ਸ਼ਨੀਵਾਰ, ਅਗਸਤ 9, 2025 03:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

70 ਸਾਲਾਂ ਤੋਂ ਰਾਜ ਕਰਨ ਵਾਲੀਆਂ ਪਾਰਟੀਆਂ ਦੇ ਆਗੂ ਮੱਗਰਮੱਛ ਦੇ ਹੰਝੂ ਵਹਾ ਕੇ ਕੁਦਰਤੀ ਆਫ਼ਤ ‘ਤੇ ਸਿਆਸਤ ਨਾ ਕਰਨ: ਚੇਤਨ ਸਿੰਘ ਜੌੜਾਮਾਜਰਾ

by Gurjeet Kaur
ਜੁਲਾਈ 14, 2023
in ਪੰਜਾਬ
0

ਸਮਾਣਾ/ਪਟਿਆਲਾ, 14 ਜੁਲਾਈ 2023: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ   ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ‘ਤੇ 70 ਵਰ੍ਹਿਆਂ ਤੋਂ ਰਾਜ ਕਰਦੀਆਂ ਰਹੀਆਂ ਪਾਰਟੀਆਂ ਦੇ ਆਗੂਆਂ ਨੂੰ ਕਰੜੇ ਹੱਥੀ ਲੈਂਦਿਆਂ ਨਸੀਹਤ ਦਿੱਤੀ ਕਿ ਉਹ ਕੁਦਰਤੀ ਆਫ਼ਤ ‘ਤੇ ਸਿਆਸਤ ਨਾ ਕਰਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਘੱਗਰ ਦੀ ਮਾਰ ਹੇਠ ਆਉਂਦੇ ਪਿੰਡਾਂ ਦੀ ਕਦੇ ਸਾਰ ਨਹੀਂ ਲਈ, ਜਿਸ ਕਰਕੇ ਭਾਰੀ ਬਰਸਾਤ ਕਾਰਨ ਉੱਛਲੇ ਘੱਗਰ ਦੇ ਪਾਣੀ ਨੇ ਇਨ੍ਹਾਂ ਪਿੰਡਾਂ ਦਾ ਚੋਖਾ ਨੁਕਸਾਨ ਕੀਤਾ ਹੈ ਪਰ ਇਨ੍ਹਾਂ ਪਿੰਡਾਂ ਦੇ ਲੋਕ ਕਿਸੇ ਵੀ ਤਰ੍ਹਾਂ ਨਾ ਘਬਰਾਉਣ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਹੜ੍ਹ ਮਾਰੇ ਲੋਕਾਂ ਦੀ ਬਾਂਹ ਫੜੀ ਹੈ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸਮਾਣਾ ਖੇਤਰ ਦੇ ਇਸ ਨੀਵੇਂ ਇਲਾਕੇ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਅਗਾਊਂ ਪ੍ਰਬੰਧਾਂ ਤਹਿਤ ਹੜ੍ਹਾਂ ਦਾ ਪਾਣੀ ਕੱਢਣ ਲਈ 40 ਲੱਖ ਰੁਪਏ ਤੋਂ ਵੱਧ ਰਾਸ਼ੀ ਖ਼ਰਚੀ ਹੈ। ਉਨ੍ਹਾਂ ਕਿਹਾ ਕਿ ਇਹ ਵੀ ਪਹਿਲੀ ਵਾਰ ਹੈ ਕਿ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੂਰੀ ਵਜ਼ਾਰਤ ਅਤੇ ਵਿਧਾਇਕ ਲੋਕਾਂ ਦਰਮਿਆਨ ਵਿਚਰ ਰਹੇ ਹਨ ਅਤੇ ਲੋਕਾਂ ਦੀ ਸਹਾਇਤਾਂ ਕਰਨ ਲਈ ਹਰ ਹੰਭਲਾ ਮਾਰ ਰਹੇ ਹਨ।

