Punjab Floods Update: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੀਂਹ ਅਤੇ ਹੜ੍ਹਾਂ ਦੇ ਪਾਣੀ ਦੀ ਮਾਰ ਝੱਲ ਰਹੇ ਸੂਬੇ ਦੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਹ ਰਾਸ਼ੀ ਪ੍ਰਤੀ ਸਕੂਲ 5 ਹਜ਼ਾਰ ਰੁਪਏ ਤੋਂ ਲੈ ਕੇ 30 ਹਜ਼ਾਰ ਰੁਪਏ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੂਬੇ ਦੇ ਪ੍ਰਾਇਮਰੀ ਸਕੂਲਾਂ ਵਾਸਤੇ 20 ਕਰੋੜ ਰੁਪਏ ਅਤੇ ਸੈਕੰਡਰੀ ਸਕੂਲਾਂ ਲਈ 7.77 ਕਰੋੜ ਰੁਪਏ ਪ੍ਰਵਾਨ ਕੀਤੇ ਗਏ ਹਨ।
ਇਸ ਰਾਸ਼ੀ ਨਾਲ ਸਕੂਲ ਮੁਖੀ ਅਤੇ ਪ੍ਰਬੰਧਕ ਕਮੇਟੀਆਂ ਸਕੂਲਾਂ ਦੀ ਮੁਰੰਮਤ, ਸਾਫ਼-ਸਫ਼ਾਈ, ਰੰਗ-ਰੋਗਨ ਅਤੇ ਹੋਰ ਫੁਟਕਲ ਕੰਮ ਕਰਵਾਉਣਗੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਦਾ ਹੜ੍ਹਾਂ ਅਤੇ ਮੀਂਹਾਂ ਕਾਰਨ ਹੋਏ ਨੁਕਸਾਨ ਸਬੰਧੀ ਇੱਕ ਵਿਸ਼ੇਸ਼ ਸਰਵੇ ਬਹੁਤ ਜਲਦ ਕਰਵਾਇਆ ਜਾ ਰਿਹਾ ਹੈ ਤਾਂ ਜੋ ਜ਼ਰੂਰਤ ਅਨੁਸਾਰ ਮੀਂਹ ਅਤੇ ਹੜ੍ਹਾਂ ਨਾਲ ਪ੍ਰਭਾਵਿਤ ਸਕੂਲਾਂ ਨੂੰ ਯੋਗ ਮੁਰੰਮਤ ਲਈ ਪੈਸਾ ਜਾਰੀ ਕੀਤਾ ਜਾ ਸਕੇ।
ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਮੀਂਹ ਅਤੇ ਹੜ੍ਹਾਂ ਦੇ ਪਾਣੀ ਦੀ ਮਾਰ ਝੱਲ ਰਹੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਤੁਰੰਤ ਪ੍ਰਭਾਵ ਤੋਂ 5 ਹਜ਼ਾਰ ਰੁਪਏ ਤੋਂ ਲੈ ਕੇ 30 ਹਜ਼ਾਰ ਰੁਪਏ ਤੱਕ ਪ੍ਰਤੀ ਸਕੂਲ ਜਾਰੀ ਕੀਤੀ ਜਾ ਰਹੀ ਹੈ।
ਸੂਬੇ ਦੇ ਪ੍ਰਾਇਮਰੀ ਸਕੂਲਾਂ ਵਾਸਤੇ 20 ਕਰੋੜ ਰੁਪਏ…
— Harjot Singh Bains (@harjotbains) July 17, 2023
ਉਨ੍ਹਾਂ ਕਿਹਾ ਕਿ ਅਸੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨਿਆਂ ਦੇ ਰੰਗਲੇ ਪੰਜਾਬ ਦੀ ਮੁੜ ਸਿਰਜਨਾ ਲਈ ਵਚਨਬੱਧ ਹਾਂ ਅਤੇ ਸਾਰੇ ਰਲ-ਮਿਲ ਕੇ ਇਸ ਮਿਸ਼ਨ ਦੀ ਪ੍ਰਾਪਤੀ ਲਈ ਲਗਾਤਾਰ ਯਤਨਸ਼ੀਲ ਹਾਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h