ਮੋਗਾ ਦੇ ਥਾਣਾ ਸਿਟੀ ਵਨ ਦੇ ਮੁਕੱਦਮਾ ਨੰਬਰ 307 ਵਿੱਚ ਪੇਸ਼ ਕੀਤਾ ਗਿਆ। ਜਾਣਕਾਰੀ ਦਿੰਦਿਆਂ ਮੋਗਾ ਦੇ ਐਸਐਸਪੀ ਨੇ ਦੱਸਿਆ ਕਿ ਅੱਜ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਜੇਲ੍ਹ ਤੋਂ ਲਿਆ ਕੇ ਮੋਗਾ ਅਦਾਲਤ ਵਿੱਚ ਚਾਰਜ ਫਰੇਮ ਕਰਨ ਲਈ ਪੇਸ਼ ਕੀਤਾ ਗਿਆ। ਉਸ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਫੇਰ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ। ਮਾਮਲਾ 2021 ਵਿੱਚ ਥਾਣਾ ਸਿਟੀ 1 ਦੇ ਏਰੀਏ ਵਿੱਚ ਗੋਲੀ ਚਲਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਅੱਜ, ਲਾਰੈਂਸ ਬਿਸ਼ਨੋਈ ਦੇ ਨਾਲ, ਉਸਦੇ ਦੋ ਹੋਰ ਸਾਥੀਆਂ ਨੂੰ ਪੇਸ਼ ਕਰਨਾ ਹੈ।