ਬੁੱਧਵਾਰ, ਅਗਸਤ 13, 2025 05:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਪ੍ਰਸ਼ਾਸਨ ਦਾ ਸਹਿਯੋਗ ਕਰਦਿਆਂ ਸੁਰੱਖਿਅਤ ਥਾਵਾਂ ’ਤੇ ਪਹੁੰਚਣ ਲੋਕ- ਬੁੱਧ ਰਾਮ

Punjab News: ਵਿਧਾਇਕ ਬੁੱਧਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਰਾਹਤ ਪ੍ਰਬੰਧਾਂ ਲਈ ਪੂਰੇ ਇੰਤਜਾਮ ਕੀਤੇ ਗਏ ਹਨ ਅਤੇ ਪੰਜਾਬ ਸਰਕਾਰ ਇਸ ਮੌਕੇ ਲੋਕਾਂ ਦੇ ਨਾਲ ਖੜ੍ਹੀ ਹੈ।

by ਮਨਵੀਰ ਰੰਧਾਵਾ
ਜੁਲਾਈ 19, 2023
in ਪੰਜਾਬ
0

Punjab Floods Update: ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ, ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ, ਐਸ.ਐਸ.ਪੀ ਡਾ. ਨਾਨਕ ਸਿੰਘ ਸਮੇਤ ਐਸ.ਡੀ.ਐਮ ਪ੍ਰਮੋਦ ਸਿੰਗਲਾ ਨੇ ਵਰ੍ਹਦੇ ਮੀਂਹ ‘ਚ ਚਾਂਦਪੁਰ ਬੰਨ੍ਹ ਹਰਿਆਣਾ ਦੀ ਹੱਦ ਵਿੱਚ ਸਿਧਾਣੀ ਨੇੜੇ ਪਏ ਪਾੜ ਨੂੰ ਪੂਰਨ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਦੋਵੇ ਸੂਬਿਆਂ ਦੇ ਲੋਕਾਂ ਨੂੰ ਪਾਣੀ ਦੀ ਮਾਰ ਤੋਂ ਬਚਾਉਣ ਲਈ ਬੰਨ੍ਹ ਨੂੰ ਪਲੱਗ ਕਰਨ ’ਤੇ ਲੱਗੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਅਤੇ ਭਾਰਤੀ ਸੈਨਾ ਦੇ ਜਵਾਨਾਂ ਦੀ ਹੌਂਸਲਾ ਅਫਜਾਈ ਕੀਤੀ।

ਇਸ ਮੌਕੇ ਵਿਧਾਇਕ ਬੁੱਧਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਰਾਹਤ ਪ੍ਰਬੰਧਾਂ ਲਈ ਪੂਰੇ ਇੰਤਜਾਮ ਕੀਤੇ ਗਏ ਹਨ ਅਤੇ ਪੰਜਾਬ ਸਰਕਾਰ ਇਸ ਮੌਕੇ ਲੋਕਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਕਿਸੇ ਵੀ ਘਬਰਾਹਟ ਵਿਚ ਨਾ ਆਉਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਦੇ ਹੋਏ ਸੁਰੱਖਿਅਤ ਥਾਂ ’ਤੇ ਆਉਣ ਦੀ ਅਪੀਲ ਕੀਤੀ।

ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਲਗਾਤਾਰ ਹੋਈ ਬਾਰਿਸ਼ ਨਾਲ ਚਾਂਦਪੁਰ ਅਤੇ ਸਰਦੂਲਗੜ੍ਹ ਘੱਗਰ ਦੇ ਪਾਣੀ ਦਾ ਪੱਧਰ ਕਾਫ਼ੀ ਵੱਧ ਜਾਣ ਕਾਰਨ ਜ਼ਿਲ੍ਹਾ ਮਾਨਸਾ ਨਾਲ ਲੱਗਦੇ ਨੀਵੇਂ ਪਿੰਡਾਂ ਵਿੱਚ ਪਾਣੀ ਆ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਐਸਐਸਪੀ ਡਾ. ਨਾਨਕ ਸਿੰਘ ਨਾਲ ਮਿਲ ਕੇ ਨਾਜ਼ੁਕ ਸਥਿਤੀ ਵਾਲੇ ਪਿੰਡਾਂ ਦਾ ਲਗਾਤਾਰ ਦੌਰਾ ਕੀਤਾ ਜਾ ਰਿਹਾ ਹੈ ਅਤੇ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਵੀ ਬੰਨ੍ਹ ਕਮਜ਼ੋਰ ਲਗ ਰਹੇ ਸੀ ਉੱਥੇ ਮਿੱਟੀ ਪਾ ਕੇ ਮਜ਼ਬੂਤ ਕੀਤੇ ਗਏ ਹਨ ਅਤੇ ਜਿਹੜੇ ਇਲਾਕਿਆਂ ਵਿੱਚ ਪਾਣੀ ਆਇਆ ਉੱਥੋਂ ਦੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਰਾਹਤ ਕੇਂਦਰ ਵਿੱਚ ਪਹੁੰਚਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਬੁਢਲਾਡਾ ਵਿਖੇ 11 ਅਤੇ ਸਰਦੂਲਗੜ੍ਹ ਵਿਖੇ 9 ਰਾਹਤ ਕੇਂਦਰ ਸਥਾਪਿਤ ਕੀਤੇ ਗਏ ਹਨ ਜਿੱਥੇ ਹੜ੍ਹ ਪ੍ਰਭਾਵਿਤਾਂ ਲਈ ਡਾਕਟਰੀ ਸਹਾਇਤਾ, ਲੰਗਰ, ਪੀਣ ਵਾਲਾ ਪਾਣੀ, ਬਿਸਤਰੇ ਅਤੇ ਪਸ਼ੂਆਂ ਦੇ ਚਾਰੇ ਸਮੇਤ ਹਰ ਤਰ੍ਹਾਂ ਦੀ ਸੁਵਿਧਾ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਾਹਤ ਕਾਰਜਾਂ ਵਿੱਚ ਇਲਾਕੇ ਦੇ ਲੋਕਾਂ, ਐਨ.ਜੀ.ਓਜ਼ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ। ਪਾਣੀ ਘੱਟ ਹੋਣ ’ਤੇ ਬਚਾਅ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਾਂਦਪੁਰ ਸਮੇਤ ਸਰਦੂਲਗੜ੍ਹ ਘੱਗਰ ਦੇ ਪਾਣੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਘੱਗਰ ਦੀ ਮਾਰ ਹੇਠ ਆਉਂਦੇ ਇਲਾਕਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ, ਪਸ਼ੂਆਂ ਸਮੇਤ ਸੁਰੱਖਿਅਤ ਸਥਾਨਾਂ ’ਤੇ ਪਹੁੰਚਣ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਤੋਂ ਬਚਣ ਅਤੇ ਸਹੀ ਜਾਣਕਾਰੀ ਤੇ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਜਾਰੀ ਕੀਤੇ ਫਲੱਡ ਕੰਟਰੋਲ ਸਹਾਇਤਾ ਨੰਬਰਾਂ ’ਤੇ ਸੰਪਰਕ ਕਰਨ।

ਇਸ ਮੌਕੇ ਐਸਐਸਪੀ ਮਾਨਸਾ ਡਾ. ਨਾਨਕ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਅਸੁਰੱਖਿਅਤ ਘਰਾਂ ਦੀ ਸ਼ਨਾਖ਼ਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਾਣੀ ਦੀ ਮਾਰ ਹੇਠ ਆਏ ਘਰਾਂ ਵਿੱਚੋਂ ਲਗਾਤਾਰ ਮੋਟਰਬੋਟ ਰਾਹੀਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ ਅਤੇ ਹੁਣ ਤੱਕ ਸੈਂਕੜੇ ਲੋਕ ਬਾਹਰ ਆ ਚੁੱਕੇ ਹਨ ਅਤੇ ਬਚਾਅ ਕਾਰਜ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਬੀਮਾਰਾਂ, ਬਜ਼ੁਰਗਾਂ, ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਪਹਿਲ ਦੇ ਆਧਾਰ ’ਤੇ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ।

