German Ambassador Met Kultar Sandhwan: ਭਾਰਤ ‘ਚ ਜਰਮਨ ਰਾਜਦੂਤ ਫਿਲਿਪ ਐਕਰਮੈਨ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਪੰਜਾਬ ਵਿਧਾਨ ਸਭਾ ਵਿਖੇ ਹੋਈ ਮੀਟਿੰਗ ਦੌਰਾਨ ਜਿੱਥੇ ਦੋਵਾਂ ਆਗੂਆਂ ਨੇ ਦੋਵਾਂ ਦੇਸ਼ਾਂ ਵਿਚਾਲੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ, ਉਥੇ ਸੰਧਵਾਂ ਨੇ ਜਰਮਨੀ ‘ਚ ਵਸਦੇ ਸਿੱਖਾਂ ਦੇ ਮੁੱਦਿਆਂ ‘ਤੇ ਜ਼ੋਰ ਦਿੱਤਾ।
ਉਨ੍ਹਾਂ ਨੇ ਭਾਰਤ ਅਤੇ ਜਰਮਨੀ ਦਰਮਿਆਨ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਕਿਹਾ ਅਤੇ ਕਿਹਾ ਕਿ ਦੋਵੇਂ ਦੇਸ਼ ਵੱਖ-ਵੱਖ ਖੇਤਰਾਂ ਵਿੱਚ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ।
ਸੰਧਵਾਂ ਨੇ ਫਿਲਿਪ ਐਕਰਮੈਨ ਨੂੰ ਜਰਮਨ ਤੋਂ ਪੰਜਾਬ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੇ ਨਾਲ-ਨਾਲ ਜਰਮਨ ਕੰਪਨੀਆਂ ਨੂੰ ਪੰਜਾਬ ਰਾਜ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਨ ਲਈ ਵੀ ਕਿਹਾ।
German Ambassador to India @AmbAckermann called on Vidhan Sabha Speaker Kultar Singh @Sandhwan. During the meeting, Speaker asked Philip Ackermann to start direct flights from Germany to Punjab besides encouraging German companies to invest in the state of Punjab. pic.twitter.com/dJVbPAXwOU
— Government of Punjab (@PunjabGovtIndia) July 7, 2023
ਇਸ ਦੌਰਾਨ ਐਕਰਮੈਨ ਨੇ ਕਿਹਾ ਕਿ ਜਰਮਨੀ ਭਾਰਤ ਨਾਲ ਮਜ਼ਬੂਤ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦਾ ਇੱਛੁਕ ਹੈ, ਜਿਸ ਨਾਲ ਦੋਵਾਂ ਦੇਸ਼ਾਂ ਵਿਚਾਲੇ ਸਬੰਧਾਂ ਨੂੰ ਹੋਰ ਹੁਲਾਰਾ ਮਿਲੇਗਾ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪੀਟਰ ਸਟੇਨਲਰ, ਵਿੱਤ ਸਕੱਤਰ ਗੁਰਪ੍ਰੀਤ ਕੌਰ ਸਪਰਾ, ਸਕੱਤਰ ਵਿਧਾਨ ਸਭਾ ਰਾਮ ਲੋਕ ਖਟਾਣਾ ਆਦਿ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h