ਵੀਰਵਾਰ, ਦਸੰਬਰ 25, 2025 07:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਗੁਰਬਾਣੀ ਦੇ ਲਾਈਵ ਪ੍ਰਸਾਰਣ ਦੇ ਮਾਮਲੇ ‘ਤੇ ਇੱਕ ਵਾਰ ਫਿਰ ਬੋਲੇ ਮਾਨ, SGPC ‘ਤੇ ਆਕਾਵਾਂ ਨੂੰ ਖੁਸ਼ ਕਰਨ ਦੇ ਲਗਾਏ ਇਲਜ਼ਾਮ

Bhagwant Mann on SGPC: ਮੁੱਖ ਮੰਤਰੀ ਨੇ ਕਿਹਾ ਬਾਦਲਾਂ ਦੇ ਚਹੇਤੇ ਚੈਨਲ ਦੀ ਚੌਧਰ ਚਮਕਾਉਣ ਲਈ ਗੁਰਬਾਣੀ ਦਾ ਲਾਈਵ ਪ੍ਰਸਾਰਣ ਕਰਨ ਤੋਂ ਸ਼੍ਰੋਮਣੀ ਕਮੇਟੀ ਪੈਰ ਪਿੱਛੇ ਖਿੱਚ ਰਹੀ ਹੈ।

by ਮਨਵੀਰ ਰੰਧਾਵਾ
ਜੁਲਾਈ 22, 2023
in ਧਰਮ, ਪੰਜਾਬ, ਵੀਡੀਓ
0

Live Broadcasting of Gurbani: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਬਾਦਲਾਂ ਦੇ ਚਹੇਤੇ ਚੈਨਲ ਦੀ ਚੌਧਰ ਚਮਕਾਉਣ ਲਈ ਪਾਵਨ ਗੁਰਬਾਣੀ ਦਾ ਲਾਈਵ ਪ੍ਰਸਾਰਣ ਕਰਨ ਤੋਂ ਪੈਰ ਪਿਛਾਂਹ ਖਿੱਚ ਲੈਣ ਦੀ ਸਖ਼ਤ ਨਿਖੇਧੀ ਕੀਤੀ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪਵਿੱਤਰ ਗੁਰਬਾਣੀ ਦਾ ਸੰਦੇਸ਼ ਮੁਫ਼ਤ ਪ੍ਰਸਾਰਣ ਜ਼ਰੀਏ ਘਰ-ਘਰ ਪਹੁੰਚਾਉਣ ਨੂੰ ਯਕੀਨੀ ਬਣਾਉਣ ਦੀ ਬਜਾਏ ਆਪਣੇ ਪਹਿਲੇ ਵਾਅਦੇ ਤੋਂ ਯੂ-ਟਰਨ ਮਾਰ ਲਈ ਤਾਂ ਕਿ ਗੁਰਬਾਣੀ ਪ੍ਰਸਾਰਣ ਦੇ ਅਧਿਕਾਰ ਇਕੋ ਚੈਨਲ ਦੇ ਹੱਥਾਂ ਵਿਚ ਬਣੇ ਰਹਿਣ। ਉਨ੍ਹਾਂ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਮਨੁੱਖਤਾ ਦੇ ਵਡੇਰੇ ਹਿੱਤਾਂ ਦੀ ਖਾਤਰ ਸੁਹਿਰਦ ਪਹੁੰਚ ਅਪਣਾਉਣ ਦੀ ਬਜਾਏ ਸ਼੍ਰੋਮਣੀ ਕਮੇਟੀ ਗੁਰਬਾਣੀ ਦੇ ਮੁਫ਼ਤ ਪ੍ਰਸਾਰਣ ਦੇ ਮਸਲੇ ਨੂੰ ਬਿਨਾਂ ਵਜ੍ਹਾ ਲਮਕਾ ਕੇ ਬਾਦਲ ਪਰਿਵਾਰ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਨੇ ਇੱਕ ਸਾਲ ਪਹਿਲਾਂ ਗੁਰਬਾਣੀ ਦਾ ਮੁਫ਼ਤ ਪ੍ਰਸਾਰਣ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਕਿਹਾ ਸੀ ਪਰ ਸ਼੍ਰੋਮਣੀ ਕਮੇਟੀ ਉਸ ਸਮੇਂ ਤੋਂ ਹੱਥ ‘ਤੇ ਹੱਥ ਧਰ ਕੇ ਬੈਠੀ ਹੈ। ਉਨ੍ਹਾਂ ਕਿਹਾ ਕਿ ਹੁਣ ਵੀ ਜਥੇਦਾਰ ਸਾਹਿਬ ਨੇ ਗੁਰਬਾਣੀ ਦੇ ਪ੍ਰਸਾਰਣ ਲਈ ਕਿਸੇ ਚੈਨਲ ਦਾ ਨਾਮ ਦਾ ਜ਼ਿਕਰ ਤੱਕ ਨੀ ਕੀਤਾ ਪਰ ਸ਼੍ਰੋਮਣੀ ਕਮੇਟੀ ਨੇ ਅੰਨ੍ਹੀ ਵਫਾਦਾਰੀ ਪ੍ਰਗਟਾਉਂਦਿਆਂ ਉਸੇ ਚੈਨਲ ਨੂੰ ਗੁਰਬਾਣੀ ਦਾ ਪ੍ਰਸਾਰਣ ਜਾਰੀ ਰੱਖਣ ਲਈ ਕਿਹਾ ਹੈ ਤਾਂ ਕਿ ਆਪਣੇ ਆਕਾਵਾਂ ਨੂੰ ਖੁਸ਼ ਕੀਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੂਝਵਾਨ ਲੋਕ ਮਨੁੱਖਤਾ ਦੇ ਵਿਰੁੱਧ ਇਸ ਗੁਨਾਹ ਲਈ ਅਜੋਕੇ ਦੌਰ ਦੇ ਮਸੰਦਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ।

