Fake Scheduled Caste Certificate Cancelled: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਪ੍ਰਮੋਦ ਕੁਮਾਰ ਪੁੱਤਰ ਬੰਗਾਲੀ ਦਾਸ ਮਕਾਨ ਨੰਬਰ 1829, ਜਨਤਾ ਕਲੋਨੀ,ਆਦਰਸ਼ ਨਗਰ, ਨਯਾ ਗਾਓਂ, ਐਸ.ਏ.ਐਸ ਨਗਰ (ਮੋਹਾਲੀ) ਅਤੇ ਸ਼ਿੰਦਰ ਕੌਰ ਪਤਨੀ ਅਮਰੀਕ ਸਿੰਘ ਪਿੰਡ ਧਬਲਾਨ ਤਹਿਸੀਲ ਤੇ ਜ਼ਿਲ੍ਹਾ ਪਟਿਆਲਾ ਦੀ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ‘ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਹੇਸ਼ ਕੁਮਾਰ ਪੁੱਤਰ ਵਿਸ਼ਾਲ ਸਿੰਘ ਮਕਾਨ ਨੰਬਰ 1808, ਜਨਤਾ ਕਲੋਨੀ, ਨਿਆ ਗਾਓਂ, ਐਸ.ਏ.ਐਸ ਨਗਰ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਐਸਏਐਸ ਨਗਰ ਦੇ ਪਿੰਡ ਨਯਾ ਗਾਓਂ ਦੇ ਵਾਸੀ ਪ੍ਰਮੋਦ ਕੁਮਾਰ ਨੇ ਇਸਾਈ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ।
ਇਸ ਤੋਂ ਇਲਾਵਾ ਗੁਰਚਰਨ ਸਿੰਘ ਪੁੱਤਰ ਸੰਪੂਰਨ ਸਿੰਘ ਪਿੰਡ ਧਬਲਾਨ ਤਹਿਸੀਲ ਤੇ ਜ਼ਿਲ੍ਹਾ ਪਟਿਆਲਾ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਪਟਿਆਲਾ ਦੇ ਪਿੰਡ ਧਬਲਾਨ ਦੀ ਵਸਨੀਕ ਸ਼ਿੰਦਰ ਕੌਰ ਨੇ ਮੁਸਲਿਮ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ।
Punjab Government led by Chief Minister @BhagwantMann is committed to protecting the interests of the Scheduled Castes of the state. Cabinet Minister Dr. Baljit Kaur took strict action against forgery of Scheduled Caste Certificates in Punjab. pic.twitter.com/DycxE7lVnX
— Government of Punjab (@PunjabGovtIndia) July 19, 2023
ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਇਹਨਾਂ ਸ਼ਿਕਾਇਤਾਂ ਨੂੰ ਜਾਂਚ ਲਈ ਸਮਾਜਿਕ ਨਿਆਂ, ਅਧਿਕਾਰਤਾ ਵਿਭਾਗ ਨੂੰ ਭੇਜ ਦਿੱਤਾ ਸੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਜਾਂਚ ਕਰਨ ਤੋਂ ਬਾਅਦ ਪ੍ਰਮੋਦ ਕੁਮਾਰ ਅਤੇ ਸ਼ਿੰਦਰ ਕੌਰ ਦੇ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ।
ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਐਸ.ਏ.ਐਸ.ਨਗਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਪ੍ਰਮੋਦ ਕੁਮਾਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 2148 ਮਿਤੀ 07.02.2014 ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ੍ਰੀਮਤੀ ਸ਼ਿੰਦਰ ਕੌਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 1027 ਮਿਤੀ 17.03.2008 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h