ਮਾਮਲੇ ਵਿੱਚ ਵੀ ਪੰਜਾਬ ਕੋਲ ਦੁਨੀਆ ਦੇ ਸਰਵੋਤਮ ਮੈਦਾਨ ਹਨ। ਮੁਹਾਲੀ ਦੇ ਆਈ.ਐਸ. ਬਿੰਦਰਾ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ. ਸੀ. ਏ.) ਸਟੇਡੀਅਮ ਨੂੰ ਦੋ ਵਿਸ਼ਵ ਕੱਪ ਸੈਮੀਫਾਈਨਲ ਜਿਨ੍ਹਾਂ ਵਿੱਚ 1996 ਵਿਲਜ਼ ਵਿਸ਼ਵ ਕੱਪ ਅਤੇ ਸਾਲ 2011 ਦੇ ਵਿਸ਼ਵ ਕੱਪ (ਦੋ ਲੀਗ ਮੁਕਾਬਲਿਆਂ ਤੋਂ ਇਲਾਵਾ) ਮੈਚਾਂ ਦੀ ਮੇਜ਼ਬਾਨੀ ਦੇ ਨਾਲ-ਨਾਲ 2016 ਵਿਸ਼ਵ ਕੱਪ ਟੀ-20 ਦੇ ਦੋ ਮੈਚਾਂ ਦੀ ਮੇਜ਼ਬਾਨੀ ਕਰਨ ਦਾ ਮਾਣ ਹਾਸਲ ਹੈ।

ਨਾਲ ਹੀ ਖੇਡ ਮੰਤਰੀ ਨੇ ਮੁਹਾਲੀ ਦੇ ਸਟੇਡੀਅਮ ਨੂੰ ਦੁਨੀਆਂ ਦੇ ਬਿਹਤਰੀਨ ਸਟੇਡੀਅਮਾਂ ਵਿੱਚੋਂ ਇਕ ਦੱਸਦਿਆਂ ਆਪਣੇ ਪੱਤਰ ਵਿੱਚ ਲਿਖਿਆ, “ਪੀ.ਸੀ.ਏ. ਸਟੇਡੀਅਮ ਮੁਹਾਲੀ ਨਾ ਸਿਰਫ਼ ਭਾਰਤ ਦੇ ਚੋਟੀ ਦੇ ਸਟੇਡੀਅਮਾਂ ਵਿੱਚੋਂ ਇੱਕ ਹੈ, ਬਲਕਿ ਵਿਸ਼ਵ ਦੇ ਪ੍ਰਮੁੱਖ ਸਟੇਡੀਅਮਾਂ ਦੀ ਸੂਚੀ ਵਿੱਚ ਵੀ ਆਉਂਦਾ ਹੈ। ਮੁਹਾਲੀ ਹਮੇਸ਼ਾ ਹੀ ਕ੍ਰਿਕਟ ਪ੍ਰਸ਼ੰਸਕਾਂ ਦੀ ਪਹਿਲੀ ਪਸੰਦ ਰਿਹਾ ਹੈ। ਮੁਹਾਲੀ ਵਿੱਚ ਇੱਕ ਅੰਤਰਰਾਸ਼ਟਰੀ ਹਵਾਈ ਅੱਡਾ ਹੈ ਅਤੇ ਸ਼ਹਿਰ ਵਿੱਚ ਟੀਮਾਂ ਦੇ ਠਹਿਰਨ ਲਈ ਬਿਹਤਰ ਬੁਨਿਆਦੀ ਢਾਂਚਾ ਅਤੇ ਹੋਟਲ ਵੀ ਹਨ।”

ਪੰਜਾਬ ਅਤੇ ਇੱਥੋਂ ਦੇ ਕ੍ਰਿਕਟ ਪ੍ਰੇਮੀਆਂ ਨਾਲ ਹੋਏ ਵਿਤਕਰੇਬਾਜ਼ੀ ਦੀ ਗੱਲ ਕਰਦਿਆਂ ਪੰਜਾਬ ਦੇ ਖੇਡ ਮੰਤਰੀ ਨੇ ਬੀ.ਸੀ.ਸੀ.ਆਈ. ਦੇ ਪ੍ਰਧਾਨ ਨੂੰ ਮੁੜ ਵਿਚਾਰ ਕਰਕੇ ਮੁਹਾਲੀ ਵਿਖੇ ਵਿਸ਼ਵ ਕੱਪ ਦਾ ਮੈਚ ਅਲਾਟ ਕਰਨ ਦੀ ਮੰਗ ਰੱਖਦਿਆਂ ਪੱਤਰ ਵਿੱਚ ਲਿਖਿਆ, “ਹਾਲਾਂਕਿ ਇਸ ਸਾਲ ਅਕਤੂਬਰ ਅਤੇ ਨਵੰਬਰ ਵਿੱਚ ਹੋਣ ਵਾਲੇ ਆਈ.ਸੀ.ਸੀ. ਵਿਸ਼ਵ ਕੱਪ-2023 ਦੇ ਸ਼ਡਿਊਲ ਵਿੱਚ ਪੰਜਾਬ ਨੂੰ ਕੋਈ ਵੀ ਮੈਚ ਅਲਾਟ ਨਹੀਂ ਕੀਤਾ ਗਿਆ, ਜੋ ਨਿਰਪੱਖ ਫੈਸਲਾ ਨਹੀਂ ਹੈ। ਇਸ ਦਾ ਜਲਦ ਤੋਂ ਜਲਦ ਹੱਲ ਕਰਨ ਦੀ ਲੋੜ ਹੈ ਅਤੇ ਪੰਜਾਬ ਨਾਲ ਇਨਸਾਫ਼ ਕਰਦੇ ਹੋਏ ਪੰਜਾਬ ਨੂੰ ਕੁਝ ਮੁਕਾਬਲੇ ਅਲਾਟ ਕੀਤੇ ਜਾਣ ਅਤੇ ਇਸ ਨੂੰ ਅੱਖੋਂ ਓਹਲੇ ਨਾ ਕੀਤਾ ਜਾਵੇ। ਮੈਨੂੰ ਪੂਰਾ ਭਰੋਸਾ ਹੈ ਕਿ ਇਸ ਮਾਮਲੇ ਵਿੱਚ ਪੰਜਾਬ ਨਾਲ ਨਿਆਂ ਕੀਤਾ ਜਾਵੇਗਾ।”

