CM Mann Letter to Punjab Governor: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਰਾਜਪਾਲ ਨੂੰ ਰਾਜਧਾਨੀ ਅਤੇ ਯੂਟੀ ਚੰਡੀਗੜ੍ਹ ‘ਚ ‘ਆਪ’ ਪੰਜਾਬ ਇਕਾਈ ਨੂੰ ਦਫ਼ਤਰ ਲਈ ਜ਼ਮੀਨ ਅਲਾਟ ਕਰਨ ਸੰਬੰਧੀ ਪੱਤਰ ਲਿਖਿਆ ਹੈ।
‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਰਾਜਪਾਲ ਅਤੇ ਯੂਟੀ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਰਜਿਸਟਰਡ ਸਿਆਸੀ ਪਾਰਟੀ ਹੈ ਜੋ ਇਸ ਸਾਲ ਅਪ੍ਰੈਲ ਵਿੱਚ ਰਾਸ਼ਟਰੀ ਪਾਰਟੀ ਬਣ ਗਈ ਹੈ। ਪੰਜਾਬ ਵਿੱਚ ਪਾਰਟੀ ਦੀ ਸਰਕਾਰ ਨੂੰ ਭਾਰੀ ਬਹੁਮਤ ਹਾਸਿਲ ਹੈ ਅਤੇ ਸੂਬੇ ਦੇ ਸਾਰੇ 7 ਰਾਜ ਸਭਾ ਮੈਂਬਰ ‘ਆਪ’ ਨਾਲ ਸਬੰਧਿਤ ਹਨ। ਚੰਡੀਗੜ੍ਹ ਵਿੱਚ ਵੀ ‘ਆਪ ਦੇ 35 ਚੋਂ 14 ਕੌਂਸਲਰ ਹਨ। ਆਮ ਆਦਮੀ ਪਾਰਟੀ ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਮਹੱਤਵਪੂਰਨ ਅਤੇ ਹਰਮਨ ਪਿਆਰੀ ਪਾਰਟੀ ਹੈ। ਪਰ ਕਈ ਵਾਰ ਮੀਟਿੰਗਾਂ ਅਤੇ ਗੱਲਬਾਤ ਕਰਕੇ ਪਾਰਟੀ ਦਫ਼ਤਰ ਲਈ ਸੰਸਥਾਗਤ ਜ਼ਮੀਨ ਦੀ ਮੰਗ ਕਰਨ ਦੇ ਬਾਵਜੂਦ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜੋ ਕਿ ਖੇਤਰੀ ਪਾਰਟੀ ਹੈ, ਕੋਲ ਸੈਕਟਰ 28 ਵਿੱਚ 3 ਏਕੜ ਜ਼ਮੀਨ ਹੈ। ਕਾਂਗਰਸ ਨੂੰ ਸੈਕਟਰ 15 ਵਿੱਚ 1 ਏਕੜ ਤੋਂ ਵੱਧ ਜ਼ਮੀਨ ਅਲਾਟ ਕੀਤੀ ਗਈ ਹੈ ਅਤੇ ਭਾਜਪਾ ਨੂੰ ਸੈਕਟਰ 33 ਅਤੇ 37 ਵਿੱਚ ਦੋ ਪਲਾਟ ਹਨ। ਪਰ ਚੰਡੀਗੜ੍ਹ ਪ੍ਰਸ਼ਾਸਨ ਆਮ ਆਦਮੀ ਪਾਰਟੀ ਨੂੰ ਦਫ਼ਤਰ ਲਈ ਜ਼ਮੀਨ ਦੇਣ ਦੇ ਮੁੱਦੇ ‘ਤੇ ਪੂਰੀ ਤਰ੍ਹਾਂ ਚੁੱਪ ਹੈ। ਇਸ ਚੁੱਪ ਦਾ ਮਤਲਬ ਹੈ ਕਿ ਯੂਟੀ ਪ੍ਰਸ਼ਾਸਨ ਪੱਖਪਾਤੀ ਹੈ ਜਾਂ ਉਸ ਦਾ ਕੋਈ ਗੁਪਤ ਮਨਸੂਬਾ ਹੈ।
ਮਾਨ ਵਲੋਂ ਲਿੱਖੀ ਚਿੱਠੀ ‘ਚ ਉਨ੍ਹਾਂ ਨੇ ਰਾਜਪਾਲ ਨੂੰ ਚੰਡੀਗੜ੍ਹ ਵਿੱਚ ‘ਆਪ’ ਦਫ਼ਤਰ ਦੀ ਉਸਾਰੀ ਲਈ ਢੁਕਵਾਂ ਪਲਾਟ ਅਲਾਟ ਕਰਨ ਦੀ ਬੇਨਤੀ ਕੀਤੀ ਹੈ ਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਜ਼ਰੂਰੀ ਉਪਾਅ ਅਤੇ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h