ਐਸਡੀਐਮ ਸਰਦੂਲਗੜ੍ਹ ਪ੍ਰਮੋਦ ਸਿੰਗਲਾ ਨੇ ਹਰਿਆਣਾ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਰਾਬਤਾ ਕਰਦਿਆਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਕਿ ਜਿਸ ਤਰ੍ਹਾਂ ਪੰਜਾਬ ਪੁਲਿਸ ਪੰਜਾਬ ਦੇ ਬਾਰਡਰ ’ਤੇ ਤੈਨਾਤ ਹੈ, ਇਸੇ ਤਰ੍ਹਾਂ ਹਰਿਆਣਾ ਪੁਲਿਸ ਦੀ ਤੈਨਾਤੀ ਵੀ ਯਕੀਨੀ ਬਣਾਈ ਜਾਵੇ ਤਾਂ ਜੋ ਇੱਥੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਂਦਿਆਂ ਬੰਨ੍ਹ ਨੂੰ ਪੂਰਨ ਦੇ ਕੰਮ ਵਿਚ ਲੱਗੀ ਭਾਰਤੀ ਸੈਨਾ ਦੇ ਕਾਰਜ ਵਿਚ ਕੋਈ ਵਿਘਨ ਨਾ ਪਵੇ ਅਤੇ ਜਲਦ ਤੋਂ ਜਲਦ ਬਾਰਡਰ ਦੇ ਦੋਵੇਂ ਪਾਸੇ ਦੇ ਪਿੰਡਾਂ ਦੇ ਲੋਕਾਂ ਨੂੰ ਰਾਹਤ ਦਿਵਾਈ ਜਾ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: mansaMansa SSPMLA Buddha Rampro punjab tvPunjab Flood affected AreasPunjab FloodsPunjab heavy rainpunjab newspunjabi news
Share207Tweet130Share52

Related Posts

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਭਾਰਤ ਵਾਪਸ ਪਰਤੇ ਮਸ਼ਹੂਰ ਗਾਇਕ ਕਰਨ ਔਜਲਾ, ਮਹਿਲਾ ਆਯੋਗ ਸਾਹਮਣੇ ਹੋਣਗੇ ਪੇਸ਼

ਅਗਸਤ 12, 2025

Land Pooling ਪਾਲਿਸੀ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਅਗਸਤ 11, 2025

ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਸਰਕਾਰ ਨੇ 504 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਅਗਸਤ 11, 2025

ਗਿਆਨੀ ਹਰਪ੍ਰੀਤ ਸਿੰਘ ਬਣੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਪ੍ਰਧਾਨ

ਅਗਸਤ 11, 2025

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025
Load More

Recent News

MP ਸਤਨਾਮ ਸੰਧੂ ਨੇ ਸੰਸਦ ‘ਚ ਕਾਲੇ ਧਨ ਤੇ ਟੈਕਸ ਚੋਰੀ ਦਾ ਚੁੱਕਿਆ ਮੁੱਦਾ

ਅਗਸਤ 12, 2025

Health Tips: ਕੈਲਸ਼ੀਅਮ ਦੀ ਹੈ ਕਮੀ ਤਾਂ ਇਕ ਕਟੋਰੀ ਦੁੱਧ ‘ਚ ਮਿਲਾ ਕੇ ਖਾਓ ਇਹ ਚੀਜ਼

ਅਗਸਤ 12, 2025

UK ਨੇ ਭਾਰਤ ਨੂੰ ‘Deport Now, Appeal Later’ ਸੂਚੀ ‘ਚ ਕੀਤਾ ਸ਼ਾਮਲ – ਭਾਰਤੀਆਂ ਤੇ ਇਸਦਾ ਕੀ ਪਵੇਗਾ ਅਸਰ

ਅਗਸਤ 12, 2025

ਰੋਜ਼ਾਨਾ PIZZA BURGER ਖਾਣਾ ਕੀਤੇ ਪੈ ਨਾ ਜਾਵੇ ਭਾਰੀ, ਕਰ ਰਹੇ ਹੋ ਇਹ ਵੱਡੀ ਗ਼ਲਤੀ

ਅਗਸਤ 12, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.