ਐਤਵਾਰ, ਸਤੰਬਰ 28, 2025 09:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਲ ਸਰੋਤ ਵਿਭਾਗ ਨੇ ਤਿਆਰੀ ਕਸੀ, ਮੁੱਖ ਦਫਤਰ ਤੇ ਹਰ ਜ਼ਿਲੇ ‘ਚ ਬਣਾਇਆ ਹੜ੍ਹ ਕੰਟਰੋਲ ਰੂਮ: ਮੀਤ ਹੇਅਰ

Punjab Flood Situation: ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜ਼ਮੀਨੀ ਪੱਧਰ 'ਤੇ ਸਥਿਤੀ ਪਤਾ ਕਰਨ ਲਈ ਖਨੌਰੀ-ਮੂਨਕ ਖੇਤਰ ਵਿਖੇ ਘੱਗਰ ਦਰਿਆ ਵਿੱਚ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ।

by ਮਨਵੀਰ ਰੰਧਾਵਾ
ਜੁਲਾਈ 9, 2023
in ਪੰਜਾਬ, ਵੀਡੀਓ
0

Punjab Rain Alert: ਪਹਾੜੀ ਸਥਾਨਾਂ ਤੇ ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜਲ ਭੰਡਾਰਾਂ ‘ਚ ਵਧੇ ਪਾਣੀ ਦੇ ਪੱਧਰ ਕਾਰਨ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਜਲ ਸਰੋਤ ਵਿਭਾਗ ਵੱਲੋਂ ਪੂਰੀ ਤਿਆਰੀ ਕੱਸੀ ਗਈ ਹੈ।ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ।

ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜ਼ਮੀਨੀ ਪੱਧਰ ‘ਤੇ ਸਥਿਤੀ ਪਤਾ ਕਰਨ ਲਈ ਖਨੌਰੀ-ਮੂਨਕ ਖੇਤਰ ਵਿਖੇ ਘੱਗਰ ਦਰਿਆ ਵਿੱਚ ਪਾਣੀ ਦੇ ਪੱਧਰ ਦਾ ਜਾਇਜ਼ਾ ਲੈਣ ਮੌਕੇ ਕਹੀ। ਜਲ ਸਰੋਤ ਮੰਤਰੀ ਨੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਤੇ ਐਸ.ਡੀ.ਐਮ. ਸੂਬਾ ਸਿੰਘ ਸਣੇ ਵਿਭਾਗ ਦੇ ਅਧਿਕਾਰੀਆਂ ਨੂੰ ਲੈ ਕੇ ਮੂਣਕ-ਟੋਹਾਣਾ ਪੁਲ ਅਤੇ ਮਕਰੌੜ ਸਾਹਿਬ ਦਾ ਦੌਰਾ ਕੀਤਾ।

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਜਲ ਸਰੋਤ ਵਿਭਾਗ ਵੱਲੋਂ ਪੂਰੀ ਤਿਆਰੀ ਕੀਤੀ ਗਈ ਹੈ। ਜਿੱਥੇ ਸਾਰੇ ਵਿਭਾਗ ਦੇ ਅਧਿਕਾਰੀ/ਕਰਮਚਾਰੀ ਫੀਲਡ ਵਿੱਚ ਤਾਇਨਾਤ ਹਨ ਉੱਥੇ ਉਹ ਖ਼ੁਦ ਜ਼ਮੀਨੀ ਪੱਧਰ ‘ਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਮੁੱਖ ਦਫਤਰ ਪੱਧਰ ‘ਤੇ ਪਹਿਲਾਂ ਹੀ ਫਲੱਡ ਕੰਟਰੋਲ ਰੂਮ ਸਥਾਪਿਤ ਕੀਤਾ ਜਾ ਚੁੱਕਾ ਹੈ।ਇਸ ਤੋਂ ਇਲਾਵਾ ਹਰ ਜ਼ਿਲੇ ਵਿੱਚ ਵੀ ਫਲੱਡ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਸਾਰੇ ਫੀਲਡ ਅਫਸਰਾਂ ਨੂੰ ਪਾਣੀ ਦੇ ਪੱਧਰ ਅਤੇ ਪਾਣੀ ਛੱਡਣ ਬਾਰੇ ਤੁਰੰਤ ਜਾਣੂ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਸਬੰਧਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਦੇ ਸਕਣ।

ਲਗਾਤਾਰ ਬਾਰਸ਼ ਪੈਣ ਕਾਰਨ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਮਾਣਯੋਗ ਮੁੱਖ ਮੰਤਰੀ ਸਾਹਿਬ ਜੀ ਦੇ ਨਿਰਦੇਸ਼ਾਂ ਅਨੁਸਾਰ, ਹਰ ਜ਼ਿਲੇ ਵਿੱਚ ਅਤੇ ਇਕ ਮੁੱਖ ਦਫਤਰ ਚੰਡੀਗੜ੍ਹ ਵਿਖੇ ਫਲੱਡ ਕੰਟਰੋਲ ਰੂਮ ਬਣਾਇਆ ਗਿਆ ਜਿਨ੍ਹਾਂ ਦੇ ਨੰਬਰ ਸਾਂਝੇ ਕਰ ਰਿਹਾ ਹਾਂ। pic.twitter.com/5Maxit4oU9

