Punjab Flood Update: ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਹੜ੍ਹ ਵਰਗੀ ਸਥਿਤੀ ਪੈਦਾ ਹੋਣ ਦੇ ਮੱਦੇਨਜ਼ਰ, ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅੱਜ ਲੋਕਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਜਾਂ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਲਈ ਸਿਹਤ ਅਡਵਾਈਜ਼ਰੀ ਜਾਰੀ ਕੀਤੀ ਗਈ ਹੈ।
ਦੱਸ ਦਈਏ ਕਿ ਪਾਣੀ ਇਕੱਠਾ ਹੋਣ ਕਾਰਨ ਅਜਿਹੀਆਂ ਬਿਮਾਰੀਆਂ ਫੈਲਣ ਦੀ ਸੰਭਾਵਨਾ ਵੱਧ ਜਾਂਦੀ ਹੈ। ਅਡਵਾਈਜ਼ਰੀ ਬਾਰੇ ਜਾਣਕਾਰੀ ਦਿੰਦਿਆਂ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਅਜਿਹੀਆਂ ਕੁਦਰਤੀ ਆਫ਼ਤਾਂ ਦੌਰਾਨ ਲੋਕਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਰੱਖਣ ਲਈ ਸਿਹਤ ਵਿਭਾਗ ਹਰ ਸਮੇਂ ਯਤਨਸ਼ੀਲ ਹੈ ਅਤੇ ਵਿਭਾਗ ਵੱਲੋਂ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਲੋਕਾਂ ਨੂੰ ਅਡਵਾਈਜ਼ਰੀ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਪੀਣ ਲਈ ਸਿਰਫ਼ ਸੁਰੱਖਿਅਤ ਪਾਣੀ ਦੀ ਹੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਤਰਜੀਹੀ ਤੌਰ ‘ਤੇ ਉਬਾਲਿਆ ਹੋਇਆ ਪਾਣੀ ਹੀ ਵਰਤਣਾ ਚਾਹੀਦਾ ਹੈ। ਲਾਗ ਤੋਂ ਬਚਣ ਲਈ ਵਾਰ-ਵਾਰ ਸਾਬਣ ਨਾਲ ਹੱਥ ਧੋਣਾ ਜ਼ਰੂਰੀ ਹੈ।
ਐਡਵਾਈਜ਼ਰੀ ਵਿੱਚ ਦੱਸਿਆ ਗਿਆ ਹੈ ਕਿ ਹੜ੍ਹ ਦੇ ਪਾਣੀ ਵਿੱਚ ਭਿੱਜੇ ਭੋਜਨ ਪਦਾਰਥਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਜੇਕਰ ਕਿਸੇ ਨੂੰ ਬੁਖਾਰ ਜਾਂ ਦਸਤ ਲੱਗ ਜਾਂਦੇ ਹਨ, ਤਾਂ ਉਹਨਾਂ ਨੂੰ ਮੈਡੀਕਲ ਕੈਂਪਾਂ ਸਮੇਤ ਸਰਕਾਰੀ ਸਿਹਤ ਸਹੂਲਤਾਂ ਵਿੱਚ ਦਿਖਾਉਣਾ ਚਾਹੀਦਾ ਹੈ ਅਤੇ ਖੁਦ ਇਲਾਜ ਨਹੀਂ ਕਰਨਾ ਚਾਹੀਦਾ। ਜੇਕਰ ਕਿਸੇ ਖੇਤਰ ਵਿੱਚ ਕਿਸੇ ਛੂਤ ਦੀ ਬਿਮਾਰੀ ਦੇ ਵੱਧ ਕੇਸ (ਭਾਵ ਇੱਕੋ ਇਲਾਕੇ ਵਿੱਚ ਛੂਤ ਦੀਆਂ ਬਿਮਾਰੀਆਂ ਦੇ 3 ਤੋਂ ਵੱਧ ਕੇਸ) ਸਾਹਮਣੇ ਆਉਂਦੇ ਹਨ, ਤਾਂ ਤੁਰੰਤ ਨਜ਼ਦੀਕੀ ਸਿਹਤ ਸਹੂਲਤ ਨੂੰ ਸੂਚਿਤ ਕੀਤਾ ਜਾਣਾ ਚਾਹੀਦਾ ਹੈ।
In wake of flood-like situation in various parts of state, Punjab Health and Family Welfare Department issued a health advisory to save people from water-borne or vector-borne diseases. There are high chances of spread of such diseases due to accumulation of water.
