Punjab Government School: ਜਲੰਧਰ ਅਤੇ ਸਬ-ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਸਕੂਲ ਅੱਜ ਬੰਦ ਰਹਿਣਗੇ। ਡੀਸੀ ਜਲੰਧਰ ਨੇ ਸ਼ਾਹਕੋਟ ਦੇ ਬਲਾਕ ਲੋਹੀਆਂ ਦੇ 15 ਸਕੂਲ ਜਿੱਥੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੈਂਪ ਲਗਾਏ ਗਏ ਹਨ, ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਲੋਹੀਆਂ ਬਲਾਕ ਵਿੱਚ ਹੜ੍ਹ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਹੜ੍ਹ ਕਾਰਨ ਉਨ੍ਹਾਂ ਨੂੰ ਆਪਣੇ ਘਰ ਛੱਡਣੇ ਪਏ।

ਸਕੂਲਾਂ ਵਿੱਚ ਉਨ੍ਹਾਂ ਦੇ ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਕੀਤਾ ਗਿਆ ਹੈ। ਵੈਸੇ ਵੀ ਬੇਸ਼ੱਕ ਸਤਲੁਜ ਵਿੱਚ ਪਾਣੀ ਦਾ ਪੱਧਰ ਹੇਠਾਂ ਆਇਆ ਹੈ ਪਰ ਹੜ੍ਹਾਂ ਦਾ ਖ਼ਤਰਾ ਹਾਲੇ ਟਲਿਆ ਨਹੀਂ ਹੈ। ਪੰਜਾਬ ਸਮੇਤ ਗੁਆਂਢੀ ਰਾਜ ਹਿਮਾਚਲ ਵਿੱਚ ਹਾਲੇ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਇਸ ਲਈ ਪ੍ਰਸ਼ਾਸਨ ਨੇ ਸਾਵਧਾਨੀ ਦੇ ਤੌਰ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਸਕੂਲਾਂ ਨੂੰ ਫਿਲਹਾਲ ਬੰਦ ਰੱਖਣ ਦਾ ਫੈਸਲਾ ਕੀਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h







