ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੈਬਨਿਟ ਮੀਟਿੰਗ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਸੀਐਮ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੈਟਰੋਲ 10 ਰੁਪਏ ਅਤੇ ਡੀਜ਼ਲ 5 ਰੁਪਏ ਸਸਤਾ ਕਰ ਦਿੱਤਾ ਹੈ।
ਇਹ ਨਵੀਆਂ ਕੀਮਤਾਂ ਅੱਜ 12 ਵਜੇ ਤੋਂ ਲਾਗੂ ਹੋਣਗੀਆਂ। ਇਸ ਦੇ ਨਾਲ ਹੀ ਹੁਣ ਪੰਜਾਬ ਵਿੱਚ ਪੈਟਰੋਲ ਉੱਤਰੀ ਭਾਰਤ ਵਿੱਚ ਸਭ ਤੋਂ ਸਸਤਾ ਹੋ ਗਿਆ ਹੈ।ਕੇਂਦਰ ਨੇ ਜੋ ਵੈਟ ਘਟਾਇਆ ਹੈ ਉਸ ‘ਚ 42 ਫੀਸਦੀ ਸ਼ੇਅਰ ਸਟੇਟ ਦਾ ਹੁੰਦਾ ਹੈ।