ਭਾਜਪਾ ਸਾਂਸਦ ਵਰੁਣ ਗਾਂਧੀ ਨੇ ਫਿਰ ਕੀਤਾ ਕਿਸਾਨਾਂ ਦਾ ਸਮਰਥਨ ਕੀਤਾ ਹੈ। ਉਨ੍ਹਾਂ ਨੇ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰਦਿਆਂ ਆਪਣੀ ਹੀ ਸਰਕਾਰ ਨੂੰ ਝਾੜ ਪਾਈ ਹੈ ਤੇ ਕਿਹਾ ‘ਖ਼ਰੀਦ ਕੇਂਦਰਾਂ ਵਿਚ ਖੁੱਲੇਆਮ ਭ੍ਰਿਸ਼ਟਾਚਾਰ ਹੋ ਰਿਹਾ ਹੈ ਅਤੇ ਕਿਸਾਨ ਅਪਣਾ ਅਨਾਜ ਵਿਚੋਲਿਆਂ ਨੂੰ ਵੇਚਣ ਲਈ ਮਜਬੂਰ ਹਨ। ਘਟੋ-ਘੱਟ ਸਮਰਥਨ ਮੁੱਲ ਲਈ ਕਾਨੂੰਨੀ ਗਾਰੰਟੀ ਜ਼ਰੂਰੀ ਹੈ ਜਦੋਂ ਤੱਕ ਇਹ ਨਹੀਂ ਹੁੰਦਾ, ਉਦੋਂ ਤੱਕ ‘ਮੰਡੀਆਂ’ ਵਿਚ ਕਿਸਾਨਾਂ ਦਾ ਸ਼ੋਸ਼ਣ ਹੁੰਦਾ ਰਹੇਗਾ। ਐਮਐਸਪੀ ਦੀ ਕਾਨੂੰਨੀ ਗਾਰੰਟੀ ਦੇਣਾ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨ ਸੰਗਠਨਾਂ ਦੀਆਂ ਮੰਗਾਂ ਵਿਚੋਂ ਇਕ ਹੈ’।