— Gurmeet Singh Meet Hayer (@meet_hayer) July 9, 2023

ਜਲ ਸਰੋਤ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੀ ਹੜ੍ਹ ਰੋਕੂ ਕੰਮ ਕੀਤੇ ਗਏ ਹਨ ਅਤੇ ਅੱਗੇ ਵਾਲੀ ਸਥਿਤੀ ਨੂੰ ਦੇਖਦਿਆਂ ਵੀ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲੇ ਵਿੱਚ ਸਾਢੇ ਪੰਜ ਕਰੋੜ ਰੁਪਏ ਦੇ ਕਰੀਬ ਲਾਗਤ ਨਾਲ ਕੰਮ ਕੀਤੇ ਗਏ। ਉਨ੍ਹਾਂ ਅੱਗੇ ਕਿਹਾ ਕਿ ਜਿਥੋੰ ਤੱਕ ਡੈਮਾਂ ਦਾ ਸਬੰਧ ਹੈ, ਡੈਮਾਂ ਦੇ ਵੱਧ ਤੋਂ ਵੱਧ ਪੱਧਰ ਤੱਕ ਤਸੱਲੀਬਖਸ਼ ਬਫਰ ਉਪਲਬਧ ਹੈ। ਜ਼ਿਲਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਮੁਸਤੈਦੀ ਨਾਲ ਜ਼ਮੀਨੀ ਪੱਧਰ ‘ਤੇ ਦੌਰਾ ਕਰਕੇ ਸਾਰੀ ਸਥਿਤੀ ਦਾ ਜਾਇਜ਼ਾ ਲੈ ਰਿਹਾ ਹੈ। ਵਿਭਾਗ ਦੇ ਫੀਲਡ ਸਟਾਫ ਜਿਵੇਂ ਕਿ ਐਕਸੀਅਨ, ਐਸ.ਡੀ.ਓ ਤੇ ਜੇ.ਈਜ਼ ਨੂੰ ਪਹਿਲਾਂ ਹੀ ਕਹਿ ਦਿੱਤਾ ਹੈ ਅਤੇ ਉਹ ਸੰਵੇਦਨਸ਼ੀਲ ਥਾਂਵਾਂ ‘ਤੇ ਨਜ਼ਰ ਰੱਖ ਰਹੇ ਹਨ। ਫੀਲਡ ਸਟਾਫ਼ ਜ਼ਿਲ੍ਹਾ ਪ੍ਰਸ਼ਾਸਨ ਨਾਲ ਪੂਰੀ ਤਰ੍ਹਾਂ ਤਾਲਮੇਲ ਵਿੱਚ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਜਲ ਸਰੋਤ ਵਿਭਾਗ ਵੱਲੋਂ ਕਿਸੇ ਵੀ ਅਣਸੁਖਾਵੀਂ ਸਥਿਤੀ ਦੇ ਟਾਕਰੇ ਲਈ ਪੂਰੀ ਤਿਆਰੀ ਕੀਤੀ ਗਈ ਹੈ। ਅੱਜ ਮੂਨਕ ਇਲਾਕੇ ਵਿਖੇ ਘੱਗਰ ਦਰਿਆ ਦਾ ਜਾਇਜ਼ਾ ਲਿਆ।ਮੁੱਖ ਦਫਤਰ ਤੇ ਹਰ ਜ਼ਿਲੇ ਵਿੱਚ ਹੜ੍ਹ ਕੰਟਰੋਲ ਰੂਮ ਬਣਾਇਆ ਗਿਆ ਹੈ।ਸਰਕਾਰ ਹਰ ਪਲ ਨਿਗਰਾਨੀ ਰੱਖ ਰਹੀ ਹੈ।ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੈ pic.twitter.com/99BJLcn8lx

— Gurmeet Singh Meet Hayer (@meet_hayer) July 9, 2023

ਮੀਤ ਹੇਅਰ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਆਪੋ-ਆਪਣੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਦਫਤਰ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਉਨ੍ਹਾਂ ਨੂੰ ਬਾਹਰ ਕੱਢਿਆ ਜਾ ਸਕੇ। ਵਿਭਾਗ ਦੇ ਸਟਾਫ ਨੂੰ ਰਾਤ ਦੀ ਚੌਕਸੀ ਦੇ ਨਾਲ-ਨਾਲ ਖੇਤਾਂ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਫੌਰੀ ਉਪਾਅ ਜਿਵੇਂ ਕਿ ਖਾਲੀ ਸੀਮੈਂਟ ਬੈਗਾਂ ਨੂੰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰੱਖਣ ਲਈ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Flood Control RoomGhaggargurmeet singh meet hayerHeavy rain in Punjabmonsoonpro punjab tvpunjab cabinet ministerpunjab newsPunjab Water Resources Ministerpunjabi newsWater Resources Department
Share296Tweet185Share74

