ਲੁਧਿਆਣਾ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ।ਲੁਧਿਆਣਾ ਪੁਲਿਸ ਨੇ ਗੈਰ-ਕਾਨੂੰਨੀ ਤੌਰ ‘ਤੇ ਕੰਮ ਕਰ ਰਹੇ ਅੰਤਰਰਾਸ਼ਟਰੀ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਤੇ 30 ਵਿਅਕਤੀਆਂ ਦੇ ਇੱਕ ਪੂਰੇ ਗਿਰੋਹ ਨੂੰ ਗ੍ਰਿਫ਼ਤਾਰ ਕੀਤਾ ਜੋ ਬਹੁ ਰਾਸ਼ਟਰੀ ਕੰਪਨੀਆਂ ਲਈ ਤਕਨੀਕੀ ਸੇਵਾ ਪ੍ਰਦਾਤਾ ਦੇ ਰੂਪ ‘ਚ ਪੇਸ਼ ਕੀਤਾ ਤੇ ਵੱਡੀ ਰਕਮ ਲਈ ਵਿਸ਼ਵਵਿਆਪੀ ਨਾਗਰਿਕਾਂ, ਮੁੱਖ ਤੌਰ ‘ਤੇ ਵਿਦੇਸ਼ੀ ਲੋਕਾਂ ਨੂੰ ਧੋਖਾ ਦਿੱਤਾ।
ਜਾਣਕਾਰੀ ਮੁਤਾਬਕ ਘੁਟਾਲੇ ‘ਚ ਵਰਤੇ ਗਏ ਸਾਰੇ ਇਲੈਕਟ੍ਰੋਨਿਕਸ ਤੇ ਮੋਬਾਇਲ ਜ਼ਬਤ ਕਰ ਲਏ ਗਏ ਹਨ।ਗ੍ਰਿਫ਼ਤਾਰ ਕੀਤੇ ਗਏ ਗਿਰੋਹ ਦੇ ਮੈਂਬਰ ਮੇਘਾਲਿਆ, ਉੱਤਰ ਪ੍ਰਦੇਸ਼, ਗੁਜਰਾਤ, ਹਿਮਾਚਲ ਪ੍ਰਦੇਸ਼, ਨਾਗਾਲੈਂਡ, ਦਿੱਲੀ ਤੇ ਪੰਜਾਬ ਦੇ ਹਨ।ਦੱਸ ਦੇਈਏ ਇਸਦੀ ਜਾਣਕਾਰੀ ਪੰਜਾਬ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h