Distributes Food Packets: ਵੇਰਕਾ ਮਿਲਕ ਪਲਾਂਟ ਵਿਖੇ ਵੱਖ-ਵੱਖ ਜ਼ਿਲ੍ਹਿਆਂ ਲਈ ਤਿਆਰ ਫ਼ੂਡ ਪੈਕੇਟਾਂ ਦੀਆਂ ਤਿੰਨ ਗੱਡੀਆਂ ਨੂੰ ਰਵਾਨਾ ਕਰਨ ਆਏ, ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਖੁਰਾਕ, ਸਪਲਾਈ ਤੇ ਖ਼ਪਤਕਾਰ ਮਾਮਲਿਆਂ ਬਾਰੇ ਵਿਭਾਗ ਵੱਲੋਂ ਮੋਹਾਲੀ, ਲੁਧਿਆਣਾ, ਪਟਿਆਲਾ, ਜਲੰਧਰ ਤੇ ਅੰਮ੍ਰਿਤਸਰ ਜ਼ਿਲ੍ਹਿਆਂ ਦੇ ਵੇਰਕਾ ਮਿਲਕ ਪਲਾਂਟਾਂ ਵਿਖੇ ਰੋਜ਼ਾਨਾ ਇਨ੍ਹਾਂ ਫ਼ੂਡ ਪੈਕੇਟਾਂ ਦੀ ਪੈਕਿੰਗ ਕੀਤੀ ਜਾਂਦੀ ਹੈ।
ਪੰਜਾਬ ਦੇ ਖੁਰਾਕ, ਸਪਲਾਈ ਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਭਾਰੀ ਮੀਂਹਾਂ ਕਾਰਨ ਆਈ ਕੁਦਰਤ ਦੀ ਕਰੋਪੀ ਕਾਰਨ ਸੰਕਟ ’ਚ ਆਏ ਸੂਬੇ ਦੇ ਪੀੜਤ ਲੋਕਾਂ ਦੀ ਹਰ ਸੰਭਵ ਮੱਦਦ ਕਰਨ ਲਈ ਵਚਨਬੱਧ ਹੈ। ਇਸੇ ਲੜੀ ’ਚ ਹੜ੍ਹ ਪੀੜਤਾਂ ਨੂੰ ਸਰਕਾਰ ਵੱਲੋਂ 40 ਹਜ਼ਾਰ ਫ਼ੂਡ ਪੈਕੇਟ ਤੁਰੰਤ ਪ੍ਰਭਾਵ ਨਾਲ ਵੰਡੇ ਜਾ ਰਹੇ ਹਨ, ਜਿਸ ਵਿੱਚੋਂ ਹੁਣ ਤੱਕ 23600 ਪੈਕੇਟ ਵੰਡੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਆਈ ਇਸ ਮੰਗ ਦੇ ਟੀਚੇ ਨੂੰ ਕਲ੍ਹ ਤੱਕ ਪੂਰਾ ਕਰ ਲਿਆ ਜਾਵੇਗਾ।
ਨਾਲ ਹੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਢੰਗਾਂ ਨਾਲ ਹੜ੍ਹ ਪੀੜਤਾਂ ਦੀ ਮੱਦਦ ਕੀਤੀ ਜਾ ਰਹੀ ਹੈ, ਕਿਸੇ ਵਿਭਾਗ ਵੱਲੋਂ ਬਚਾਅ ਕਾਰਜ ਕੀਤੇ ਜਾ ਰਹੇ ਹਨ ਅਤੇ ਕਿਸੇ ਵੱਲੋਂ ਉਨ੍ਹਾਂ ਹਿੱਸੇ ਆਏ ਹੋਰ ਕੰਮ ਕੀਤੇ ਜਾ ਰਹੇ ਹਨ। ਖੁਰਾਕ, ਸਪਲਾਈ ਤੇ ਖ਼ਪਤਕਾਰ ਮਾਮਲਿਆਂ ਬਾਰੇ ਵਿਭਾਗ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫ਼ੌਰੀ ਮੱਦਦ ਵਜੋਂ ਅਜਿਹੇ ਫ਼ੂਡ ਪੈਕੇਟ ਤਿਆਰ ਕਰਨ ਦੀ ਜ਼ਿੰਮੇਂਵਾਰੀ ਦਿੱਤੀ ਗਈ ਸੀ, ਜਿਸ ਨੂੰ ਤਨਦੇਹੀ ਨਾਲ ਨਿਭਾਇਆ ਗਿਆ। ਇਨ੍ਹਾਂ ਪੈਕੇਟਾਂ ’ਚ ਬ੍ਰੈੱਡ, ਕਾਜੂ ਪਿੰਨੀਆਂ, ਬਿਸਕੁੱਟ ਦੇ ਪੈਕੇਟ, ਮਿਲਕ ਪੈਕਸ, ਪਾਣੀ ਦੀਆਂ ਬੋਤਲਾਂ, ਮੋਮਬੱਤੀ, ਮਾਚਿਸ, ਡਿਸਪੋਜ਼ੇਬਲ ਕੱਪ ਤੇ ਚੱਮਚ ਸ਼ਾਮਿਲ ਹਨ।
ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਕੈਬਿਨਟ ਦੇ ਹਰ ਇੱਕ ਮੰਤਰੀ, ਸਰਕਾਰੀ ਅਦਾਰਿਆਂ ਦੇ ਚੇਅਰਮੈਨਾਂ ਅਤੇ ਪਾਰਟੀ ਨਾਲ ਸਬੰਧਤ ਵਿਧਾਇਕਾਂ ਨੂੰ ਇਸ ਸੰਕਟ ਦੀ ਘੜੀ ’ਚ ਫ਼ੀਲਡ ’ਚ ਜਾ ਕੇ ਪੀੜਤਾਂ ਦੀ ਮੱਦਦ ਕਰਨ ਦੇ ਆਦੇਸ਼ਾਂ ਤਹਿਤ ਹਰ ਕੋਈ ਆਪੋ-ਆਪਣੀ ਜ਼ਿੰਮੇਂਵਾਰੀ ਤਨਦੇਹੀ ਨਾਲ ਨਿਭਾਅ ਰਿਹਾ ਹੈ। ਉੁਨ੍ਹਾਂ ਕਿਹਾ ਕਿ ਕੁਦਰਤੀ ਆਫ਼ਤ ’ਚ ਦੋ ਗੱਲਾਂ ਸਭ ਤੋਂ ਵੱਧ ਜ਼ਰੂਰੀ ਹੁੰਦੀਆਂ ਹਨ, ਪਹਿਲੀ ਬਚਾਅ ਕਾਰਜ ਅਤੇ ਦੂਸਰੀ ਰਾਹਤ ਕਾਰਜ। ਉਨ੍ਹਾਂ ਕਿਹਾ ਕਿ ਪੰਜਾਬ ’ਚ ਸਮੁੱਚੀ ਪ੍ਰਸ਼ਾਸਕੀ ਮਸ਼ੀਨਰੀ ਇਨ੍ਹਾਂ ਕਾਰਜਾਂ ’ਚ ਜੀਅ ਜਾਨ ਨਾਲ ਲੱਗੀ ਹੋਈ ਹੈ ਅਤੇ ਸਭ ਤੋਂ ਪਹਿਲੀ ਤਰਜੀਹ ਲੋਕਾਂ ਨੂੰ ਇਸ ਕੁਦਰਤੀ ਕਰੋਪੀ ਤੋਂ ਬਚਾਉਣਾ ਹੈ।
Punjab Government has distributed 23600 food packets to flood victims. Cabinet Minister Lal Chand Kataruchak said that the packaging and preparation of food packets is being undertaken at the milk plants. pic.twitter.com/aEn81Ej6NM
— Government of Punjab (@PunjabGovtIndia) July 13, 2023
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੜ੍ਹਾਂ ਕਾਰਨ ਹੋੋਏ ਖਰਾਬੇ ਦੀ ਪਾਈ-ਪਾਈ ਪੀੜਤਾਂ ਨੂੰ ਮੁਆਵਜ਼ੇ ਦੇ ਰੂਪ ’ਚ ਦਿੱਤੀ ਜਾਵੇਗੀ ਕਿਉਂ ਜੋ ਕਿਸੇ ਦੀ ਸੰਕਟ ਦੀ ਘੜੀ ’ਚ ਮੱਦਦ ਕਰਨੀ ਹੀ ਸਭ ਤੋਂ ਵੱਡੀ ਪਰਖ ਹੁੰਦੀ ਹੈ। ਉਨ੍ਹਾਂ ਕਿਹਾ ਕਿ ਉਹ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਸਰਕਾਰ ਇਸ ਮੁਸ਼ਕਿਲ ਦੇ ਸਮੇਂ ’ਚੋਂ ਉਨ੍ਹਾਂ ਨੂੰ ਬਾਹਰ ਕੱਢਣ ਲਈ ਹਰ ਸੰਭਵ ਮੱਦਦ ਕਰੇਗੀ।
ਇਸ ਮੌਕੇ ਡਾਇਰੈਕਟਰ ਖੁਰਾਕ, ਸਪਲਾਈ ਤੇ ਖਪਤਕਾਰ ਮਾਮਲੇ ਪੰਜਾਬ, ਘਣਸ਼ਿਆਮ ਥੋਰੀ, ਵੇਰਕਾ ਪਲਾਂਟ ਮੋਹਾਲੀ ਦੇ ਜੀ ਐਮ ਰਾਜ ਕੁਮਾਰ ਵੀ ਉਨ੍ਹਾਂ ਨਾਲ ਮੌਜੂਦ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h