ਬੁੱਧਵਾਰ, ਦਸੰਬਰ 24, 2025 05:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹੜ੍ਹ ਪੀੜਤਾਂ ਲਈ ਅੱਗੇ ਆਈ SGPC, ਮੈਡੀਕਲ ਸੇਵਾਵਾਂ ਲਈ ਤਿੰਨ ਮੈਡੀਕਲ ਵੈਨਾਂ ਕੀਤੀਆਂ ਰਵਾਨਾ, ਰਾਹਤ ਸੇਵਾਵਾਂ ਰਹਿਣਗੀਆਂ ਜਾਰੀ- ਐਡਵੋਕੇਟ ਧਾਮੀ

Punjab Flood Relief Operation: ਐਡਵੋਕੇਟ ਧਾਮੀ ਨੇ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਬਹੁਤ ਸਾਰੇ ਇਲਾਕਿਆਂ ਵਿਚ ਪਾਣੀ ਭਰਨ ਕਰਕੇ ਸਥਾਨਕ ਲੋਕ ਵੱਡੀਆਂ ਮੁਸ਼ਕਲਾਂ ਵਿਚ ਹਨ।

by ਮਨਵੀਰ ਰੰਧਾਵਾ
ਜੁਲਾਈ 11, 2023
in ਪੰਜਾਬ
0

SGPC for Flood Victims: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਲਈ ਜਿਥੇ ਰਿਹਾਇਸ਼ ਅਤੇ ਲੰਗਰ ਆਦਿ ਦੇ ਪ੍ਰਬੰਧ ਕੀਤੇ ਗਏ ਹਨ, ਉਥੇ ਹੀ ਮੈਡੀਕਲ ਸਹੂਲਤ ਨੂੰ ਮੁੱਖ ਰੱਖਦਿਆਂ ਵੱਖ-ਵੱਖ ਇਲਾਕਿਆਂ ਲਈ ਤਿੰਨ ਐਬੂਲੈਂਸ ਗੱਡੀਆਂ ਨੂੰ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਾਲੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਤੋਂ ਇਹ ਤਿੰਨ ਵੈਨਾਂ ਸ੍ਰੀ ਅਨੰਦਪੁਰ ਸਾਹਿਬ, ਪਟਿਆਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਇਲਾਕਿਆਂ ਲਈ ਰਵਾਨਾ ਕੀਤੀਆਂ। ਇਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਬਹੁਤ ਸਾਰੇ ਇਲਾਕਿਆਂ ਵਿਚ ਪਾਣੀ ਭਰਨ ਕਰਕੇ ਸਥਾਨਕ ਲੋਕ ਵੱਡੀਆਂ ਮੁਸ਼ਕਲਾਂ ਵਿਚ ਹਨ।

ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਕਮੇਟੀ ਆਪਣਾ ਫ਼ਰਜ਼ ਸਮਝਦਿਆਂ ਮੁਸ਼ਕਲ ਸਮੇਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਤਰ੍ਹਾਂ ਦੀ ਸਹਾਇਤਾ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਤੋਂ ਪ੍ਰਭਾਵਿਤ ਇਲਾਕਿਆਂ ਵਿਚ ਜਿਥੇ ਲੰਗਰ ਦੇ ਪ੍ਰਬੰਧ ਕੀਤੇ ਗਏ ਹਨ, ਉਥੇ ਹੀ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਰਿਹਾਇਸ਼ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਅਜਿਹੇ ਸਮੇਂ ਸਿਹਤ ਸਹੂਲਤਾਂ ਦੀ ਵੱਡੀ ਲੋੜ ਨੂੰ ਸਮਝਦਿਆਂ ਅੱਜ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਤੋਂ ਤਿੰਨ ਐਬੂਲੈਂਸ ਵੈਨਾਂ ਨੂੰ ਰਵਾਨਾ ਗਿਆ ਹੈ। ਇਨ੍ਹਾਂ ਵੈਨਾਂ ਵਿਚ ਡਾਕਟਰ ਸਮੇਤ ਮੈਡੀਕਲ ਟੀਮ ਦੇ ਨਾਲ-ਨਾਲ ਦਵਾਈਆਂ ਦਾ ਖਾਸ ਪ੍ਰਬੰਧ ਹੈ, ਜੋ ਲੋੜਵੰਦਾਂ ਨੂੰ ਮੁਫ਼ਤ ਦਿੱਤੀਆਂ ਜਾਣਗੀਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਚਨਬਧਤਾ ਪ੍ਰਗਟਾਈ ਕਿ ਹੜ੍ਹ ਪ੍ਰਭਾਵਿਤ ਲੋਕਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸੇਵਾਵਾਂ ਲੋੜ ਬਣੀ ਰਹਿਣ ਤੱਕ ਨਿਰੰਤਰ ਜਾਰੀ ਰੱਖੀਆਂ ਜਾਣਗੀਆਂ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸੇਵਾਵਾਂ ਨਿਭਾਅ ਰਹੀਆਂ ਸ਼੍ਰੋਮਣੀ ਕਮੇਟੀ ਦੀਆਂ ਟੀਮਾਂ ਨਾਲ ਸਹਿਯੋਗ ਕਰਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸਰਵਣ ਸਿੰਘ ਕੁਲਾਰ, ਅਵਤਾਰ ਸਿੰਘ ਵਣਵਾਲਾ, ਅਕਾਲੀ ਆਗੂ ਕੰਵਰਜੀਤ ਸਿੰਘ ਰੋਜੀ ਬਰਕੰਦੀ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸਤਬੀਰ ਸਿੰਘ ਧਾਮੀ, ਮੈਡੀਕਲ ਟਰੱਸਟ ਦੇ ਐਡੀਸ਼ਨਲ ਸਕੱਤਰ ਅਤੇ ਡੀਨ ਡਾ. ਏਪੀ ਸਿੰਘ, ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਉੱਪਲ, ਭਾਈ ਨਵਤੇਜ ਸਿੰਘ ਦਮਦਮੀ ਟਕਸਾਲ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਸਿਮਰਜੀਤ ਸਿੰਘ, ਮੀਤ ਸਕੱਤਰ ਸ਼ਾਹਬਾਜ਼ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ, ਇੰਚਾਰਜ ਅਜ਼ਾਦਦੀਪ ਸਿੰਘ ਤੇ ਹੋਰ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarFlood VictimsMedical ServicesMedical Vanspro punjab tvpunjab newspunjabi newssgpc
Share252Tweet158Share63

Related Posts

ਪੰਜਾਬ ‘ਚ ਵੀਰਵਾਰ ਤੋਂ ਲਗਾਤਾਰ 3 ਸਰਕਾਰੀ ਛੁੱਟੀਆਂ ਦਾ ਐਲਾਨ ! ਨੋਟੀਫਿਕੇਸ਼ਨ ਜਾਰੀ

ਦਸੰਬਰ 24, 2025

ਸੰਜੀਵ ਅਰੋੜਾ ਨੇ ਪੰਜਾਬ ਵਿੱਚ ਐਚ.ਐਮ.ਈ.ਐਲ. ਦੀਆਂ 2600 ਕਰੋੜ ਦੀਆਂ ਪ੍ਰਮੁੱਖ ਉਦਯੋਗਿਕ ਵਿਸਥਾਰ ਯੋਜਨਾਵਾਂ ਨੂੰ ਕੀਤਾ ਉਜਾਗਰ