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: BCCiBCCI Presidentgurmeet singh meet hayerODI World Cup 2023PCA Stadiumpro punjab tvpunjab newsPunjab SportsPunjab Sports Ministerpunjabi newsWorld Cup Match
Share225Tweet141Share56

Related Posts

ਸ਼ੁਭਮਨ ਗਿੱਲ ਨੂੰ ਮਿਲ ਸਕਦਾ ਹੈ ਇਹ ਸਭ ਤੋਂ ਵੱਡਾ ਅਵਾਰਡ, ਇਤਿਹਾਸ ਰਚਣ ਲਈ ਹਨ ਤਿਆਰ

ਜੁਲਾਈ 29, 2025

ਯਮਨ ‘ਚ ਕੇਰਲਾ ਦੀ ਨਰਸ ਦੀ ਸਜ਼ਾ ਹੋਈ ਰੱਦ, ਜਾਣੋ ਕਿਵੇਂ ਬਦਲਿਆ ਸਰਕਾਰ ਨੇ ਆਪਣਾ ਫੈਸਲਾ

ਜੁਲਾਈ 29, 2025

ਗਰੀਬ ਪਰਿਵਾਰ ਦੀਆਂ 3 ਸਕੀਆਂ ਭੈਣਾਂ ਨੇ ਇਕੱਠੇ ਪਾਸ ਕੀਤੀ UGC ਪ੍ਰੀਖਿਆ

ਜੁਲਾਈ 28, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਮਾਤਾ ਨੈਣਾ ਦੇਵੀ ਤੋਂ ਵਾਪਸ ਆਉਂਦੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, ਨਹਿਰ ‘ਚ ਜਾ ਡਿੱਗਿਆ ਪਿਕਅੱਪ

ਜੁਲਾਈ 28, 2025

ਹਸਪਤਾਲ ‘ਚ ਆਕਸੀਜਨ ਮਸ਼ੀਨ ‘ਚ ਆਈ ਖਰਾਬੀ ਨੇ ਲਈ ਮਰੀਜ਼ਾਂ ਦੀ ਜਾਨ

ਜੁਲਾਈ 28, 2025
Load More

Recent News

ਬੈਡਮਿੰਟਨ ਖੇਡਣ ਸਮੇਂ ਅਚਾਨਕ ਡਿੱਗਿਆ ਮੁੰਡਾ, ਵਾਪਰੀ ਅਜਿਹੀ ਘਟਨਾ

ਜੁਲਾਈ 29, 2025

ਸ਼ੁਭਮਨ ਗਿੱਲ ਨੂੰ ਮਿਲ ਸਕਦਾ ਹੈ ਇਹ ਸਭ ਤੋਂ ਵੱਡਾ ਅਵਾਰਡ, ਇਤਿਹਾਸ ਰਚਣ ਲਈ ਹਨ ਤਿਆਰ

ਜੁਲਾਈ 29, 2025

ਯਮਨ ‘ਚ ਕੇਰਲਾ ਦੀ ਨਰਸ ਦੀ ਸਜ਼ਾ ਹੋਈ ਰੱਦ, ਜਾਣੋ ਕਿਵੇਂ ਬਦਲਿਆ ਸਰਕਾਰ ਨੇ ਆਪਣਾ ਫੈਸਲਾ

ਜੁਲਾਈ 29, 2025

Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਅਲਰਟ

ਜੁਲਾਈ 29, 2025

ਕਿਸ ਕੰਮ ਆਉਂਦਾ ਹੈ ਵਟਸਐਪ ਤੇ ਇਹ Remind Me ਫ਼ੀਚਰ!

ਜੁਲਾਈ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.