Punjab Floods: ਭਾਰੀ ਬਾਰਿਸ਼ ਕਾਰਨ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਗੁਰਦਾਸਪੁਰ ਵਿੱਚ ਕਰਤਾਰਪੁਰ ਲਾਂਘੇ ‘ਤੇ ਭਾਰਤ-ਪਾਕਿਸਤਾਨ ਸਰਹੱਦੀ ਵਾੜ ਨੇੜੇ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਰਾਵੀ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਾਰਨ ਕਰਤਾਰਪੁਰ ਸਾਹਿਬ ਲਾਂਘੇ ਦੀ ਯਾਤਰਾ ਪ੍ਰਭਾਵਿਤ ਹੋਈ ਹੈ।
ਇਸ ਕਾਰਨ ਵੀਰਵਾਰ (20 ਜੁਲਾਈ) ਨੂੰ ਸ਼ਰਧਾਲੂਆਂ ਨੂੰ ਨਹੀਂ ਜਾਣ ਦਿੱਤਾ ਗਿਆ। ਕਰਤਾਰਪੁਰ ਸਾਹਿਬ ਲਾਂਘੇ ਵਿੱਚ ਹੜ੍ਹ ਦੇ ਪਾਣੀ ਕਾਰਨ ਕਿਸੇ ਵੀ ਯਾਤਰੀ ਨੂੰ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਗੁਰਦੁਆਰੇ ਟਚ ਮੱਥਾ ਟੇਕਣ ਲਈ ਲਾਂਘੇ ਰਾਹੀਂ ਜਾਣ ਤੋਂ ਰੋਕਿਆ ਗਿਆ।
ਗੁਰਦਾਸਪੁਰ ਦੇ ਡੀਸੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਮੱਥਾ ਟੇਕਣ ਆਏ 20 ਸ਼ਰਧਾਲੂਆਂ ਨੂੰ ਰਾਵੀ ਦਰਿਆ ਦਾ ਪਾਣੀ ਜ਼ੀਰੋ ਲਾਈਨ ਨੇੜੇ ਆਉਣ ਕਾਰਨ ਲਾਂਘੇ ਰਾਹੀਂ ਪਾਕਿਸਤਾਨ ਵੱਲ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੋ ਦਿਨਾਂ ਲਈ ਲਾਂਘਾ ਬੰਦ ਕਰਨ ਦੀ ਤਜਵੀਜ਼ ਰੱਖੀ ਗਈ ਹੈ ਤੇ ਇਸ ਬਾਰੇ ਅੰਤਿਮ ਫੈਸਲਾ ਕੁਝ ਸਮੇਂ ਵਿੱਚ ਲਿਆ ਜਾਵੇਗਾ ਕਿਉਂਕਿ ਪ੍ਰਸ਼ਾਸਨ ਨਹੀਂ ਚਾਹੁੰਦਾ ਕਿ ਸ਼ਰਧਾਲੂਆਂ ਨੂੰ ਕਿਸੇ ਸੰਕਟ ਦਾ ਸਾਹਮਣਾ ਕਰਨਾ ਪਵੇ। ਅੰਤਿਮ ਫੈਸਲਾ ਕੁਝ ਦੇਰ ਵਿੱਚ ਲਿਆ ਜਾਵੇਗਾ। ਜਿਸ ਥਾਂ ਤੋਂ ਸ਼ਰਧਾਲੂ ਭਾਰਤ ਵਾਲੇ ਪਾਸੇ ਤੋਂ ਪਾਕਿਸਤਾਨ ਵੱਲ ਜਾਂਦੇ ਹਨ, ਉਹ ਥਾਂ ਵੀ ਪਾਣੀ ਨਾਲ ਭਰੀ ਹੋਈ ਹੈ।
#WATCH | Punjab: A flood-like situation has arisen near the India-Pakistan border fence on the Kartarpur Corridor in Gurdaspur as the water level in the Ravi River rose following heavy rainfall. pic.twitter.com/JHHP5ykybk
— ANI (@ANI) July 20, 2023
ਰਾਵੀ ਭਾਰਤ ਅਤੇ ਪਾਕਿਸਤਾਨ ਦੀ ਸਰਹੱਦ ‘ਤੇ ਡੇਰਾ ਬਾਬਾ ਨਾਨਕ ਵਿਖੇ ਹੈ। ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਨਦੀ ਦੇ ਪਾਰ ਹੈ। 4 ਕਿਲੋਮੀਟਰ ਲੰਬਾ ਕੋਰੀਡੋਰ ਪਾਕਿਸਤਾਨ ਦੇ ਗੁਰਦੁਆਰਾ ਦਰਬਾਰ ਸਾਹਿਬ, ਜਿਸ ਨੂੰ ਗੁਰੂ ਨਾਨਕ ਦੇਵ ਜੀ ਦਾ ਅੰਤਿਮ ਵਿਸ਼ਰਾਮ ਸਥਾਨ ਮੰਨਿਆ ਜਾਂਦਾ ਹੈ, ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜਦਾ ਹੈ। ਭਾਰਤ ਅਤੇ ਪਾਕਿਸਤਾਨ ਦੇ ਕੋਰੀਡੋਰ ਟਰਮੀਨਲਾਂ ਵਿਚਕਾਰ ਪੁਲ ਅਜੇ ਵੀ ਨਿਰਮਾਣ ਅਧੀਨ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h