ਦਸੰਬਰ 23, 2025

ਸਰਕਾਰੀ ਆਈ.ਟੀ.ਆਈ ਬਾਬਾ ਬਕਾਲਾ ਸਾਹਿਬ ਨੂੰ ਭਾਈ ਜੈਤਾ ਜੀ ਦੇ ਨਾਮ ‘ਤੇ ਰੱਖਿਆ ਜਾਵੇਗਾ – ETO

ਦਸੰਬਰ 23, 2025

ਵਿਧਵਾਵਾਂ ਅਤੇ ਆਸ਼ਰਿਤ ਔਰਤਾਂ ਨੂੰ ਹੁਣ ਤੱਕ ₹895 ਕਰੋੜ ਤੋਂ ਵੱਧ ਦੀ ਸਹਾਇਤਾ ਪ੍ਰਾਪਤ ਹੋਈ : ਮੰਤਰੀ ਡਾ. ਬਲਜੀਤ ਕੌਰ

ਦਸੰਬਰ 23, 2025

ਮਾਨ ਸਰਕਾਰ ਨੇ ਪੇਂਡੂ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਨੂੰ ਕੀਤਾ ਮਜ਼ਬੂਤ : ਹੜ੍ਹ ਸੰਕਟ ਦੌਰਾਨ ਪਸ਼ੂਆਂ ਨੂੰ ਬਚਾਉਣ ਲਈ ਵਿਭਾਗ 24 ਘੰਟੇ ਤਾਇਨਾਤ, 492 ਟੀਮਾਂ, 3.19 ਲੱਖ ਪਸ਼ੂਆਂ ਦਾ ਕੀਤਾ ਇਲਾਜ

ਦਸੰਬਰ 23, 2025

ਮਾਨ ਸਰਕਾਰ ਦਾ ਸਿੱਖਿਆ ਦ੍ਰਿਸ਼ਟੀਕੋਣ : 25 ਸਕੂਲਾਂ ਵਿੱਚ AI-ਅਧਾਰਤ ਕਰੀਅਰ ਮਾਰਗਦਰਸ਼ਨ ਪਾਇਲਟ ਪ੍ਰੋਜੈਕਟ ਕੀਤਾ ਸ਼ੁਰੂ

ਦਸੰਬਰ 23, 2025
Load More

Recent News

ਨਵੇਂ ਸਾਲ ‘ਚ ਵੱਧ ਸਕਦੀਆਂ ਹਨ ਇਨ੍ਹਾਂ ਵਾਹਨਾਂ ਦੀਆਂ ਕੀਮਤਾਂ, ਕੰਪਨੀਆਂ ਨੇ ਕੀਤਾ ਐਲਾਨ, ਇਹ ਹਨ ਮੁੱਖ ਕਾਰਨ

ਦਸੰਬਰ 24, 2025

2026 ‘ਚ Apple ਕਰੇਗਾ ਵੱਡਾ ਧਮਾਕਾ, ਲਾਂਚ ਹੋਣਗੇ 20 ਤੋਂ ਜ਼ਿਆਦਾ ਨਵੇਂ Products

ਦਸੰਬਰ 24, 2025

ਅਮਰੀਕਾ ”ਚ ਹੁਣ H-1B ਲਾਟਰੀ ਨਹੀਂ, ਵਰਕ ਵੀਜ਼ਾ ਲਈ ਹੋਵੇਗੀ ਨਵੀਂ ਪ੍ਰਕਿਰਿਆ

ਦਸੰਬਰ 24, 2025

ਕੈਨੇਡਾ ‘ਚ ਭਾਰਤੀ ਮਹਿਲਾ ਹਿਮਾਂਸ਼ੀ ਖੁਰਾਣਾ ਦਾ ਕਤਲ, ਸਾਥੀ ਅਬਦੁਲ ਗਫੂਰ ਦੀ ਭਾਲ ਕਰ ਰਹੀ ਪੁਲਿਸ

ਦਸੰਬਰ 24, 2025

ਅਸਮਾਨ ‘ਚ ਉਡਾਨ ਭਰਨਗੀਆਂ ਇਹ ਨਵੀਆਂ ਏਅਰ ਲਾਈਨਾਂ, ਮੰਤਰਾਲੇ ਨੇ ਦਿੱਤੀ ਮਨਜੂਰੀ

ਦਸੰਬਰ 24, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.