ਗੁਰਬਾਣੀ ਪ੍ਰਸਾਰਣ ਨੂੰ ਲੈਕੇ SGPC ਤੇ ਬਾਦਲ ਪਰਿਵਾਰ ਨੇ ਪਹਿਲਾਂ ਤੋਂ ਹੀ ਪਲੈਨਿੰਗ ਕਰ ਰੱਖੀ ਸੀ…ਹੁਣ ਜਥੇਦਾਰ ਸਾਹਿਬ ਤੋਂ ਕਹਾ ਦਿੱਤਾ ਕਿ ਪਹਿਲਾਂ ਵਾਂਗ ਪ੍ਰਸਾਰਣ ਜਾਰੀ ਰਹੇ…ਸਿਰਫ਼ PTC ਨੂੰ ਗੁਰਬਾਣੀ ਪ੍ਰਸਾਰਣ ਦੇ ਅਧਿਕਾਰ ਦੇਣ ਲਈ ਇਹ ਸਭ ਕੀਤਾ ਜਾ ਰਿਹਾ ਹੈ..ਅਸੀਂ ਕਹਿਣੇ ਹਾਂ ਸਾਨੂੰ ਮੌਕਾ ਦਿਓ ਅਸੀਂ 24 ਘੰਟਿਆਂ ਤੋਂ ਪਹਿਲਾਂ Free to… pic.twitter.com/iTld3CHV2m

