Punjab Government office Timing : ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰ ਅਗਲੇ ਸਾਲ ਗਰਮੀਆਂ ‘ਚ ਢਾਈ ਨਹੀਂ ਸਗੋਂ ਚਾਰ ਮਹੀਨੇ ਸਵੇਰੇ 7:30 ਵਜੇ ਖੁੱਲ੍ਹਣਗੇ। ਸਰਕਾਰ ਨੇ ਇਹ ਫੈਸਲਾ ਇਸ ਵਾਰ 2 ਮਈ ਤੋਂ 15 ਜੁਲਾਈ ਤੱਕ ਦਫਤਰ ਜਲਦੀ ਖੋਲ੍ਹਣ ਦੇ ਸਕਾਰਾਤਮਕ ਨਤੀਜੇ ਮਿਲਣ ਤੋਂ ਬਾਅਦ ਲਿਆ ਹੈ। ਇਸ ਨੂੰ ਸਾਲ 2024 ਵਿੱਚ 1 ਅਪ੍ਰੈਲ ਤੋਂ 31 ਜੁਲਾਈ ਤੱਕ ਲਾਗੂ ਕੀਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਸ ਸਾਲ ਦਫ਼ਤਰੀ ਸਮੇਂ ਵਿੱਚ ਕੀਤੀ ਗਈ ਤਬਦੀਲੀ ਬਹੁਤ ਵਧੀਆ ਰਹੀ। ਸਰਕਾਰ ਵੱਲੋਂ ਕਰਵਾਏ ਸਰਵੇਖਣ ਵਿੱਚ ਇਹ ਫੀਡਬੈਕ ਸਾਹਮਣੇ ਆਇਆ ਹੈ ਕਿ ਬਿਜਲੀ ਦੀ ਬੱਚਤ ਤੋਂ ਇਲਾਵਾ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਆਪਣੇ ਪਰਿਵਾਰਾਂ ਨਾਲ ਵੱਧ ਸਮਾਂ ਬਿਤਾਉਣ ਦਾ ਮੌਕਾ ਮਿਲਿਆ ਹੈ।
ਇਸ ਦੇ ਨਾਲ ਹੀ ਆਮ ਲੋਕਾਂ ਨੂੰ ਵੀ ਇਸ ਵਾਰ ਆਪਣਾ ਕੰਮ ਕਰਵਾਉਣਾ ਵਧੇਰੇ ਸੁਖਾਲਾ ਲੱਗਿਆ। ਇਸ ਸਾਲ ਦਫਤਰੀ ਸਮੇਂ ਵਿੱਚ ਕੀਤੇ ਗਏ ਬਦਲਾਅ ਦੇ ਮਹੱਤਵਪੂਰਨ ਨਤੀਜੇ ਸਾਹਮਣੇ ਆਏ ਹਨ, ਇਸ ਲਈ ਅਗਲੀਆਂ ਗਰਮੀਆਂ ਵਿੱਚ ਇਹ ਚਾਰ ਮਹੀਨਿਆਂ ਲਈ ਚਲਾਇਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h