ਭਾਜਪਾ ਆਗੂ ਬੀਬੀ ਜੈਇੰਦਰ ਕੌਰ ਨੂੰ ਘੇਰਦਿਆਂ   ਜੌੜਾਮਾਜਰਾ ਨੇ ਪੁੱਛਿਆ ਕਿ ਅੱਜ ਬੀਬੀ ਜੈਇੰਦਰ ਕੌਰ ਕਿੱਥੇ ਹਨ, ਉਨ੍ਹਾਂ ਨੂੰ ਅੱਜ ਵੀ ਲੋਕਾਂ ਦੀ ਸਾਰ ਲੈਣੀ ਚਾਹੀਦੀ ਸੀ। ਹਾਲੇ ਤਾਂ ਪਿੰਡਾਂ ਵਿੱਚੋਂ ਪਾਣੀਆਂ ਉਤਰਿਆ ਨਹੀਂ ਅਤੇ ਲੋਕਾਂ ਨੂੰ ਵੀ ਮਦਦ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਬੀਬੀ ਜੈਇੰਦਰ ਕੌਰ ਸਿਰਫ਼ ਰਾਜਨੀਤੀ ਕਰਨ ਆਈ ਸੀ ਜਦਕਿ ਅੱਜ ਔਖੀ ਘੜੀ ਵਿੱਚ ਲੋਕਾਂ ਦਾ ਹੱਥ ਫੜਨ ਦਾ ਸਮਾਂ ਹੈ ਨਾਕਿ ਸਿਆਸਤ ਚਮਕਾਉਣ ਦਾ। ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਨੂੰ ਕੁਦਰਤੀ ਆਫ਼ਤ ‘ਤੇ ਮਗਰਮੱਛ ਦੇ ਹੰਝੂ ਨਹੀਂ ਵਹਾਉਣੇ ਚਾਹੀਦੇ, ਸਗੋਂ ਕੁਝ ਕਰਕੇ ਦਿਖਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਪਿਛਲੀਆਂ ਸਰਕਾਰਾਂ ਦੇ ਮੁੱਖ ਮੰਤਰੀਆਂ ਵਾਂਗ ਹੈਲੀਕਾਪਟਰਾਂ ‘ਚ ਨਹੀਂ ਬਲਕਿ ਖ਼ੁਦ ਪਾਣੀ ਵਿੱਚ ਵੜ ਕੇ ਨੰਗੇ ਪੈਰੀਂ ਲੋਕਾਂ ਦੀ ਸਾਰ ਲਈ ਹੈ।

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਖ਼ੁਦ ਹੜ੍ਹ ਪ੍ਰਭਾਵਤ ਪਿੰਡਾਂ ਸੱਸਾ ਗੁਜਰਾਂ, ਧਰਮੇੜ੍ਹੀ, ਘਿਉਰਾ, ਧਨੌਰੀ, ਸੱਸਾ, ਸੱਸੀ, ਸੱਸਾ ਥੇਹ, ਹਰੀਪੁਰ ਆਦਿ ਦੇ ਵਸਨੀਕਾਂ ਤੱਕ ਪੀਣ ਵਾਲਾ ਪਾਣੀ, ਰਾਸ਼ਨ, ਘਰੇਲੂ ਵਰਤੋਂ ਦੀਆਂ ਹੋਰ ਵਸਤਾਂ, ਦਵਾਈਆਂ, ਪਸ਼ੂਆਂ ਲਈ ਚਾਰਾ ਆਦਿ ਪਹੁੰਚਾਉਣ ਲਈ ਅਗਵਾਈ ਕੀਤੀ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਜੌੜਾਮਾਜਰਾ ਅਤੇ ਉਨ੍ਹਾਂ ਦੀ ਪੂਰੀ ਟੀਮ ਸੋਮਵਾਰ ਤੋਂ ਹੀ ਹੜ੍ਹ ਪ੍ਰਭਾਵਤ ਪਿੰਡਾਂ ਵਿੱਚ ਲਗਾਤਾਰ ਸੰਪਰਕ ਸਾਧਦੇ ਹੋਏ ਲੋਕਾਂ ਦੀ ਸਾਰ ਲੈ ਰਹੇ ਹਨ ਤਾਂ ਕਿ ਲੋਕਾਂ ਦੀਆਂ ਜਾਨਾਂ ਨੂੰ ਬਚਾਇਆ ਜਾ ਸਕੇ।

ਲੋਕ ਸੰਪਰਕ ਮੰਤਰੀ   ਜੌੜਾਮਾਜਰਾ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ   ਭਗਵੰਤ ਮਾਨ ਦੇ ਆਦੇਸ਼ਾਂ ਮੁਤਾਬਕ ਸੂਬਾ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕਰਨ ਲਈ ਨਿਰੰਤਰ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਸਮਾਣਾ ਹਲਕੇ ਦੇ ਲੋਕ ਸਬ ਡਵੀਜ਼ਨ ਸਮਾਣਾ ਦੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01764-221190 ‘ਤੇ ਵੀ ਸੰਪਰਕ ਕਰ ਸਕਦੇ ਹਨ। ਇਸ ਮੌਕੇ ਹਰਮਿੰਦਰ ਸਿੰਘ ਮਿੰਟੂ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ, ਐੱਸ ਡੀ ਐਮ ਚਰਨਜੀਤ ਸਿੰਘ, ਬੀ ਡੀ ਪੀ ਓ ਸੁਖਵਿੰਦਰ ਸਿੰਘ ਟਿਵਾਣਾ ਤੇ ਅਜੈਬ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

