ਐਤਵਾਰ, ਜੂਨ 8, 2025 07:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਮਰੂਦਾਂ ਦੇ ਬੂਟਿਆਂ ਦੇ ਬਹੁ-ਕਰੋੜੀ ਮੁਆਵਜ਼ਾ ਘੁਟਾਲੇ ‘ਚ ਸੇਵਾਮੁਕਤ ਪਟਵਾਰੀ ਗ੍ਰਿਫ਼ਤਾਰ

Punjab Vigilance Bureau: ਬੁਲਾਰੇ ਨੇ ਦੱਸਿਆ ਕਿ ਸੁਰਿੰਦਰਪਾਲ ਸਿੰਘ ਨੇ ਗਲਤ ਲਾਭਪਾਤਰੀਆਂ ਨੂੰ ਮੁਆਵਜ਼ੇ ਦਾ ਲਾਭ ਦਿਵਾਉਣ ਲਈ ਗਲਤ ਸੂਚਨਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ।

by ਮਨਵੀਰ ਰੰਧਾਵਾ
ਜੁਲਾਈ 11, 2023
in ਪੰਜਾਬ
0

Guava Compensation Scam: ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ ਵਿੱਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਦੇ ਸਬੰਧ ਵਿੱਚ ਸੇਵਾਮੁਕਤ ਪਟਵਾਰੀ ਸੁਰਿੰਦਰਪਾਲ ਸਿੰਘ, ਜੋ ਘੁਟਾਲੇ ਸਮੇਂ ਲੈਂਡ ਐਕੁਜ਼ੀਸ਼ਨ ਕੁਲੈਕਟਰ (ਐਲ.ਏ.ਸੀ.) ਗਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੇ ਦਫ਼ਤਰ ਵਿੱਚ ਤਾਇਨਾਤ ਸੀ, ਨੂੰ ਗ੍ਰਿਫ਼ਤਾਰ ਕੀਤਾ ਹੈ।

ਦੱਸ ਦਈਏ ਕਿ ਇਸ ਘੁਟਾਲੇ ਵਿੱਚ ਇਹ 18ਵੀਂ ਗ੍ਰਿਫ਼ਤਾਰੀ ਹੈ। ਜ਼ਿਲ੍ਹਾ ਐਸ.ਏ.ਐਸ. ਨਗਰ (ਮੋਹਾਲੀ) ਦੇ ਪਿੰਡ ਬਾਕਰਪੁਰ ਵਿੱਚ ਗਮਾਡਾ ਵੱਲੋਂ ਐਕੁਆਇਰ ਕੀਤੀ ਜ਼ਮੀਨ ਦੇ ਬਦਲੇ ਜਾਰੀ ਕੀਤੇ ਕਰੋੜਾਂ ਰੁਪਏ ਦੇ ਮੁਆਵਜ਼ੇ ਵਿੱਚ ਇਹ ਘਪਲਾ ਹੋਇਆ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਸੁਰਿੰਦਰਪਾਲ ਸਿੰਘ ਨੇ ਗਲਤ ਲਾਭਪਾਤਰੀਆਂ ਨੂੰ ਮੁਆਵਜ਼ੇ ਦਾ ਲਾਭ ਦਿਵਾਉਣ ਲਈ ਗਲਤ ਸੂਚਨਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ।

ਉਨ੍ਹਾਂ ਦੱਸਿਆ ਕਿ ਬਾਗ਼ਬਾਨੀ ਵਿਭਾਗ ਨੇ ਮੁਆਵਜ਼ੇ ਦੀ ਵੰਡ ਲਈ ਅਮਰੂਦ ਦੇ ਬੂਟਿਆਂ ਦੀ ਮਾਰਕੀਟ ਕੀਮਤ ਦਰਸਾਉਂਦਿਆਂ ਐਲ.ਏ.ਸੀ. ਗਮਾਡਾ ਨੂੰ ਮੁਲਾਂਕਣ ਰਿਪੋਰਟ ਭੇਜੀ ਸੀ ਪਰ ਮਾਲ ਰਿਕਾਰਡ ਅਨੁਸਾਰ ਇਸ ਰਿਪੋਰਟ ਵਿੱਚ ਕੁਝ ਜ਼ਮੀਨ ਮਾਲਕਾਂ ਦੇ ਨਾਂ ਅਤੇ ਜ਼ਮੀਨ ਦਾ ਹਿੱਸਾ ਸਹੀ ਨਹੀਂ ਦਰਸਾਇਆ ਗਿਆ ਸੀ। ਮੁਲਜ਼ਮ ਪਟਵਾਰੀ ਨੇ ਇਸ ਬਾਰੇ ਇਤਰਾਜ਼ ਉਠਾਉਣ ਦੀ ਬਜਾਏ ਬਾਗ਼ਬਾਨੀ ਵਿਭਾਗ ਦੀ ਇਸ ਰਿਪੋਰਟ ਅਨੁਸਾਰ ਮੁਆਵਜ਼ਾ ਰਾਸ਼ੀ ਜਾਰੀ ਕਰਨ ਦੀ ਸਿਫ਼ਾਰਸ਼ ਕਰ ਦਿੱਤੀ |

ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਦੀ ਸਿਫ਼ਾਰਸ਼ ਦੇ ਆਧਾਰ ‘ਤੇ ਨਾਇਬ-ਤਹਿਸੀਲਦਾਰ ਨੇ ਇਹ ਕੇਸ ਤਤਕਾਲੀ ਐਲ.ਏ.ਸੀ. ਨੂੰ ਅੱਗੇ ਭੇਜ ਦਿੱਤਾ, ਜਿਸ ਵੱਲੋਂ ਅਦਾਇਗੀਆਂ ਜਾਰੀ ਕਰ ਦਿੱਤੀਆਂ ਗਈਆਂ। ਸੁਰਿੰਦਰਪਾਲ ਸਿੰਘ ਨੂੰ ਇਸ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Guava Scampro punjab tvpunjab newsPunjab Vigilance Bureaupunjabi newsRetired Patwari
Share205Tweet128Share51

Related Posts

Chandigarh University ਦੇ 3 ਰੋਜ਼ਾ ਸੀਯੂ ਸਕਾਲਰਜ਼ ਸਮਿਟ 2025 ਦੇ ਦੂਜੇ ਦਿਨ ਇੰਡਸਟਰੀ ਲੀਡਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਕੀਤੇ ਸਾਂਝੇ

ਜੂਨ 8, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025
Load More

Recent News

Chandigarh University ਦੇ 3 ਰੋਜ਼ਾ ਸੀਯੂ ਸਕਾਲਰਜ਼ ਸਮਿਟ 2025 ਦੇ ਦੂਜੇ ਦਿਨ ਇੰਡਸਟਰੀ ਲੀਡਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਕੀਤੇ ਸਾਂਝੇ

ਜੂਨ 8, 2025

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.