ਗੁਲਾਬੀ ਸੁੰਡੀ ਦੇ ਹਮਲੇ ਨਾਲ ਬਰਬਾਦ ਹੋਈ ਨਰਮੇ ਦੀ ਫਸਲ ਨੂੰ ਲੈ ਕੇ ਸਰਕਾਰ ਅੱਜ ਮੁਆਵਜ਼ੇ ਦੀ ਐਲਾਨ ਕਰੇਗੀ।ਦੱਸ ਦੇਈਏ ਕਿ ਖੇਤੀਬਾੜੀ ਮੰਤਰੀ ਰਣਦੀਪ ਨਾਭਾ ਅਤੇ ਮਾਲ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਸਵੇਰੇ 11 ਵਜੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨਗੇ। ਜਿਸ ਵਿੱਚ ਸਰਕਾਰ ਕਿਸਾਨਾਂ ਵੱਲੋਂ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਦੀ ਮੰਗ ਨੂੰ ਪੂਰਾ ਕਰੇਗੀ।