Punjab News: ਪੰਜਾਬ ‘ਚ ਪਿਛਲੇ ਦੋ ਦਿਨਾਂ ਤੋਂ ਪੈ ਰਹੀ ਬਾਰਸ਼ ਨੇ ਹਰ ਪਾਸੇ ਪਾਣੀ-ਪਾਣੀ ਕਰ ਦਿੱਤਾ ਹੈ। ਸੂਬੇ ‘ਚ ਕਈ ਥਾਵਾਂ ‘ਚ ਦਰਿਆਵਾਂ ਦਾ ਪਾਣੀ ਆ ਗਿਆ ਹੈ। ਸੂਬੇ ਦੇ ਲੋਕਾਂ ਦੇ ਘਰਾਂ ‘ਚ ਵੀ ਪਾਣੀ ਵੜ ਗਿਆ ਹੈ। ਸੂਬੇ ‘ਚ ਵੱਖ ਵੱਖ ਥਾਵਾਂ ਤੋਂ ਭਾਰੀ ਨੁਕਸਾਨ ਦੀਆਂ ਖ਼ਬਰਾਂ ਆ ਰਹੀਆਂ ਹਨ। ਅਜਿਹੇ ਹਾਲਾਤਾਂ ‘ਚ ਸੀਐਮ ਭਗਵੰਤ ਮਾਨ ਨੇ ਟਵੀਟ ਕਰ ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ ਕੀਤੀ ਹੈ।
ਮਾਨ ਨੇ ਟਵੀਟ ਕਰ ਕਿਹਾ, “ਪੰਜਾਬ ਵਿਚ ਹੜ੍ਹਾਂ ਦੇ ਹਾਲਾਤ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਉਹਨਾਂ ਲਿਖਿਆ ਹੈ ਕਿ ਪੰਜਾਬ ਦੇ ਵਸਨੀਕਾਂ ਨੂੰ ਮੇਰੀ ਅਪੀਲ ਹੈ ਕਿ ਕਿਸੇ ਕਿਸਮ ਦੀ ਘਬਰਾਹਟ ਚ ਨਾ ਆਉਣ ..ਮੈਂ ਪੰਜਾਬ ਦੇ ਹਰ ਛੋਟੇ ਵੱਡੇ ਅਧਿਕਾਰੀਆਂ ਨਾਲ ਪੰਜਾਬ ਦੇ ਕੋਨੇ ਕੋਨੇ ਤੋਂ ਪਾਣੀ ਦੀ ਪਲ ਪਲ ਦੀ ਜਾਣਕਾਰੀ ਲੈ ਰਿਹਾ ਹਾਂ..ਕੁਦਰਤੀ ਆਫ਼ਤ ਹੈ ਮਿਲਜੁਲ ਕੇ ਇਸਦਾ ਸਾਹਮਣਾ ਕਰਾਂਗੇ..ਸਰਕਾਰ ਲੋਕਾਂ ਦੇ ਨਾਲ ਹੈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ..”
ਵੇਖੋ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ:
ਪੰਜਾਬ ਦੇ ਵਸਨੀਕਾਂ ਨੂੰ ਮੇਰੀ ਅਪੀਲ ਹੈ ਕਿ ਕਿਸੇ ਕਿਸਮ ਦੀ ਘਬਰਾਹਟ ਚ ਨਾ ਆਉਣ ..ਮੈਂ ਪੰਜਾਬ ਦੇ ਹਰ ਛੋਟੇ ਵੱਡੇ ਅਧਿਕਾਰੀਆਂ ਨਾਲ ਪੰਜਾਬ ਦੇ ਕੋਨੇ ਕੋਨੇ ਤੋਂ ਪਾਣੀ ਦੀ ਪਲ ਪਲ ਦੀ ਜਾਣਕਾਰੀ ਲੈ ਰਿਹਾ ਹਾਂ..ਕੁਦਰਤੀ ਆਫ਼ਤ ਹੈ ਮਿਲਜੁਲ ਕੇ ਇਸਦਾ ਸਾਹਮਣਾ ਕਰਾਂਗੇ..ਸਰਕਾਰ ਲੋਕਾਂ ਦੇ ਨਾਲ ਹੈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ..
