Ram Rahim: ਰੋਹਤਕ ਦੀ ਸੁਨਾਰੀਆ ਜੇਲ ‘ਚ ਕਤਲ ਅਤੇ ਬਲਾਤਕਾਰ ਦੇ ਦੋਸ਼ ‘ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਡੇਰਾ ਮੁਖੀ ਬਰਨਾਵਾ ਦੇ ਆਸ਼ਰਮ ‘ਚ ਚੌਥੀ ਵਾਰ ਪੈਰੋਲ ‘ਤੇ ਆ ਸਕਦਾ ਹੈ। ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਮਿਲ ਗਈ ਹੈ। ਹਾਲਾਂਕਿ ਅਦਾਲਤ ਵਿੱਚ ਅਜੇ ਤੱਕ ਜ਼ਮਾਨਤ ਬਾਂਡ ਨਹੀਂ ਭਰੇ ਗਏ ਹਨ। ਜ਼ਮਾਨਤੀ ਬਾਂਡ ਭਰਨ ਤੋਂ ਬਾਅਦ ਹੀ ਸਾਰੀ ਜਾਣਕਾਰੀ ਸਾਹਮਣੇ ਆਵੇਗੀ।
ਜ਼ਿਕਰਯੋਗ ਹੈ ਕਿ ਇਸ ਵਾਰ ਵੀ ਰਾਮ ਰਹੀਮ ਯੂਪੀ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ‘ਚ ਹੀ ਰਹੇਗਾ। ਇਸ ਤੋਂ ਪਹਿਲਾਂ ਸਿਰਸਾ ਤੋਂ ਉਸ ਲਈ ਘੋੜੇ ਅਤੇ ਗਾਵਾਂ ਲਿਆਂਦੀਆਂ ਜਾ ਚੁੱਕੀਆਂ ਹਨ ਤੇ ਉੱਥੇ ਸੁਰੱਖਿਆ ਵਧਾ ਦਿੱਤੀ ਗਈ ਹੈ।
ਹਾਸਲ ਜਾਣਕਾਰੀ ਮੁਤਾਬਕ ਰਾਮ ਰਹੀਮ ਦੇ ਵਕੀਲ ਪੈਰੋਲ ਲਈ ਜ਼ਮਾਨਤ ਦੀ ਪ੍ਰਕਿਰਿਆ ਪੂਰੀ ਕਰਨ ਲਈ ਅਦਾਲਤ ਗਏ ਹੋਏ ਹਨ। ਕੈਦੀ ਨੂੰ 1 ਸਾਲ ‘ਚ 70 ਦਿਨ ਦੀ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਜਾਣ ਦੀ ਵਿਵਸਥਾ ਹੈ। ਰਾਮ ਰਹੀਮ ਪਹਿਲਾਂ ਹੀ 40 ਦਿਨਾਂ ਲਈ ਪੈਰੋਲ ਲੈ ਚੁੱਕਾ ਹੈ। ਸਾਲ 2023 ਵਿੱਚ 30 ਦਿਨਾਂ ਦੀ ਪੈਰੋਲ ਲੈਣੀ ਬਾਕੀ ਹੈ।
ਰਾਮ ਰਹੀਮ ਦੇ ਅੱਜ ਦੇਰ ਸ਼ਾਮ ਅਤੇ ਭਲਕੇ ਸਵੇਰੇ ਜੇਲ੍ਹ ਤੋਂ ਬਾਹਰ ਆਉਣ ਦੀ ਸੰਭਾਵਨਾ ਹੈ। ਜੇਕਰ ਅੱਜ ਜ਼ਮਾਨਤ ਦੀ ਪ੍ਰਕਿਰਿਆ ਪੂਰੀ ਨਹੀਂ ਹੋਈ ਤਾਂ ਰਾਮ ਰਹੀਮ ਨੂੰ ਸ਼ੁੱਕਰਵਾਰ ਸਵੇਰੇ ਜੇਲ੍ਹ ਤੋਂ ਬਾਹਰ ਭੇਜ ਦਿੱਤਾ ਜਾਵੇਗਾ। ਰਾਮ ਰਹੀਮ ਨੂੰ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਭੇਜਣ ਲਈ ਪੈਰੋਲ ਮਨਜ਼ੂਰ ਕਰ ਲਈ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h