ਟੀ-20 ਵਿਸ਼ਵ ਕੱਪ ‘ਚ ਟੀਮ ਇੰਡੀਆ ਦਾ ਨਿਰਾਸ਼ਾਜਨਕ ਪ੍ਰਦਰਸ਼ਨ ਜਾਰੀ ਹੈ। ਨਿਊਜ਼ੀਲੈਂਡ ਨੇ ਐਤਵਾਰ ਨੂੰ ਸੁਪਰ 12 ਪੜਾਅ ਦੇ ਮੈਚ ‘ਚ ਉਸ ਨੂੰ 8 ਵਿਕਟਾਂ ਨਾਲ ਹਰਾਇਆ। ਇਸ ਹਾਰ ਨਾਲ ਟੀਮ ਇੰਡੀਆ ਦਾ ਸੈਮੀਫਾਈਨਲ ‘ਚ ਪਹੁੰਚਣ ਦਾ ਰਾਹ ਮੁਸ਼ਕਿਲ ਹੋ ਗਿਆ ਹੈ। ਇਸ ਤੋਂ ਪਹਿਲਾਂ 24 ਅਕਤੂਬਰ ਨੂੰ ਟੀਮ ਇੰਡੀਆ ਪਾਕਿਸਤਾਨ ਹੱਥੋਂ 10 ਵਿਕਟਾਂ ਨਾਲ ਹਾਰ ਗਈ ਸੀ।
ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਟੀਮ ਇੰਡੀਆ ਨੇ 20 ਓਵਰਾਂ ‘ਚ 7 ਵਿਕਟਾਂ ਦੇ ਨੁਕਸਾਨ ‘ਤੇ 110 ਦੌੜਾਂ ਬਣਾਈਆਂ। ਨਿਊਜ਼ੀਲੈਂਡ ਨੇ 111 ਦੌੜਾਂ ਦਾ ਟੀਚਾ 14.3 ਓਵਰਾਂ ‘ਚ 2 ਵਿਕਟਾਂ ਦੇ ਨੁਕਸਾਨ ‘ਤੇ ਹਾਸਲ ਕਰ ਲਿਆ। ਕੇਨ ਵਿਲੀਅਮਸਨ 33 ਅਤੇ ਡੇਵੋਨ ਕੋਨਵੇ 2 ਦੌੜਾਂ ਬਣਾ ਕੇ ਨਾਬਾਦ ਰਹੇ।
ਜਸਪ੍ਰੀਤ ਬੁਮਰਾਹ ਨੇ ਟੀਮ ਇੰਡੀਆ ਨੂੰ ਦੋਵੇਂ ਸਫਲਤਾ ਦਿਵਾਈ। ਬੁਮਰਾਹ ਨੇ ਮਾਰਟਿਨ ਗੁਪਟਿਲ (20) ਨੂੰ ਆਊਟ ਕਰਕੇ ਟੀਮ ਨੂੰ ਪਹਿਲੀ ਸਫਲਤਾ ਦਿਵਾਈ। ਇਸ ਤੋਂ ਬਾਅਦ ਡੇਰਿਲ ਮਿਸ਼ੇਲ (49) ਅਤੇ ਕਪਤਾਨ ਕੇਨ ਵਿਲੀਅਮਸਨ (33*) ਨੇ ਸਕੋਰ ਨੂੰ 96 ਦੌੜਾਂ ਤੱਕ ਲੈ ਕੇ ਜਿੱਤ ਯਕੀਨੀ ਬਣਾਈ। ਮਿਸ਼ੇਲ ਨੂੰ ਬੁਮਰਾਹ ਨੇ ਆਊਟ ਕੀਤਾ।