— Bhagwant Mann (@BhagwantMann) July 10, 2023
ਇਸ ਦੇ ਨਾਲ ਹੀ ਸੂਬੇ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਵੀ ਸੱਦੀ ਗਈ। ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਭਾਰੀ ਬਾਰਿਸ਼ ਦੇ ਮੱਦੇਨਜ਼ਰ ਰਾਹਤ ਕਾਰਜਾਂ ਤੇ ਅੱਗੇ ਦੀਆਂ ਤਿਆਰੀਆਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਬੈਠਕ ਸ਼ੁਰੂ ਕਰ ਦਿੱਤੀ ਹੈ।
ਇਸ ਬੈਠਕ ਦੀ ਸ਼ੁਰੂਆਤ ‘ਚ ਜਲ ਸਰੋਤ ਵਿਭਾਗ ਵੱਲੋਂ ਸੰਵੇਦਨਸ਼ੀਲ ਥਾਵਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ। ਬੈਠਕ ਵਿਚ ਪੰਜਾਬ ਪੁਲਿਸ, ਪਾਵਰ, ਐਡਮਨਿਸਟਰੇਸ਼ਨ, ਐਗਰੀਕਲਚਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਹਨ।
ਮੁੱਖ ਸਕੱਤਰ ਅਨੁਰਾਗ ਵਰਮਾ ਨੇ ਡਿਪਟੀ ਕਮਿਸ਼ਨਰਾਂ ਤੋਂ ਜ਼ਿਲ੍ਹਾਵਾਰ ਸਥਿਤੀ ਦਾ ਜਾਇਜ਼ਾ ਲਿਆ ਤੇ ਜ਼ਮੀਨੀ ਹਕੀਕਤ ਦਾ ਜਾਇਜ਼ਾ ਲਿਆ। ਨਾਲ ਹੀ ਡਿਪਟੀ ਕਮਿਸ਼ਨਰਾਂ ਤੋਂ ਪੁੱਛਿਆ ਗਿਆ ਕਿ ਰਾਹਤ ਕਾਰਜਾਂ ਲਈ ਕੀ ਮੱਦਦ ਦੀ ਲੋੜ ਹੈ ਤੇ ਮੁੱਖ ਦਫਤਰ ਕਿੱਥੇ-ਕਿੱਥੇ ਮੱਦਦ ਕਰ ਸਕਦਾ ਹੈ।
ਨਾਲ ਹੀ ਉਨ੍ਹਾਂ ਕਿਹਾ ਕਿ ਜੇ ਕਿਧਰੇ ਕੋਈ ਨਹਿਰ ਜਾਂ ਦਰਿਆ ਵਿੱਚ ਪਾੜ ਪੈਣ ਦੀ ਸੰਭਾਵਨਾ ਹੈ ਤਾਂ ਜਲ ਸਰੋਤ ਵਿਭਾਗ ਵੱਲੋਂ ਪਾੜ ਭਰਨ ਲਈ ਮਿੱਟੀ ਦੇ ਥੈਲੇ ਮੁਹੱਈਆ ਕਰਵਾਏ ਜਾ ਰਹੇ ਹਨ। ਮੁੱਖ ਸਕੱਤਰ ਨੇ ਸਾਰੇ ਜਿਲਿਆ ਨੂੰ ਕਿਹਾ ਹੈ ਕਿ ਜੇ ਉਨ੍ਹਾਂ ਨੂੰ ਹੋਰ ਵੀ ਮੰਗ ਹੈ ਤਾਂ ਉਹ ਦੱਸ ਸਕਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h