— Bhagwant Mann (@BhagwantMann) July 22, 2023

ਮੁੱਖ ਮੰਤਰੀ ਨੇ ਦੁਹਰਾਉਂਦਿਆਂ ਕਿਹਾ ਕਿ ਜੇਕਰ ਸੂਬਾ ਸਰਕਾਰ ਨੂੰ ਸੇਵਾ ਦਾ ਮੌਕਾ ਮਿਲਦਾ ਹੈ ਤਾਂ ਗੁਰਬਾਣੀ ਦੇ ਲਾਈਵ ਅਤੇ ਮੁਫ਼ਤ ਪ੍ਰਸਾਰਣ ਲਈ ਸਾਰੇ ਬੰਦੋਬਸਤ 24 ਘੰਟਿਆਂ ਵਿਚ ਕੀਤੇ ਜਾ ਸਕਦੇ ਹਨ। ਸਰਕਾਰੀ ਸਮਾਗਮਾਂ ਨੂੰ ਲਾਈਵ ਕਰਨ ਲਈ ਲਾਈਵ ਫੀਡ ਦੇਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਈ ਵਾਰ ਇਹ ਪ੍ਰਬੰਧ ਇੱਕ ਘੰਟੇ ਵਿਚ ਹੀ ਕਰ ਲਏ ਜਾਂਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਹਰੇਕ ਸੈਟੇਲਾਈਟ ਚੈਨਲ ਅਤੇ ਵੈੱਬ ਚੈਨਲ ‘ਤੇ ਗੁਰਬਾਣੀ ਦੇ ਮੁਫ਼ਤ ਪ੍ਰਸਾਰਣ ਨੂੰ ਯਕੀਨੀ ਬਣਾਇਆ ਜਾ ਸਕੇਗਾ ਜਿਸ ਨਾਲ ਲੋਕਾਂ ਨੂੰ ਬਹੁਤ ਲਾਭ ਹੋਵੇਗਾ।

ਵਿਧਾਨ ਸਭਾ ਇਜਲਾਸ ਦੀ ਕਾਨੂੰਨੀ ਵੈਧਤਾ ‘ਤੇ ਰਾਜਪਾਲ ਦੀ ਅਗਿਆਨਤਾ ‘ਤੇ ਚੁਟਕੀ ਲਈ

ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਰਾਜਪਾਲ ਵੱਲੋਂ ਸਿੱਖ ਗੁਰਦੁਆਰਾਜ਼ (ਸੋਧ) ਬਿੱਲ-2023 ਨੂੰ ਮਨਜ਼ੂਰੀ ਦੇਣ ਨੂੰ ਬਿਨਾਂ ਵਜ੍ਹਾ ਲਟਕਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸ ਬਿੱਲ ਦਾ ਉਦੇਸ਼ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਦੇ ਹੱਕ ਵਿਸ਼ੇਸ਼ ਪਰਿਵਾਰ ਦੇ ਕੰਟਰੋਲ ਵਿੱਚੋਂ ਕੱਢ ਕੇ ਮੁਫ਼ਤ ਪ੍ਰਸਾਰਣ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਬਿੱਲ ਗੁਰਬਾਣੀ ਨੂੰ ਘਰ-ਘਰ ਪਹੁੰਚਾਏ ਜਾਣ ਨੂੰ ਯਕੀਨੀ ਬਣਾਉਣ ਲਈ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੇ ਪਾਸਾਰ ਲਈ ਸ਼੍ਰੋਮਣੀ ਕਮੇਟੀ ਦਾ ਫਰਜ਼ ਸ੍ਰੀ ਹਰਿਮੰਦਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦਾ ਲਾਈਵ ਪ੍ਰਸਾਰਨ (ਆਡੀਓ ਜਾਂ ਆਡੀਓ ਦੇ ਨਾਲ-ਨਾਲ ਵੀਡੀਓ) ਸਾਰੇ ਮੀਡੀਆ ਘਰਾਣਿਆਂ, ਆਊਟਲੈੱਟਜ਼, ਪਲੇਟਫਾਰਮ, ਚੈਨਲਾਂ ਆਦਿ ਜੋ ਵੀ ਚਾਹੁੰਦਾ ਹੋਵੇ, ਨੂੰ ਮੁਹੱਈਆ ਕਰਵਾਇਆ ਜਾਵੇ ਅਤੇ ਇਸ ਪ੍ਰਸਾਰਨ ਦੌਰਾਨ ਕਿਸੇ ਵੀ ਕੀਮਤ ‘ਤੇ ਇਸ਼ਤਿਹਾਰਬਾਜ਼ੀ/ਵਪਾਰੀਕਰਨ/ਵਿਗਾੜ ਨਾ ਹੋਵੇ।

