Gurmeet Hayer Met Cricketer Kanika Ahuja: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕ੍ਰਿਕਟਰ ਕਨਿਕਾ ਆਹੂਜਾ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਵਿੱਚ ਚੁਣੇ ਜਾਣ ‘ਤੇ ਮੁਬਾਰਕਬਾਦ ਦਿੰਦਿਆਂ ਉਸ ਨੂੰ ਆਉਣ ਵਾਲੀਆਂ ਏਸ਼ਿਆਈ ਖੇਡਾਂ ਵਿੱਚ ਚੰਗੇ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿਖੇ ਕਨਿਕਾ ਆਹੂਜਾ ਨਾਲ ਮੁਲਾਕਾਤ ਕਰਦਿਆਂ ਮੀਤ ਹੇਅਰ ਨੇ ਭਾਰਤੀ ਕ੍ਰਿਕਟ ਟੀਮ ਵਿੱਚ ਪਹਿਲੀ ਵਾਰ ਚੁਣੇ ਜਾਣ ਉਤੇ ਮੁਬਾਰਕਬਾਦ ਦਿੱਤੀ। ਪਟਿਆਲਾ ਦੀ ਰਹਿਣ ਵਾਲੀ 20 ਵਰ੍ਹਿਆਂ ਦੀ ਕਨਿਕਾ ਨੇ ਇਸ ਤੋਂ ਪਹਿਲਾਂ ਭਾਰਤ ਏ, ਘਰੇਲੂ ਕ੍ਰਿਕਟ ਵਿੱਚ ਪੰਜਾਬ ਅਤੇ ਮਹਿਲਾ ਪ੍ਰੀਮੀਅਰ ਲੀਗ ਵਿੱਚ ਬੰਗਲੌਰ ਦੀ ਟੀਮ ਵੱਲੋਂ ਬਿਹਤਰੀਨ ਪ੍ਰਦਰਸ਼ਨ ਕੀਤਾ ਹੈ।
ਮੀਤ ਹੇਅਰ ਨੇ ਕਿਹਾ ਕਿ ਪਿਛਲੇ ਕੁਝ ਅਰਸੇ ਤੋਂ ਪੰਜਾਬ ਦੀਆਂ ਖਿਡਾਰਨਾਂ ਕ੍ਰਿਕਟ ਖੇਡ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀਆਂ ਹਨ। ਕਪਤਾਨ ਹਰਮਨਪ੍ਰੀਤ ਕੌਰ, ਹਰਲੀਨ ਦਿਓਲ, ਤਾਨੀਆ ਭਾਟੀਆ ਤੋਂ ਬਾਅਦ ਹੁਣ ਕਨਿਕਾ ਨੇ ਭਾਰਤੀ ਟੀਮ ਵਿੱਚ ਥਾਂ ਬਣਾ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਿਰੰਤਰ ਉਪਰਾਲੇ ਕਰ ਰਹੀ ਹੈ।
Sports Minister @Meet_Hayer congratulated Cricketer Kanika Ahuja for being selected for the Ist time in Indian women’s cricket team and wished her a good performance in the upcoming Asian Games. pic.twitter.com/oqWVxLzPv1
— Government of Punjab (@PunjabGovtIndia) July 18, 2023
ਸਤੰਬਰ-ਅਕਤੂਬਰ ਮਹੀਨੇ ਚੀਨ ਦੇ ਸ਼ਹਿਰ ਹਾਂਗਜ਼ੂ ਵਿਖੇ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਚੁਣੀ ਗਈ ਭਾਰਤੀ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਕੌਰ ਤੇ ਕਨਿਕਾ ਆਹੂਜਾ ਨੂੰ ਸ਼ਾਮਲ ਕੀਤਾ ਗਿਆ ਹੈ। ਹਰਲੀਨ ਦਿਓਲ ਸਟੈਂਡ ਬਾਏ ਖਿਡਾਰਨ ਹੈ। ਖੇਡ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਚੰਗੇ ਪ੍ਰਦਰਸ਼ਨ ਲਈ ਸ਼ੁਭ ਇੱਛਾਵਾਂ ਦਿੱਤੀਆਂ। ਏਸ਼ਿਆਈ ਖੇਡਾਂ ਵਿੱਚ ਭਾਰਤੀ ਖੇਡ ਦਲ ਵਿੱਚ ਪੰਜਾਬ ਦੇ ਖਿਡਾਰੀਆਂ ਦੀ ਵੱਡੀ ਗਿਣਤੀ ਹੈ। ਤਮਗ਼ਾ ਜੇਤੂ ਖਿਡਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਗਦ ਇਨਾਮ ਨਾਲ ਸਨਮਾਨਿਆ ਜਾਵੇਗਾ।
ਮੀਤ ਹੇਅਰ ਨੇ ਕਨਿਕਾ ਆਹੂਜਾ ਨਾਲ ਗੱਲਬਾਤ ਕਰਦਿਆਂ ਉਸ ਦੀ ਖੇਡ ਵਿੱਚ ਸ਼ੁਰੂਆਤ ਅਤੇ ਅਭਿਆਸ ਦੇ ਰੁਝਾਨ ਬਾਰੇ ਵੀ ਚਰਚਾ ਕੀਤਾ। ਇਸ ਮੌਕੇ ਕਨਿਕਾ ਦੇ ਕੋਚ ਕਮਲ ਸੰਧੂ ਅਤੇ ਕ੍ਰਿਕਟ ਹੱਬ ਅਕੈਡਮੀ ਦੇ ਡਾਇਰੈਕਟਰ ਹਰਜੋਤ ਬਾਜਵਾ ਵੀ ਹਾਜ਼ਰ ਸਨ ਜਿੱਥੇ ਅਭਿਆਸ ਸ਼ੁਰੂ ਕਰਕੇ ਕਨਿਕਾ ਨੇ ਆਪਣਾ ਕ੍ਰਿਕਟ ਕਰੀਅਰ ਸ਼ੁਰ ਕੀਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h