Sandhwan met US Ambassador: ਭਾਰਤ ਵਿੱਚ ਸੰਯੁਕਤ ਰਾਜ ਅਮਰੀਕਾ (ਯੂ.ਐਸ.) ਦੇ ਰਾਜਦੂਤ ਐਰਿਕ ਗਾਰਸੇਟੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਯੂਐਸ. ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ।
ਪੰਜਾਬ ਵਿਧਾਨ ਸਭਾ ਵਿੱਚ ਹੋਈ ਮੁਲਾਕਾਤ ਦੌਰਾਨ ਸੰਧਵਾਂ ਨੇ ਭਾਰਤ ਅਤੇ ਯੂ.ਐਸ. ਦਰਮਿਆਨ ਖੇਤੀਬਾੜੀ, ਇੰਡਸਟਰੀ, ਤਕਨਾਲੋਜੀ ਅਤੇ ਹੋਰਨਾਂ ਖੇਤਰਾਂ ਵਿੱਚ ਠੋਸ ਸਹਿਯੋਗ ‘ਤੇ ਜ਼ੋਰ ਦਿੱਤਾ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਦੋਵੇਂ ਦੇਸ਼ ਵੱਖ-ਵੱਖ ਖੇਤਰਾਂ ‘ਚ ਗਿਆਨ ਅਤੇ ਤਕਨਾਲੋਜੀ ਦੇ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ।
ਸੰਧਵਾਂ ਨੇ ਐਰਿਕ ਗਾਰਸੇਟੀ ਨੂੰ ਯੂਐਸ ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਹਿੱਤ ਪ੍ਰੇਰਿਤ ਕਰਨ ਲਈ ਵੀ ਕਿਹਾ। ਮੀਟਿੰਗ ਦੌਰਾਨ ਐਰਿਕ ਗਾਰਸੇਟੀ ਨੇ ਯੂ.ਐਸ. ਅਤੇ ਭਾਰਤ ਦੇ ਇਤਿਹਾਸਕ ਸਬੰਧਾਂ ਬਾਰੇ ਗੱਲ ਕੀਤੀ ਅਤੇ ਦੋਵਾਂ ਦੇਸ਼ਾਂ ਦੇ ਇਤਿਹਾਸਕ ਸਬੰਧਾਂ ਨੂੰ ਯਾਦ ਕੀਤਾ।
.@USAmbIndia, Eric Garcetti, called on Punjab Legislative Assembly Speaker Kultar Singh @Sandhwan. Speaker emphasized on strengthening the cooperation between India and the US in agriculture, industry, technology and other fields. pic.twitter.com/ijc7T3f47y
— Government of Punjab (@PunjabGovtIndia) July 5, 2023
ਉਨ੍ਹਾਂ ਨੇ ਪੰਜਾਬੀਆਂ ਦੇ ਮਿਹਨਤ ਕਰਨ ਵਾਲੇ ਜਜ਼ਬੇ ਦੀ ਵੀ ਸ਼ਲਾਘਾ ਕੀਤੀ। ਐਰਿਕ ਗਾਰਸੇਟੀ ਨੇ ਦੱਸਿਆ ਕਿ ਸੰਯੁਕਤ ਰਾਜ ਅਮਰੀਕਾ, ਭਾਰਤ ਨਾਲ ਮਜ਼ਬੂਤ ਦੁਵੱਲੇ ਸਹਿਯੋਗ ਨੂੰ ਲਗਾਤਾਰ ਹੋਰ ਅੱਗੇ ਵਧਾਉਂਦਾ ਆ ਰਿਹਾ ਹੈ, ਜਿਸ ਨਾਲ ਦੋਵਾਂ ਦੇਸ਼ਾਂ ਦੇ ਆਪਸੀ ਸਬੰਧ ਹੋਰ ਮਜ਼ਬੂਤ ਹੋਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h