ਐਤਵਾਰ, ਨਵੰਬਰ 22, 2026 08:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੀਤ ਹੇਅਰ ਵੱਲੋਂ ਟਿਵਾਣਾ ਤੇ ਅਮਲਾਲਾ ਵਿਖੇ ਘੱਗਰ ਦਰਿਆ ਦਾ ਦੌਰਾ, ਪਏ ਪਾੜ ਨੂੰ ਪੂਰਾ ਕਰਨ ਦੇ ਕੰਮਾਂ ਦਾ ਜਾਇਜ਼ਾ ਲਿਆ

  ਜਲ ਸਰੋਤ ਮੰਤਰੀ ਨੇ ਦਰਿਆ ਵਿੱਚ ਪਏ ਪਾੜ ਪੂਰਨ ਦੇ ਕੰਮਾਂ ਦਾ ਜਾਇਜ਼ਾ ਲਿਆ

by Gurjeet Kaur
ਜੁਲਾਈ 14, 2023
in ਪੰਜਾਬ
0

ਡੇਰਾਬਸੀ/ਚੰਡੀਗੜ੍ਹ, 14 ਜੁਲਾਈ 2023 – ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸੂਬੇ ਅਤੇ ਪਹਾੜਾਂ ਵਿੱਚ ਪਏ ਮੋਹਲੇਧਾਰ ਮੀਂਹ ਕਾਰਨ ਘੱਗਰ ਦਰਿਆ ਵਿੱਚ ਰਿਕਾਰਡ ਪਾਣੀ ਦਾ ਪੱਧਰ ਵਧਣ ਕਾਰਨ ਹੋਏ ਨੁਕਸਾਨ ਅਤੇ ਵੱਖ-ਵੱਖ ਥਾਂਵਾਂ ਉਤੇ ਪਏ ਪਾੜ ਪੂਰਨ ਲਈ ਜੰਗੀ ਪੱਧਰ ਉਤੇ ਕੀਤੇ ਜਾ ਰਹੇ ਬਚਾਅ ਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਇੱਥੋੰ ਨੇੜਲੇ ਪਿੰਡ ਟਿਵਾਣਾ ਤੇ ਅਮਲਾਲਾ ਵਿਖੇ ਘੱਗਰ ਦਰਿਆ ਦਾ ਦੌਰਾ ਕੀਤਾ।

ਮੀਤ ਹੇਅਰ ਨੇ ਡੇਰਾਬਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਨਾਲ ਜਾ ਕੇ ਟਿਵਾਣਾ ਵਿਖੇ ਦਰਿਆ ਵਿੱਚ ਪਏ ਪਾੜ ਨੂੰ ਪੂਰਨ ਦੇ ਕੰਮ ਦੇਖਿਆ। ਪਿੰਡ ਵਾਸੀਆਂ ਨੂੰ ਮਿਲ ਕੇ ਫਸਲਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਅਮਲਾਲਾ ਵਿਖੇ ਘੱਗਰ ਦਰਿਆ ਉਤੇ ਬਣੇ ਪੁੱਲ ਨੂੰ ਹੋਏ ਨੁਕਸਾਨ ਨੂੰ ਵੀ ਵੇਖਿਆ।

ਮੀਤ ਹੇਅਰ ਨੇ ਦੱਸਿਆ ਕਿ ਇਸ ਵਾਰ ਨਿਰੰਤਰ ਤੇ ਤੇਜ਼ ਮੋਹਲੇਧਾਰ ਬਾਰਸ਼ਾਂ ਕਾਰਨ ਪਿਛਲੇ ਕਈ ਦਹਾਕਿਆਂ ਤੋਂ ਘੱਗਰ ਦਰਿਆ ਵਿੱਚ ਰਿਕਾਰਡ ਪਾਣੀ ਆਇਆ।ਭਾਂਖਰਪੁਰ ਵਿਖੇ ਜਿੱਥੇ ਘੱਗਰ ਦਰਿਆ ਪੰਜਾਬ ਵਿੱਚ ਦਾਖਲ ਹੁੰਦਾ ਹੈ, ਇਸ ਵਾਰ 970.4 ਫੁੱਟ ਪਾਣੀ ਆਇਆ ਜੋ ਕਿ ਹੁਣ ਤੱਕ ਦਾ ਸਭ ਤੋਂ ਵੱਧ ਹੈ। ਇਸ ਤੋਂ ਪਹਿਲਾਂ 2004 ਵਿੱਚ 967.4 ਫੁੱਟ ਪਾਣੀ ਸੀ।ਘੱਗਰ ਦਰਿਆ ਵਿੱਚ ਪਾਣੀ ਵੱਧਣ ਅਤੇ ਓਵਰ ਫਲੋ ਹੋਣ ਦੇ ਨਾਲ ਇਸ ਵਿੱਚ ਮੁਹਾਲੀ, ਪਟਿਆਲਾ ਤੇ ਸੰਗਰੂਰ ਵਿੱਚ ਕੁਝ ਥਾਂਵਾਂ ਉੱਤੇ ਪਾੜ ਵੀ ਪਏ ਹਨ।

