ਸ਼ੁੱਕਰਵਾਰ, ਅਕਤੂਬਰ 16, 2026 06:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਛੇੜਛਾੜ ਦਾ ਮਾਮਲਾ ਨਿਬੇੜਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ASI ਤੇ ਸਿਪਾਹੀ ਕਾਬੂ

ASI and Constable Arrested: ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਏਐਸਆਈ ਨੇ ਉਸ ਖ਼ਿਲਾਫ਼ ਆਈ ਛੇੜਛਾੜ ਦੀ ਸ਼ਿਕਾਇਤ ਦਾ ਨਿਬੇੜਾ ਕਰਨ ਤੇ ਰਾਜ਼ੀਨਾਮਾ ਕਰਵਾਉਣ ਬਦਲੇ 1 ਲੱਖ ਰੁਪਏ ਰਿਸ਼ਵਤ ਮੰਗੀ ਸੀ।

by ਮਨਵੀਰ ਰੰਧਾਵਾ
ਜੁਲਾਈ 11, 2023
in ਪੰਜਾਬ
0

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਸਿਟੀ ਥਾਣਾ-1, ਅਬੋਹਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ASI) ਕ੍ਰਿਸ਼ਨ ਲਾਲ ਅਤੇ ਸਿਪਾਹੀ ਰਾਜ ਕੁਮਾਰ ਨੂੰ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਭੀਮ ਸੈਨ ਵਾਸੀ ਪਿੰਡ ਬਾਜ਼ੀਦਪੁਰ ਕੱਟਿਆਂਵਾਲੀ, ਜ਼ਿਲ੍ਹਾ ਫ਼ਾਜ਼ਿਲਕਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਭੀਮ ਸੈਨ ਨੇ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਏ.ਐਸ.ਆਈ. ਨੇ 17 ਮਾਰਚ, 2023 ਨੂੰ ਉਸਦੇ ਮੋਬਾਈਲ ਫੋਨ ‘ਤੇ ਕਾਲ ਕੀਤੀ ਸੀ ਕਿ ਇੱਕ ਮਹਿਲਾ ਨੇ ਉਸ (ਭੀਮ ਸੈਨ) ਖ਼ਿਲਾਫ਼ ਛੇੜਛਾੜ ਦੀ ਸ਼ਿਕਾਇਤ ਕੀਤੀ ਹੈ। ਅਗਲੇ ਦਿਨ ਸ਼ਿਕਾਇਤਕਰਤਾ ਆਪਣੇ ਪਿੰਡ ਬਾਜ਼ੀਦਪੁਰ ਕੱਟਿਆਂਵਾਲੀ ਦੇ ਵਸਨੀਕ ਸਿਪਾਹੀ ਰਾਜ ਕੁਮਾਰ ਨੂੰ ਨਾਲ ਲੈ ਕੇ ਸਿਟੀ ਥਾਣਾ -1, ਅਬੋਹਰ ਵਿਖੇ ਗਿਆ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਨੇ ਉਸ ਖ਼ਿਲਾਫ਼ ਆਈ ਛੇੜਛਾੜ ਦੀ ਸ਼ਿਕਾਇਤ ਦਾ ਨਿਬੇੜਾ ਕਰਨ ਅਤੇ ਰਾਜ਼ੀਨਾਮਾ ਕਰਵਾਉਣ ਬਦਲੇ 1 ਲੱਖ ਰੁਪਏ ਰਿਸ਼ਵਤ ਮੰਗੀ ਸੀ। ਵਾਰ-ਵਾਰ ਬੇਨਤੀ ਕਰਨ ‘ਤੇ ਏ.ਐਸ.ਆਈ. 50,000 ਰੁਪਏ ਲੈਣ ਲਈ ਰਾਜ਼ੀ ਹੋ ਗਿਆ ਅਤੇ ਉਸੇ ਦਿਨ ਉਸ (ਭੀਮ ਸੈਨ) ਕੋਲੋਂ 20,000 ਰੁਪਏ ਲੈ ਲਏ। ਇਸ ਉਪਰੰਤ ਉਕਤ ਪੁਲਿਸ ਮੁਲਾਜ਼ਮਾਂ ਨੇ ਉਸਨੂੰ ਰਿਸ਼ਵਤ ਦੀ ਬਕਾਇਆ ਰਕਮ ਦੇਣ ਲਈ ਮਜ਼ਬੂਰ ਕਰਨਾ ਸ਼ੁਰੂ ਕਰ ਦਿੱਤਾ ਅਤੇ ਸ਼ਿਕਾਇਤਕਰਤਾ ਨੇ 26 ਮਾਰਚ, 2023 ਨੂੰ ਕਾਂਸਟੇਬਲ ਰਾਜ ਕੁਮਾਰ ਦੇ ਮੋਬਾਈਲ ਨੰਬਰ ‘ਤੇ ਗੂਗਲ ਪੇਅ ਰਾਹੀਂ 15,000 ਰੁਪਏ ਹੋਰ ਅਦਾ ਕੀਤੇ। ਜਦੋਂ ਸ਼ਿਕਾਇਤਕਰਤਾ ਨੇ ਰਾਜ਼ੀਨਾਮੇ ਦੀ ਕਾਪੀ ਮੰਗੀ ਤਾਂ ਉਕਤ ਪੁਲਿਸ ਮੁਲਾਜ਼ਮਾਂ ਨੇ ਰਿਸ਼ਵਤ ਦੇ ਬਕਾਇਆ 15,000 ਰੁਪਏ ਦੀ ਮੰਗ ਲਏ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਯੂਨਿਟ ਫਾਜ਼ਿਲਕਾ ਦੀ ਟੀਮ ਨੇ ਟ੍ਰੈਪ ਲਗਾ ਕੇ ਉਕਤ ਏ.ਐਸ.ਆਈ. ਅਤੇ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ।

ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਵਿਖੇ ਉਕਤ ਏ.ਐਸ.ਆਈ. ਅਤੇ ਕਾਂਸਟੇਬਲ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anti-Corruption HelplineASI arrestedbribe caseFazilkaPrevention of Corruption Actpro punjab tvpunjab newsPunjab Vigilance Bureaupunjabi news
Share210Tweet131Share52

Related Posts

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026

ਭਲਕੇ CM ਮਾਨ ਨੇ ਫਿਲੌਰ ‘ਚ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ DSP, SSP, DC ਅਤੇ SDM ਹੋਣਗੇ ਸ਼ਾਮਲ

ਅਕਤੂਬਰ 15, 2026

ਮਾਨ ਸਰਕਾਰ ਦਾ ਵੱਡਾ ਐਕਸ਼ਨ : ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਮਾਨਸਾ ਦੀ SHO ਸਸਪੈਂਡ

ਅਕਤੂਬਰ 15, 2026

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026
Load More

Recent News

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026

ਭਲਕੇ CM ਮਾਨ ਨੇ ਫਿਲੌਰ ‘ਚ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ DSP, SSP, DC ਅਤੇ SDM ਹੋਣਗੇ ਸ਼ਾਮਲ

ਅਕਤੂਬਰ 15, 2026

ਮਾਨ ਸਰਕਾਰ ਦਾ ਵੱਡਾ ਐਕਸ਼ਨ : ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਮਾਨਸਾ ਦੀ SHO ਸਸਪੈਂਡ

ਅਕਤੂਬਰ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.