Punjab News: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਵਿਭਾਗ ‘ਚ 16 ਮਹੀਨਿਆਂ ਦੌਰਾਨ ਆਈਆਂ ਸ਼ਿਕਾਇਤਾਂ ‘ਚੋਂ 98 ਫੀਸਦੀ ਤੋਂ ਵੀ ਜ਼ਿਆਦਾ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਪਿੰਡਾਂ ‘ਚ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲ ਹੈ ਅਤੇ ਇਸ ਮਕਸਦ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੂਰੀ ਸਿਦਕ ਅਤੇ ਸ਼ਿੱਦਤ ਨਾਲ ਕੰਮ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸਾਫ-ਸੁਥਰਾ ਅਤੇ ਕੂੜਾ ਮੁਕਤ ਰੱਖਣ ਲਈ ਵੀ ਬਹੁਤ ਸਾਰੀਆਂ ਯੋਜਵਾਨਾਂ ਉੱਤੇ ਕੰਮ ਹੋ ਰਿਹਾ ਹੈ। ਜਿੰਪਾ ਨੇ ਦੱਸਿਆ ਕਿ ਵਿਭਾਗ ਵੱਲੋਂ ਜਾਰੀ ਟੋਲ ਫਰੀ ਨੰਬਰ 1800-180-2468 ਉੱਤੇ ਜੇਕਰ ਕਿਸੇ ਪਿੰਡ ਵਾਸੀ ਜਾਂ ਪੰਚਾਇਤ ਵੱਲੋਂ ਪਾਣੀ ਸਪਲਾਈ, ਆਰ.ਓ. ਪਲਾਂਟ, ਸੀਵਰੇਜ ਜਾਂ ਨਿੱਜੀ ਪਖਾਨਿਆਂ ਸਬੰਧੀ ਸ਼ਿਕਾਇਤ ਮਿਲਦੀ ਹੈ ਤਾਂ ਉਸ ਦਾ ਹੱਲ ਸਬੰਧਤ ਅਧਿਕਾਰੀ ਵੱਲੋਂ ਸਮਾਂਬੱਧ ਤਰੀਕੇ ਨਾਲ ਕੀਤਾ ਜਾਂਦਾ ਹੈ। ਇਸ ਨੰਬਰ ‘ਤੇ 16 ਮਾਰਚ 2022 ਤੋਂ ਲੈ ਕੇ 18 ਜੁਲਾਈ 2023 ਤੱਕ 24 ਹਜ਼ਾਰ 277 ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ‘ਚੋਂ 23 ਹਜ਼ਾਰ 918 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੀ ਇਹ ਦਰ 98.52 ਫੀਸਦੀ ਬਣਦੀ ਹੈ।
ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਸ਼ਿਕਾਇਤ ਦਾ ਨਿਪਟਾਰਾ ਹੋਣ ਤੋਂ ਬਾਅਦ ਸ਼ਿਕਾਇਤਕਰਤਾ ਤੋਂ ਫੀਡਬੈਕ ਵੀ ਲਿਆ ਜਾਂਦਾ ਹੈ ਅਤੇ ਜੇਕਰ ਉਹ ਸ਼ਿਕਾਇਤ ਦੇ ਹੱਲ ਤੋਂ ਸੰਤੁਸ਼ਟ ਨਹੀਂ ਤਾਂ ਉਸ ਦੀ ਸ਼ਿਕਾਇਤ ‘ਤੇ ਦੋਬਾਰਾ ਯੋਗ ਕਾਰਵਾਈ ਕੀਤੀ ਜਾਂਦੀ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਦੇ ਪਿੰਡ ਵਾਸੀਆਂ ਨੂੰ ਸਾਫ ਪੀਣਯੋਗ ਪਾਣੀ ਅਤੇ ਢੁਕਵੇਂ ਸੀਵਰੇਜ ਦੀ ਸਹੂਲਤ ਦੇਣ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੂਰੇ ਯਤਨ ਕਰ ਰਹੀ ਹੈ।
Water Supply and Sanitation Minister Bram Shanker Jimpa has informed that more than 98 percent of complaints received in Shikayat Nivaran Kender of dept during last 16 months have been resolved. 23918 complaints have been redressed with rate of redressal being 98.52%, he added. pic.twitter.com/37WVj86lFy
— Government of Punjab (@PunjabGovtIndia) July 21, 2023
ਉਨ੍ਹਾਂ ਕਿਹਾ ਕਿ ਸੂਬੇ ਵਿਚ ਹੜ੍ਹਾਂ ਦੀ ਸਥਿਤੀ ਦੇ ਬਾਵਜੂਦ ਪ੍ਰਭਾਵਿਤ ਲੋਕਾਂ ਤੱਕ ਬਦਲਵੇਂ ਪ੍ਰਬੰਧਾਂ ਰਾਹੀਂ ਸਾਫ ਪੀਣਯੋਗ ਪਾਣੀ ਦੀ ਵਿਵਸਥਾ ਕੀਤੀ ਗਈ ਅਤੇ ਜਿਹੜੀਆਂ ਜਲ ਸਪਲਾਈ ਸਕੀਮਾਂ ਇਸ ਦੌਰਾਨ ਪ੍ਰਭਾਵਿਤ ਹੋਈਆਂ ਸਨ ਉਨ੍ਹਾਂ ਵਿਚੋਂ ਜ਼ਿਆਦਾਤਰ ਦੀ ਰਿਪੇਅਰ ਕਰਕੇ ਕਾਰਜਸ਼ੀਲ ਕਰ ਦਿੱਤੀਆਂ ਗਈਆਂ ਹਨ।
ਜਿੰਪਾ ਨੇ ਅਪੀਲ ਕੀਤੀ ਕਿ ਕੋਈ ਵੀ ਪਿੰਡ ਵਾਸੀ ਜਲ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਕਿਸੇ ਵੀ ਪ੍ਰਕਾਰ ਦੀ ਸ਼ਿਕਾਇਤ ਜਾਂ ਸੁਝਾਅ ਸਬੰਧੀ ਆਪਣੇ ਵਿਚਾਰ ਬਿਨਾਂ ਕਿਸੇ ਝਿਜਕ ਦੇ ਪੇਸ਼ ਕਰੇ। ਇਸ ਦਾ ਹੱਲ ਕੱਢਣ ਲਈ ਉਹ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਜੀਵਨ ਪੱਧਰ ਉੱਚਾ ਚੁੱਕਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h