Related Posts

ਪੰਜਾਬੀ ਕਲਾਕਾਰਾਂ ਨੇ ਜਤਾਇਆ ਭਰੋਸਾ: ਕਨੇਡਾ ਨਾਲੋਂ ਜ਼ਿਆਦਾ ਸੁਰੱਖਿਅਤ ਹੈ ਪੰਜਾਬ, ਮਾਨ ਸਰਕਾਰ ਅਤੇ ਪੰਜਾਬ ਪੁਲਿਸ ਦੀ ਸਰਗਰਮੀ ਦਾ ਅਸਰ

ਸਤੰਬਰ 28, 2025

ਪੰਜਾਬ ਦੇ ਮੁਸ਼ਕਿਲ ਸਮੇਂ ਵਿੱਚ ਸਿਰਫ਼ 1600 ਕਰੋੜ ਰੁਪਏ, ਜਦਕਿ ਬਿਹਾਰ ਨੂੰ ਮਿਲੇ 7500 ਕਰੋੜ ਰੁਪਏ

ਸਤੰਬਰ 28, 2025

ਪੰਜਾਬ ਦਾ ਖਾਧ ਖੇਤਰ! ਏਆਈ ਅਤੇ ਐਗਰੀਟੈਕ ਨਾਲ ਬਦਲੀ ਤਸਵੀਰ, ਵਿਸ਼ਵ ਖੁਰਾਕ ਮੇਲਾ 2025 ‘ਚ ਕੇਂਦਰ ਬਣਿਆ ਪੰਜਾਬ

ਸਤੰਬਰ 28, 2025

CM ਮਾਨ ਨੇ ਫੋਰਟਿਸ ਹਸਪਤਾਲ ਪਹੁੰਚ ਕੇ ਰਾਜਵੀਰ ਜਵੰਦਾ ਦੀ ਸਿਹਤ ਦਾ ਜਾਣਿਆ ਹਾਲ

ਸਤੰਬਰ 28, 2025

PUNSUP ’ਚ ਹੋਏ ਫ਼ਰਜ਼ਵਾੜੇ ’ਚ CM ਮਾਨ ਦਾ ਵੱਡਾ ਐਕਸ਼ਨ, 5 ਅਧਿਕਾਰੀ ਸਸਪੈਂਡ

ਸਤੰਬਰ 28, 2025

ਡੇਰਾ ਬਾਬਾ ਨਾਨਕ ਵਿਖੇ ਪਾੜ ਪੂਰ ਰਹੇ ਲੋਕਾਂ ਨੂੰ ਸ਼੍ਰੋਮਣੀ ਕਮੇਟੀ ਨੇ ਹੋਰ ਦਿੱਤਾ 10 ਹਜ਼ਾਰ ਲੀਟਰ ਡੀਜ਼ਲ

ਸਤੰਬਰ 28, 2025
Load More

Recent News

ਪੰਜਾਬੀ ਕਲਾਕਾਰਾਂ ਨੇ ਜਤਾਇਆ ਭਰੋਸਾ: ਕਨੇਡਾ ਨਾਲੋਂ ਜ਼ਿਆਦਾ ਸੁਰੱਖਿਅਤ ਹੈ ਪੰਜਾਬ, ਮਾਨ ਸਰਕਾਰ ਅਤੇ ਪੰਜਾਬ ਪੁਲਿਸ ਦੀ ਸਰਗਰਮੀ ਦਾ ਅਸਰ

ਸਤੰਬਰ 28, 2025

ਰੋਜਰ ਬਿੰਨੀ ਦੀ ਥਾਂ ਮਿਥੁਨ ਮਨਹਾਸ ਬਣੇ BCCI ਦੇ ਨਵੇਂ ਪ੍ਰਧਾਨ

ਸਤੰਬਰ 28, 2025

ਪੰਜਾਬ ਦੇ ਮੁਸ਼ਕਿਲ ਸਮੇਂ ਵਿੱਚ ਸਿਰਫ਼ 1600 ਕਰੋੜ ਰੁਪਏ, ਜਦਕਿ ਬਿਹਾਰ ਨੂੰ ਮਿਲੇ 7500 ਕਰੋੜ ਰੁਪਏ

ਸਤੰਬਰ 28, 2025

ਪੰਜਾਬ ਦਾ ਖਾਧ ਖੇਤਰ! ਏਆਈ ਅਤੇ ਐਗਰੀਟੈਕ ਨਾਲ ਬਦਲੀ ਤਸਵੀਰ, ਵਿਸ਼ਵ ਖੁਰਾਕ ਮੇਲਾ 2025 ‘ਚ ਕੇਂਦਰ ਬਣਿਆ ਪੰਜਾਬ

ਸਤੰਬਰ 28, 2025

CM ਮਾਨ ਨੇ ਫੋਰਟਿਸ ਹਸਪਤਾਲ ਪਹੁੰਚ ਕੇ ਰਾਜਵੀਰ ਜਵੰਦਾ ਦੀ ਸਿਹਤ ਦਾ ਜਾਣਿਆ ਹਾਲ

ਸਤੰਬਰ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.