Delhi Woman Murder Case: ਦਿੱਲੀ ‘ਚ ਇੱਕ ਵਾਰ ਫਿਰ ਤੋਂ ਹੈਰਾਨ ਕਰਨ ਵਾਲਾ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਪੁਲਿਸ ਨੂੰ ਬੁੱਧਵਾਰ ਸਵੇਰੇ ਸ਼ਾਹਦਰਾ ਇਲਾਕੇ ‘ਚ ਗੀਤਾ ਕਾਲੋਨੀ ਫਲਾਈਓਵਰ ਨੇੜੇ ਇੱਕ ਔਰਤ ਦੀ ਲਾਸ਼ ਮਿਲੀ, ਜੋ ਕਈ ਟੁਕੜਿਆਂ ‘ਚ ਕੱਟ ਕੇ ਖਿੱਲਰੀ ਹੋਈ ਸੀ। ਜਾਣਕਾਰੀ ਮੁਤਾਬਕ ਦਿੱਲੀ ਪੁਲਿਸ ਨੂੰ ਸਵੇਰੇ 9.15 ਵਜੇ ਫਲਾਈਓਵਰ ਦੇ ਕੋਲੋ ਮਨੁੱਖੀ ਅਵਸ਼ੇਸ਼ਾਂ ਬਾਰੇ ਸੂਚਿਤ ਕੀਤਾ ਗਿਆ ਸੀ।
ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਮਨੁੱਖੀ ਅੰਗਾਂ ਨੂੰ ਇੱਕ ਜਗ੍ਹਾ ‘ਤੇ ਜਮ੍ਹਾ ਕਰਵਾਇਆ ਤਾਂ ਉਨ੍ਹਾਂ ਨੂੰ ਇੱਕ ਔਰਤ ਦੀ ਲਾਸ਼ ਦੇ ਟੁਕੜੇ ਮਿਲੇ। ਔਰਤ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਆਸਪਾਸ ਦੇ ਲੋਕਾਂ ਨੇ ਉਸ ਨੂੰ ਪਛਾਣਨ ਤੋਂ ਇਨਕਾਰ ਕਰ ਦਿੱਤਾ। ਅਜਿਹੇ ‘ਚ ਮੰਨਿਆ ਜਾ ਰਿਹਾ ਹੈ ਕਿ ਇਹ ਟੁਕੜੇ ਕਿਤੇ ਹੋਰ ਤੋਂ ਲਿਆ ਕੇ ਇੱਥੇ ਸੁੱਟੇ ਗਏ ਹੋ ਸਕਦੇ ਹਨ। ਦਿੱਲੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦਿੱਲੀ ਪੁਲਿਸ ਦੇ ਕਈ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਜੰਗਲੀ ਝਾੜੀਆਂ ਵਾਲਾ ਇਲਾਕਾ ਹੋਣ ਕਾਰਨ ਪੁਲਿਸ ਨੂੰ ਉਮੀਦ ਹੈ ਕਿ ਲਾਸ਼ ਦੇ ਟੁਕੜੇ ਸੁੱਟਣ ਵਾਲਾ ਕਿਤੇ ਨਾ ਕਿਤੇ ਉਲਝਿਆ ਹੋਵੇਗਾ ਤੇ ਕੋਈ ਸਬੂਤ ਮਿਲ ਸਕਦਾ ਹੈ। ਇਸ ਕਾਰਨ ਮੌਕੇ ‘ਤੇ ਫੋਰੈਂਸਿਕ ਟੀਮ ਨੂੰ ਬੁਲਾਇਆ ਗਿਆ ਹੈ। ਫੋਰੈਂਸਿਕ ਟੀਮ ਹਰ ਬਾਰੀਕੀ ਨਾਲ ਜਾਂਚ ਕਰ ਰਹੀ ਹੈ।
#WATCH | Delhi Police recovers the body of a woman, chopped into several pieces from near Geeta Colony flyover area. Police present at the spot.
More details are awaited. pic.twitter.com/F68RdUaifx
— ANI (@ANI) July 12, 2023
ਦਿੱਲੀ ਔਰਤਾਂ ਲਈ ਸਭ ਤੋਂ ਵੱਧ ਅਸੁਰੱਖਿਅਤ
ਦਿੱਲੀ ਨੂੰ ਔਰਤਾਂ ਲਈ ਸਭ ਤੋਂ ਅਸੁਰੱਖਿਅਤ ਸ਼ਹਿਰ ਮੰਨਿਆ ਜਾਂਦਾ ਹੈ। ਪਿਛਲੇ ਸਾਲ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (NCRB) ਦੀ ਰਿਪੋਰਟ ‘ਚ ਕਿਹਾ ਗਿਆ ਹੈ ਕਿ ਸਾਲ 2021 ਦੌਰਾਨ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਹੀ ਸਭ ਤੋਂ ਵੱਧ ਮਹਿਲਾ ਅਪਰਾਧ ਦਰ ਦਰਜ ਕੀਤੀ ਗਈ ਸੀ। ਇਸ ਰਿਪੋਰਟ ਮੁਤਾਬਕ ਸਾਲ 2019 ‘ਚ ਦਿੱਲੀ ‘ਚ ਔਰਤਾਂ ਖਿਲਾਫ 13,395 ਅਪਰਾਧ ਹੋਏ, ਜੋ ਸਾਲ 2021 ‘ਚ ਵਧ ਕੇ 14,277 ਹੋ ਗਏ।
ਇੰਨਾ ਹੀ ਨਹੀਂ ਦੇਸ਼ ਦੇ 19 ਪ੍ਰਮੁੱਖ ਮਹਾਨਗਰਾਂ ‘ਚੋਂ ਦਿੱਲੀ ਔਰਤਾਂ ਖਿਲਾਫ ਅਪਰਾਧਾਂ ਦੇ ਮਾਮਲੇ ‘ਚ ਸਭ ਤੋਂ ਉੱਪਰ ਹੈ। ਦਿੱਲੀ ਵਿੱਚ ਕੁੱਲ ਅਪਰਾਧਾਂ ਦਾ 32.20 ਫੀਸਦੀ ਔਰਤਾਂ ਵਿਰੁੱਧ ਅਪਰਾਧ ਹੈ। ਸਾਲ 2021 ‘ਚ ਦਿੱਲੀ ‘ਚ ਰੋਜ਼ਾਨਾ ਔਸਤਨ 2 ਲੜਕੀਆਂ ਨਾਲ ਬਲਾਤਕਾਰ ਦੇ ਮਾਮਲੇ ਦਰਜ ਕੀਤੇ ਗਏ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h