Heroin found in Tarn Taran: ਪੰਜਾਬ ਨਾਲ ਲੱਗਦੇ ਸਰਹੱਦੀ ਖੇਤਰਾਂ ‘ਚ ਪਾਕਿਸਤਾਨੀ ਡਰੋਨ ਦੀਆਂ ਗਤੀਵਿਧਿਆਂ ਬੀਤੇ ਸਮੇਂ ਤੋਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਕਰੀਬ ਦੋ ਦਿਨ ਪਹਿਲਾਂ ਵੀ ਬੀਐਸਐਫ ਜਵਾਨਾਂ ਨੇ ਪਾਕਿਸਤਾਨੀ ਡਰੋਨ ਨੂੰ ਢੇਰ ਕੀਤਾ ਸੀ ਅਤੇ ਹੁਣ ਇੱਕ ਵਾਰ ਫਿਰ ਤੋਂ ਪਾਕਿਸਤਾਨੀ ਡਰੋਨ ਭਾਰਤੀ ਖੇਤਰ ‘ਚ ਨਜ਼ਰ ਆਇਆ।
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਮੰਗਲਵਾਰ ਸਵੇਰੇ ਸਰਹੱਦੀ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਕਲਸੀਆਂ ਖੁਰਦ ਵਿੱਚ ਇੱਕ ਖੇਤ ਚੋਂ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਕੀਤਾ। ਪੈਕਟ ਚੋਂ 2 ਕਿਲੋ 350 ਗ੍ਰਾਮ ਹੈਰੋਇਨ ਬਰਾਮਦ ਕੀਤੀ। ਬੀਐਸਐਫ ਅਧਿਕਾਰੀਆਂ ਨੇ ਜਾਂਚ ਤੋਂ ਬਾਅਦ ਹੈਰੋਇਨ ਸਥਾਨਕ ਪੁਲਿਸ ਨੂੰ ਸੌਂਪ ਦਿੱਤੀ।
ਮਿਲੀ ਜਾਣਕਾਰੀ ਮੁਤਾਬਕ ਬੀਐਸਐਫ ਨੂੰ ਤਰਨਤਾਰਨ ਦੇ ਸਰਹੱਦੀ ਪਿੰਡ ਕਲਸੀਆਂ ਖੁਰਦ ਤੋਂ ਹੈਰੋਇਨ ਦੀ ਖੇਪ ਮਿਲੀ। ਇਹ ਖੇਪ ਉਸ ਸਮੇਂ ਮਿਲੀ ਜਦੋਂ ਜਵਾਨ ਅੱਧੀ ਰਾਤ ਨੂੰ ਗਸ਼ਤ ‘ਤੇ ਸੀ। ਇਸ ਦੌਰਾਨ ਉਸ ਨੇ ਡਰੋਨ ਦੀ ਆਵਾਜ਼ ਸੁਣੀ। ਜਵਾਨਾਂ ਨੇ ਚੌਕਸੀ ਲਈ ਗੋਲੀ ਵੀ ਚਲਾਈ। ਇਸ ਦੌਰਾਨ ਡਰੋਨ ਰਾਹੀਂ ਕੁਝ ਸੁੱਟੇ ਜਾਣ ਦਾ ਅਹਿਸਾਸ ਹੋਇਆ, ਜਿਸ ਤੋਂ ਬਾਅਦ ਜਵਾਨਾਂ ਨੇ ਇਲਾਕੇ ਨੂੰ ਸੀਲ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।
ਤਲਾਸ਼ੀ ਲੈਣ ‘ਤੇ ਮਿਲਿਆ ਪੀਲੇ ਰੰਗ ਦਾ ਪੈਕਟ
ਬੀਐਸਐਫ ਵੱਲੋਂ ਚਲਾਏ ਗਏ ਸਰਚ ਆਪਰੇਸ਼ਨ ਵਿੱਚ ਜਵਾਨਾਂ ਨੂੰ ਇੱਕ ਪੀਲੇ ਰੰਗ ਦਾ ਪੈਕਟ ਮਿਲਿਆ ਜਿਸ ‘ਤੇ ਹੁੱਕ ਲੱਗਾ ਹੋਇਆ ਸੀ। ਇਸ ਤੋਂ ਸਾਫ਼ ਹੈ ਕਿ ਡਰੋਨ ਭਾਰਤੀ ਸਰਹੱਦ ਵਿੱਚ ਸੁੱਟਿਆ ਗਿਆ ਸੀ। ਜਵਾਨਾਂ ਨੇ ਖੇਪ ਜ਼ਬਤ ਕਰ ਲਈ ਹੈ। ਪੈਕੇਟ ਨੂੰ ਖੋਲ੍ਹਣ ‘ਤੇ ਉਸ ‘ਚ 2 ਛੋਟੇ ਪੈਕੇਟ ਮਿਲੇ। ਕੁੱਲ ਖੇਪ ਦਾ ਭਾਰ 2.350 ਕਿਲੋਗ੍ਰਾਮ ਸੀ ਅਤੇ ਇਸ ਦੀ ਅੰਤਰਰਾਸ਼ਟਰੀ ਕੀਮਤ ਲਗਪਗ 17 ਕਰੋੜ ਰੁਪਏ ਦੱਸੀ ਜਾਂਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h