Policy of PPCB: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਨੀਤੀ ਅਨੁਸਾਰ ਲੁਧਿਆਣਾ ਦੇ ਮਿਕਸਡ ਲੈਂਡ ਯੂਜ਼ (ਐਮ.ਐਲ.ਯੂ.) ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂੰ ਨਿਯਮਤ ਕਰਨ ਸਬੰਧੀ ਮਨਜ਼ੂਰੀ ਦੇਣ ਦਾ ਫੈਸਲਾ ਕੀਤਾ ਹੈ।
ਇਹ ਪ੍ਰਗਟਾਵਾ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਦਫ਼ਤਰ ਵਿਖੇ ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਕੀਤਾ। ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਵਫ਼ਦ ਨੇ ਅੱਜ ਲੁਧਿਆਣਾ ਦੇ ਐਮਐਲਯੂ ਖੇਤਰਾਂ ਵਿੱਚ ਕਾਰਜਸ਼ੀਲ ਉਦਯੋਗਾਂ ਲਈ ਸਹਿਮਤੀ ਦੇਣ ਸਬੰਧੀ ਵਾਤਾਵਰਣ ਮੰਤਰੀ ਨਾਲ ਮੁਲਾਕਾਤ ਕੀਤੀ।
ਉਦਯੋਗਾਂ ਦੀਆਂ ਸ਼ਿਕਾਇਤਾਂ ਸੁਣਨ ਉਪਰੰਤ ਵਾਤਾਵਰਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਲੁਧਿਆਣਾ ਦੇ ਐਮਐਲਯੂ ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂੰ ਨਿਯਮਤ ਕਰਨ ਸਬੰਧੀ ਮਨਜ਼ੂਰੀ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਵਿੱਚ ਉਦਯੋਗਾਂ ਦਾ ਅਹਿਮ ਯੋਗਦਾਨ ਹੈ। ਛੋਟੇ ਉਦਯੋਗਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਨਿਯਮਿਤ ਤੌਰ ‘ਤੇ ਕਾਰਜਸ਼ੀਲ ਬਣਾਈ ਰੱਖਣ ਲਈ ਇਹ ਫੈਸਲਾ ਲਿਆ ਗਿਆ ਹੈ।
During a meeting with a delegation of the United Cycle & Parts Manufacturers Association, Environment Minister @meet_hayer said that State Govt has decided to allow granting consent at regular intervals to the industries located in MLU) areas of Ludhiana as per policy of PPCB. pic.twitter.com/pAzhCrELEd
— Government of Punjab (@PunjabGovtIndia) July 18, 2023
ਵਫ਼ਦ ਨੇ ਇਸ ਫੈਸਲੇ ਲਈ ਕੀਤਾ ਮੁੱਖ ਮੰਤਰੀ ਦਾ ਧੰਨਵਾਦ
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ, ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਨ ਵਿਭਾਗ, ਰਾਹੁਲ ਤਿਵਾੜੀ, ਕਮਿਸ਼ਨਰ ਨਗਰ ਨਿਗਮ ਲੁਧਿਆਣਾ ਡਾ. ਸ਼ੇਨਾ ਅਗਰਵਾਲ, ਪੀਪੀਸੀਬੀ ਦੇ ਚੇਅਰਮੈਨ ਪ੍ਰੋ. ਆਦਰਸ਼ ਪਾਲ ਵਿਗ, ਮੈਂਬਰ ਸਕੱਤਰ ਇੰਜ. ਜੀਐਸ ਮਜੀਠੀਆ ਅਤੇ ਸੀਈਈ ਇੰਜ. ਪਰਦੀਪ ਗੁਪਤਾ ਅਤੇ ਸੀਟੀਪੀ ਪੰਕਜ ਬਾਵਾ, ਪ੍ਰਧਾਨ ਸੀਆਈਸੀਯੂ ਉਪਕਾਰ ਸਿੰਘ ਆਹੂਜਾ, ਪ੍ਰਧਾਨ ਯੂਸੀਪੀਐਮਏ ਡੀਐਸ ਚਾਵਲਾ ਅਤੇ ਚਰਨਜੀਤ ਸਿੰਘ ਵਿਸ਼ਵਕਰਮਾ ਮੌਜੂਦ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h