ਮੋਗਾ ਸਣੇ ਵੱਖ-ਵੱਖ ਥਾਵਾਂ ਤੋਂ ਲੋਕਾਂ ਦੀ ਮਦਦ ਲਈ ਰਾਸ਼ਨ ਅਤੇ ਜ਼ਰੂਰੀ ਵਸਤਾਂ ਦੀਆਂ ਟਰਾਲੀਆਂ ਭਰ ਕੇ ਪੁੱਜੇ ਲੋਕਾਂ ਨੂੰ   ਚੇਤਨ ਸਿੰਘ ਜੌੜਾਮਾਜਰਾ ਮਿਲੇ। ਉਨ੍ਹਾਂ ਦਾਨੀ ਸੱਜਣਾਂ ਦੀ ਸ਼ਲਾਘਾ ਕਰਦਿਆਂ ਹੋਰਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਔਖੀ ਘੜੀ ਵਿੱਚ ਲੋਕਾਂ ਦੀ ਵੱਧ-ਚੜ੍ਹ ਕੇ ਮਦਦ ਕਰਨ।

Tags: aapAAP Cabinet Minister chetan singh jodamajraChetan Singh Jauda Majrapatialapro punjab tvpunjab governmentSamana
Share209Tweet131Share52

Related Posts

ਰੱਖੜੀ ਮੌਕੇ ਜੇਲ੍ਹ ‘ਚ ਭਰਾਵਾਂ ਨਾਲ ਇੰਝ ਮਨਾਇਆ ਤਿਉਹਾਰ

ਅਗਸਤ 9, 2025

ਸਰਹੱਦ ਪਾਰ ਤੋਂ ਤਸਕਰੀ ਖਿਲਾਫ, ਪੰਜਾਬ ਸਰਕਾਰ ਦਾ ਵੱਡਾ ਐਕਸ਼ਨ

ਅਗਸਤ 9, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੀਤੇ ਵੱਡੇ ਬਦਲਾਅ, ਜਾਰੀ ਹੋਇਆ ਨੋਟੀਫਿਕੇਸ਼ਨ

ਅਗਸਤ 7, 2025

ਮੋਹਾਲੀ ‘ਚ ਹੋਇਆ ਵੱਡਾ ਧਮਾਕਾ,ਆਕਸੀਜਨ ਸਿਲੰਡਰ ਦੀ ਲੋਡਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ

ਅਗਸਤ 6, 2025

ਸ੍ਰੀ ਅਕਾਲ ਤਖ਼ਤ ਸਾਹਿਬ ਭੁੱਲ ਬਖਸ਼ਾਉਣ ਪਹੁੰਚੇ ਮੰਤਰੀ ਹਰਜੋਤ ਬੈਂਸ

ਅਗਸਤ 6, 2025
Load More

Recent News

ਤਿਉਹਾਰ ਮੌਕੇ ਭਾਰਤੀ ਰੇਲਵੇ ਦਾ ਲੋਕਾਂ ਨੂੰ ਵੱਡਾ ਤੋਹਫ਼ਾ, ਸ਼ੁਰੂ ਕੀਤਾ ਖ਼ਾਸ, ਜਾਣੋ ਯਾਤਰੀਆਂ ਨੂੰ ਕਿਵੇਂ ਮਿਲੇਗਾ ਲਾਭ

ਅਗਸਤ 9, 2025

ਰੱਖੜੀ ਮੌਕੇ ਜੇਲ੍ਹ ‘ਚ ਭਰਾਵਾਂ ਨਾਲ ਇੰਝ ਮਨਾਇਆ ਤਿਉਹਾਰ

ਅਗਸਤ 9, 2025

ਸਰਹੱਦ ਪਾਰ ਤੋਂ ਤਸਕਰੀ ਖਿਲਾਫ, ਪੰਜਾਬ ਸਰਕਾਰ ਦਾ ਵੱਡਾ ਐਕਸ਼ਨ

ਅਗਸਤ 9, 2025

ਪੰਜਾਬ ‘ਚ ਬਦਲਿਆ ਮੌਸਮ, ਜਾਣੋ ਕਦੋਂ ਪਏਗਾ ਭਾਰੀ ਮੀਂਹ

ਅਗਸਤ 9, 2025

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.