ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਯੂਪੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਪ੍ਰਿਅੰਕਾ ਗਾਂਧੀ ਨੇ ਦੋਸ਼ ਲਾਇਆ ਹੈ ਕਿ ਭਾਜਪਾ ਸ਼ਾਸਤ ਉੱਤਰ ਪ੍ਰਦੇਸ਼ ਵਿੱਚ ਲੋਕ ਬਿਜਲੀ ਦੇ ਬਿੱਲਾਂ ਰਾਹੀਂ ‘ਲੁਟ’ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਸੂਬੇ ਵਿੱਚ ਸੱਤਾ ਵਿੱਚ ਆਉਣ ’ਤੇ ਇਸ ਲੁੱਟ ਨੂੰ ਖ਼ਤਮ ਕਰ ਦੇਵੇਗੀ। ਪ੍ਰਿਅੰਕਾ ਗਾਂਧੀ ਨੇ ਸ਼ਨੀਵਾਰ ਸਵੇਰੇ ਇੱਕ ਟਵੀਟ ਵਿੱਚ ਬਿਜਲੀ ਬਿੱਲ ਦੇ ਮੁੱਦੇ ‘ਤੇ ਭਾਜਪਾ ਸਰਕਾਰ ‘ਤੇ ਚੁਟਕੀ ਲਈ।
भाजपा राज में बिजली बिलों और स्मार्ट मीटरों की लूट से प्रदेश का आमजन बुरी तरह त्रस्त है।
मेहनत मजूरी करने वाले एक परिवार को बिजली विभाग ने 19 करोड़ 19 लाख रु के बिजली बिल का नोटिस थमा दिया।
कांग्रेस पार्टी की सरकार बनने पर बिजली बिलों की इस लूट को खत्म किया जाएगा। pic.twitter.com/ZAfN7Fc2ls
— Priyanka Gandhi Vadra (@priyankagandhi) October 30, 2021
ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਬਿਜਲੀ ਵਿਭਾਗ ਨੇ ਮਿਹਨਤ ਮਜ਼ਦੂਰੀ ਕਰਨ ਵਾਲੇ ਪਰਿਵਾਰ ਨੂੰ 19 ਕਰੋੜ 19 ਲੱਖ ਰੁਪਏ ਦੇ ਬਿਜਲੀ ਬਿੱਲ ਦਾ ਨੋਟਿਸ ਦਿੱਤਾ ਹੈ।ਕਾਂਗਰਸ ਦੀ ਸਰਕਾਰ ਬਣਨ ‘ਤੇ ਬਿਜਲੀ ਬਿੱਲਾਂ ਦੇ ਰਾਹੀਂ ਹੋ ਰਹੀ ਇਸ ਲੁੱਟ ਨੂੰ ਖਤਮ ਕਰ ਦਿੱਤਾ ਜਾਵੇਗਾ।