ਬਹਿਬਲਕਲਾਂ ਗੋਲੀਕਾਂਡ ਮਾਮਲੇ ‘ਚ ਮੁਲਜ਼ਮ ਐਸਪੀ ਬਿਕਰਮਜੀਤ ਨੂੰ ਪੰਜਾਬ ਸਰਕਾਰ ਨੇ ਬਹਾਲ ਕਰ ਦਿੱਤਾ ਹੈ।ਐਸਪੀ ਬਿਕਰਮਜੀਤ ਨੇ ਆਪਣੀ ਬਹਾਲੀ ਨੂੰ ਲੈ ਕੇ ਹਾਈਕੋਰਟ ਦਾ ਰੁਖ ਕੀਤਾ ਸੀ।ਹਾਲਾਂਕਿ ਮਾਮਲਾ ਹਾਈਕੋਰਟ ‘ਚ ਅਜੇ ਵਿਚਾਰ ਅਧੀਨ ਹੈ।
ਪਰ ਪੰਜਾਬ ਸਰਕਾਰ ਨੇ ਬਿਕਰਮਜੀਤ ਨੂੰ ਬਹਾਲ ਕਰ ਦਿੱਤਾ ਹੈ।ਦੱਸ ਦੇਈਏ ਕਿ ਐਸਪੀ ਦੀ ਬਹਾਲੀ ਨੂੰ ਲੈ ਕੇ ਵਿਰੋਧੀਆਂ ਨੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ।