Gurdaspur News: ਗੁਰਦਾਸਪੁਰ ਜ਼ਿਲ੍ਹੇ ਦੇ ਖ਼ਜ਼ਾਨਾ ਅਫ਼ਸਰ ਨੂੰ ਮੁਅੱਤਲ ਕਰ ਦਿੱਤਾ ਹੈ। ਦੱਸ ਦਈਏ ਕਿ ਸਰਕਾਰ ਨੇ ਇਹ ਕਾਰਵਾਈ ਨਸ਼ੇ ‘ਚ ਧੁੱਤ ਅਧਿਕਾਰੀ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤੀ ਹੈ। ਇਸ ਸਬੰਧੀ ਜਾਰੀ ਪੱਤਰ ਅਨੁਸਾਰ ਉਨ੍ਹਾਂ ਨੂੰ ਮੁਅੱਤਲ ਕਰਕੇ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਜਲੰਧਰ ਵਿਖੇ ਉਨ੍ਹਾਂ ਦਾ ਮੁੱਖ ਦਫ਼ਤਰ ਬਣਾ ਦਿੱਤਾ ਗਿਆ ਹੈ | ਉਸ ਦੀ ਮੁਅੱਤਲੀ ਦੌਰਾਨ ਉਸ ਨੂੰ ਸਿਰਫ਼ ਪੰਜਾਬ ਸਿਵਲ ਸੇਵਾਵਾਂ ਦੀਆਂ ਧਾਰਾਵਾਂ ਤਹਿਤ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ।
ਹਾਸਲ ਜਾਣਕਾਰੀ ਮੁਤਾਬਕ ਸੁਪਰਡੈਂਟ ਗ੍ਰੇਡ-2 ਮੋਹਨ ਦਾਸ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਕਾਰਜਕਾਰੀ ਖਜ਼ਾਨਾ ਅਫ਼ਸਰ ਵਜੋਂ ਤਾਇਨਾਤ ਹਨ। 13 ਜੁਲਾਈ ਨੂੰ ਉਹ ਦਫ਼ਤਰ ਦੇ ਬਾਹਰ ਪੈਨਸ਼ਨ ਦੀਆਂ ਫਾਈਲਾਂ ਤਿਆਰ ਕਰ ਰਹੇ ਵਿਅਕਤੀ ਦੀ ਕੁਰਸੀ ‘ਤੇ ਸ਼ਰਾਬੀ ਹਾਲਤ ‘ਚ ਪਾਇਆ ਗਿਆ। ਕਿਸੇ ਨੇ ਇਸ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਵੀਡੀਓ ਬਣਾਉਣ ਵਾਲੇ ਵਿਅਕਤੀ ਨੇ ਆਪਣੀ ਪਛਾਣ ਵੀ ਦੱਸੀ ਹੈ।
ਦੱਸ ਦਈਏ ਕਿ ਬੀਤੇ ਦਿਨ ਇਹ ਅਧਿਕਾਰੀ ਜ਼ਿਲ੍ਹਾ ਖਜ਼ਾਨਾ ਦਫ਼ਤਰ ਦੇ ਬਾਹਰ ਪੈਨਸ਼ਨ ਆਦਿ ਦੀਆਂ ਫਾਈਲਾਂ ਤਿਆਰ ਕਰਨ ਵਾਲੇ ਇੱਕ ਵਿਅਕਤ ਦੇ ਖੋਖੇ ਦੀ ਕੁਰਸੀ ‘ਤੇ ਬੇਸੁੱਧ ਹੋਇਆ ਪਿਆ ਸੀ। ਕਿਸੇ ਵੱਲੋਂ ਇਸ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ ਗਈ। ਵੀਡੀਓ ਬਣਾਉਣ ਵਾਲੇ ਨੇ ਇਸ ਦੀ ਵੀਡੀਓ ਬਣਾ ਕੇ ਉਸ ਵਿੱਚ ਬਕਾਇਦਾ ਇਸ ਦੀ ਪਹਿਚਾਣ ਵੀ ਉਜਾਗਰ ਕੀਤੀ ਗਈ। ਜਿਸ ਵਿਅਕਤੀ ਦੇ ਖੋਖੇ ਦੀ ਕੁਰਸੀ ‘ਤੇ ਇਹ ਅਧਿਕਾਰੀ ਬੇਸੁਧ ਹੋਇਆ ਬੈਠਾ ਸੀ ਉਸ ਵਿਅਕਤੀ ਨੂੰ ਇਸ ਦਾ ਖਾਸ ਮਿੱਤਰ ਦੱਸਿਆ।
ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮਸ ‘ਤੇ ਕਾਫੀ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇਸ ਦੀ ਮੁਅੱਤਲੀ ਸੰਬੰਧੀ ਪੱਤਰ ਜਾਰੀ ਕੀਤਾ ਗਿਆ। ਡਿਪਟੀ ਡਾਇਰੈਕਟਰ ਖਜ਼ਾਨਾ ਅਤੇ ਲੇਖਾ ਪੰਜਾਬ ਵੱਲੋਂ ਜਾਰੀ ਕੀਤੇ ਗਏ ਇਸ ਪੱਤਰ ਵਿੱਚ ਕਿਹਾ ਹੈ ਕਿ ਦੋਸ਼ ਸੂਚੀ ਸਬੰਧਤ ਖਜਾਨਾ ਅਧਿਕਾਰੀ ਨੂੰ ਅਲੱਗ ਤੋਂ ਭੇਜੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h