ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਜੀ.ਟੀ.ਰੋਡ ‘ਤੇ ਪੈਂਦੇ ਬਲਾਕਾਂ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ‘ਚ ਆਵਾਜਾਈ ਦੀ ਸਥਿਤੀ ਦਾ ਅਚਨਚੇਤ ਨਿਰੀਖਣ ਕੀਤਾ। ਰੰਧਾਵਾ ਨੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਟਰੈਫਿਕ ਪ੍ਰਬੰਧਾਂ ਲਈ ਪੁਲੀਸ ਦੇ ਢਿੱਲੇ ਪ੍ਰਬੰਧਾਂ ’ਤੇ ਅਸੰਤੁਸ਼ਟੀ ਪ੍ਰਗਟਾਈ। ਇਸ ਦੇ ਨਾਲ ਹੀ ਉਨ੍ਹਾਂ ਸਤਲੁਜ ਪੁਲ ਪਾਰ ਕਰਨ ਉਪਰੰਤ ਫਿਲੌਰ (ਜ਼ਿਲ੍ਹਾ ਜਲੰਧਰ) ਦੇ ਜੀ.ਟੀ.ਰੋਡ ‘ਤੇ ਨਾਕੇ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਡਿਊਟੀ ‘ਤੇ ਨੋਟਿਸ ਲੈਂਦਿਆਂ ਉਨ੍ਹਾਂ ਨੂੰ ਤਨਦੇਹੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ | ਰੰਧਾਵਾ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪੁਲਿਸ ਨੂੰ ਰਾਹਗੀਰਾਂ ਦੀ ਸੁਰੱਖਿਆ ਲਈ ਹਾਈ ਅਲਰਟ ‘ਤੇ ਰਹਿਣਾ ਚਾਹੀਦਾ ਹੈ।