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਹਤ ਕਾਰਜਾਂ ਲਈ ਆਫਤਨ ਫੰਡ ਵਿੱਚੋਂ ਜਿੱਥੇ 33.50 ਕਰੋੜ ਰੁਪਏ ਤੁਰੰਤ ਜਾਰੀ ਕੀਤੇ ਗਏ ਉੱਥੇ 71 ਕਰੋੜ ਰੁਪਏ ਹੋਰ ਮਨਜ਼ੂਰ ਕੀਤੇ ਗਏ। ਸੂਬਾ ਸਰਕਾਰ ਵੱਲੋਂ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਸਰਕਾਰ ਦੇ ਨੁਮਾਇੰਦੇ ਅਤੇ ਪ੍ਰਸ਼ਾਸਨ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਜੁਟਿਆ ਹੋਇਆ ਹੈ। ਉਨ੍ਹਾਂ ਇਸ ਕੁਦਰਤੀ ਆਫਤ ਕਾਰਨ ਪੈਦਾ ਹੋਈ ਔਖੀ ਘੜੀ ਵਿੱਚ ਲੋਕ ਸੇਵਾ ਵਿੱਚ ਜੁਟੀਆਂ ਸਾਰੀਆਂ ਧਾਰਮਿਕ, ਸਮਾਜਿਕ ਸੰਸਥਾਵਾਂ ਦਾ ਵੀ ਧੰਨਵਾਦ ਕੀਤਾ।

ਜਲ ਸਰੋਤ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਸਥਾਨਕ ਜ਼ਿਲਾ ਪ੍ਰਸ਼ਾਸਨ, ਸੈਨਾ ਤੇ ਐਨ.ਡੀ.ਆਰ.ਐਫ. ਦੀ ਮੱਦਦ ਨਾਲ ਪਾੜ ਪੂਰਨ ਦੇ ਕੰਮ ਜੰਗੀ ਪੱਧਰ ਉਤੇ ਕੀਤੇ ਜਾ ਰਹੇ ਹਨ। ਪਿੰਡ ਡਹਿਰ ਤੋਂ ਟਿਵਾਣਾ ਤੱਕ ਘੱਗਰ ਦੇ ਬੰਨ੍ਹਾਂ ਉੱਤੇ ਚੱਲ ਰਹੇ ਕੰਮਾਂ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਪੰਜ ਪੋਕਲੇਨ ਮਸ਼ੀਨਾਂ, ਦੋ ਟਰੈਕਟਰ-ਟਰਾਲੀਆਂ, ਦੋ ਕਰਾਹ ਟਰੈਕਟਰ ਤੇ 10 ਟਿੱਪਰ ਕੰਮ ਕਰ ਰਹੇ ਹਨ। ਸਵਾ ਲੱਖ ਲੱਖ ਥੈਲਿਆਂ ਦੇ ਪ੍ਰਬੰਧ ਤੋੰ ਇਲਾਵਾ 10 ਹਜ਼ਾਰ ਤੋਂ ਵੱਧ ਖਾਲੀ ਬੈਗ ਭਰੇ ਜਾ ਚੁੱਕੇ ਹਨ।ਕਰੇਟ ਬਣਾਉਣ ਲਈ ਰੱਸੀਆਂ ਦੇ ਜਾਲ ਬੁਣੇ ਜਾ ਰਹੇ ਹਨ। 250 ਤੋਂ ਵੱਧ ਮਜ਼ਦੂਰ ਕੰਮ ਕਰ ਰਹੇ ਹਨ।ਜੇਕਰ ਹੋਰ ਵੀ ਕਿਸੇ ਸਮਾਨ ਜਾਂ ਮਜ਼ਦੂਰਾਂ ਦੀ ਲੋੜ ਪਈ ਤਾਂ ਉਹ ਮੱਦਦ ਵੀ ਤੁਰੰਤ ਮੁਹੱਈਆ ਕਰਵਾਈ ਜਾਵੇਗੀ।ਇਸੇ ਤਰ੍ਹਾਂ ਟਾਂਗਰੀ ਨਦੀ ਦੇ ਬੰਨ੍ਹ ਦੀ ਰਿਪੇਅਰ ਲਈ ਦੋ ਜੇਸੀਬੀ, ਇਕ ਪੋਕਲੇਨ ਮਸ਼ੀਨ ਅਤੇ ਦੋ ਟਰੈਕਟਰ ਟਰਾਲੀਆਂ ਕੰਮ ਕਰ ਰਹੀਆਂ ਹਨ।