— Government of Punjab (@PunjabGovtIndia) July 11, 2023
ਐਡਵਾਈਜ਼ਰੀ ਵਿੱਚ ਅੱਗੇ ਲਿਖਿਆ ਗਿਆ ਹੈ ਕਿ ਹੜ੍ਹਾਂ ਦੌਰਾਨ ਦੂਸ਼ਿਤ ਪਾਣੀ ਅਤੇ ਕੀੜੇ-ਮਕੌੜਿਆਂ ਦੇ ਕੱਟਣ ਕਾਰਨ ਆਮਤੌਰ ‘ਤੇ ਚਮੜੀ ਦੀ ਬੈਕਟੀਰੀਅਲ ਲਾਗ ਹੋ ਜਾਂਦੀ ਹੈ ਅਤੇ ਅਜਿਹੇ ਸੰਕਰਮਣ ਨੂੰ ਰੋਕਣ ਲਈ ਲੋਕਾਂ ਨੂੰ ਰਬੜ ਦੇ ਬੂਟ ਅਤੇ ਪੂਰੀ ਬਾਹਾਂ ਵਾਲੇ ਕੱਪੜੇ ਪਹਿਨਣ ਦੀ ਸਲਾਹ ਦਿੱਤੀ ਜਾਂਦੀ ਹੈ। ਕਿਸੇ ਵੀ ਕਿਸਮ ਦੇ ਇਲਾਜ ਲਈ ਨਜ਼ਦੀਕੀ ਸਿਹਤ ਸੰਭਾਲ ਸਹੂਲਤ ਵਿੱਚ ਜਾਣਾ ਚਾਹੀਦਾ ਹੈ।
ਵਿਭਾਗ ਵੱਲੋਂ ਹੜ੍ਹਾਂ ਦੇ ਪਾਣੀ ਵਿੱਚ ਨਾ ਵੜਨ ਦੀ ਵੀ ਸਲਾਹ ਦਿੱਤੀ ਗਈ ਹੈ ਕਿਉਂਕਿ ਹੜ੍ਹਾਂ ਦੌਰਾਨ ਸੱਪ ਦਾ ਡੰਗਣਾ ਵੀ ਆਮ ਗੱਲ ਹੈ। ਜੇਕਰ ਤੁਹਾਨੂੰ ਪਾਣੀ ਵਿੱਚ ਦਾਖਲ ਹੋਣ ਦੀ ਲੋੜ ਹੈ, ਤਾਂ ਲੰਬੇ ਬੂਟ ਪਾਓ। ਸੱਪ ਦੇ ਡੰਗਣ ਦੀ ਸਥਿਤੀ ਵਿੱਚ, ਮਰੀਜ਼ ਨੂੰ ਜਲਦ ਤੋਂ ਜਲਦ ਨਜ਼ਦੀਕੀ ਸਿਹਤ ਕੇਂਦਰ ਵਿੱਚ ਲੈ ਜਾਓ।
ਡਾ. ਆਦਰਸ਼ ਪਾਲ ਨੇ ਸਬੰਧਤ ਅਧਿਕਾਰੀਆਂ ਨੂੰ ਵੈਕਟਰ-ਬੋਰਨ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਲਾਰਵੀਸਾਈਡ ਦਾ ਛਿੜਕਾਅ ਕਰਨ ਦੇ ਨਿਰਦੇਸ਼ ਦਿੱਤੇ। ਉਹਨਾਂ ਅੱਗੇ ਕਿਹਾ ਕਿ ਸੂਬੇ ਦੇ ਮੁੱਖ ਦਫਤਰਾਂ ਦੀ ਟੀਮ ਵੱਲੋਂ ਸਾਰੇ ਕਾਰਜਾਂ ਦੀ ਹਰ ਪਲ ਨਿਗਰਾਨੀ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h