Tags: meet hayerpro punjab tvpunjabPunjab Floods
Share215Tweet134Share54

Related Posts

ਭਲਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

ਨਵੰਬਰ 22, 2026

ਵੱਡੀ ਖ਼ਬਰ : ਪੰਜਾਬ ਸਰਕਾਰ ਵੱਲੋਂ 274 ਪੁਲਿਸ ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਨਵੰਬਰ 22, 2026

ਅਕਾਲੀ ਆਪਣੇ ਆਪ ਨੂੰ ‘ਪੰਥਕ ਪਾਰਟੀ’ ਹੋਣ ਦਾ ਦਾਅਵਾ ਕਿਵੇਂ ਕਰ ਸਕਦਾ ਹੈ, ਜਦੋਂ ਸੁਖਬੀਰ ਸਿੰਘ ਬਾਦਲ ਇੱਕ ਕਾਰੋਬਾਰੀ ਤੋਂ ਮੁਫ਼ਤ ਸ਼ਰਾਬ ਮੰਗਦੇ ਦਿਖਾਈ ਦਿੰਦੇ ਹਨ? – ਬਲਤੇਜ ਪੰਨੂ

ਨਵੰਬਰ 20, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ਦਾ ‘ਆਪ’ ਵਿੱਚ ਕੀਤਾ ਸਵਾਗਤ

ਨਵੰਬਰ 20, 2026

ਪੰਜਾਬ ਵਾਂਗ, ਭਾਜਪਾ ਸਰਕਾਰ ਨੂੰ ਦਿੱਲੀ ਵਿੱਚ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ: ਜਰਨੈਲ ਸਿੰਘ

ਨਵੰਬਰ 20, 2026

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੰਬਰ 18, 2026
Load More

Recent News

ਭਲਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

ਨਵੰਬਰ 22, 2026

ਵੱਡੀ ਖ਼ਬਰ : ਪੰਜਾਬ ਸਰਕਾਰ ਵੱਲੋਂ 274 ਪੁਲਿਸ ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਨਵੰਬਰ 22, 2026

ਅਕਾਲੀ ਆਪਣੇ ਆਪ ਨੂੰ ‘ਪੰਥਕ ਪਾਰਟੀ’ ਹੋਣ ਦਾ ਦਾਅਵਾ ਕਿਵੇਂ ਕਰ ਸਕਦਾ ਹੈ, ਜਦੋਂ ਸੁਖਬੀਰ ਸਿੰਘ ਬਾਦਲ ਇੱਕ ਕਾਰੋਬਾਰੀ ਤੋਂ ਮੁਫ਼ਤ ਸ਼ਰਾਬ ਮੰਗਦੇ ਦਿਖਾਈ ਦਿੰਦੇ ਹਨ? – ਬਲਤੇਜ ਪੰਨੂ

ਨਵੰਬਰ 20, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ਦਾ ‘ਆਪ’ ਵਿੱਚ ਕੀਤਾ ਸਵਾਗਤ

ਨਵੰਬਰ 20, 2026

ਪੰਜਾਬ ਵਾਂਗ, ਭਾਜਪਾ ਸਰਕਾਰ ਨੂੰ ਦਿੱਲੀ ਵਿੱਚ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ: ਜਰਨੈਲ ਸਿੰਘ

ਨਵੰਬਰ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.