ਬਹੁਤ ਮੰਦਭਾਗੀ ਗੱਲ ਹੈ ਗਵਰਨਰ ਸਾਬ੍ਹ ਵਿਧਾਨ ਸਭਾ ਸੈਸ਼ਨ ਨੂੰ ਗੈਰ ਸੰਵਿਧਾਨਕ ਦੱਸ ਰਹੇ ਨੇ…ਅਸੀਂ ਵੀ ਮਾਹਿਰਾਂ ਦੀ ਸਲਾਹ ਨਾਲ ਸੈਸ਼ਨ ਬੁਲਾਇਆ ਸੀ…ਜੇ ਅੱਜ ਸਾਨੂੰ ਬਿਲਾਂ ‘ਤੇ ਦਸਤਖ਼ਤ ਕਰਕੇ ਦਿੰਦੇ ਨੇ ਤਾਂ ਅਸੀਂ ਗੁਰਬਾਣੀ ਪੂਰੀ ਦੁਨੀਆਂ ‘ਚ ਲੈਕੇ ਜਾਣ ਲਈ ਅਗਲਾ ਕਦਮ ਚੁੱਕੀਏ..ਅਸੀਂ ਸੋਧ ਨਾਲ SGPC ਦੀਆਂ ਪਾਵਰਾਂ ‘ਚ ਵਾਧਾ ਕਰ ਰਹੇ ਹਾਂ… pic.twitter.com/uUmQBwUFUj

— Bhagwant Mann (@BhagwantMann) July 22, 2023

ਇੱਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਤਨਜ਼ ਕੱਸਦਿਆਂ ਕਿਹਾ ਕਿ ਇਹ ਕਿੰਨਾ ਅਜੀਬ ਹੈ ਕਿ ਰਾਜਪਾਲ ਇਸ ਗੱਲ ਤੋਂ ਅਣਜਾਣ ਹਨ ਕਿ ਕੀ ਸੂਬੇ ਵੱਲੋਂ ਸੱਦਿਆ ਵਿਧਾਨ ਸਭਾ ਦਾ ਇਜਲਾਸ ਕਾਨੂੰਨੀ ਜਾਂ ਗੈਰ-ਕਾਨੂੰਨੀ ਸੀ? ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿੱਚ ਕੈਪਟਨ ਸਰਕਾਰ ਨੇ ਵੀ ਅਜਿਹੇ ਦੋ ਸੈਸ਼ਨ ਬੁਲਾਏ ਸਨ ਜਿਨ੍ਹਾਂ ਨੂੰ ਰਾਜਪਾਲ ਨੇ ਬਾਅਦ ਵਿਚ ਮਨਜ਼ੂਰੀ ਦਿੱਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਾਨੂੰਨੀ ਮਾਹਿਰਾਂ ਦੀ ਸਲਾਹ ਨਾਲ ਅਤੇ ਭਾਰਤੀ ਸੰਵਿਧਾਨ ਦੇ ਤਹਿਤ ਇਹ ਸੈਸ਼ਨ ਬੁਲਾਇਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannGurbani BroadcastLive Gurbanipro punjab tvPunjab CMPunjab GovernorPunjab Legislative Assemblypunjab newspunjabi newsSikh Gurdwaras (Amendment) Bill-2023Sri Akal Takht Sahib
Share214Tweet134Share54

Related Posts

ਵੱਡੇ ਉਦਯੋਗਪਤੀ SP Oswal ਦੀ ਡਿਜੀਟਲ ਗ੍ਰਿਫ਼ਤਾਰੀ ਕੇਸ ‘ਚ ਵੱਡਾ ਅਪਡੇਟ

ਦਸੰਬਰ 25, 2025

ਕਰਨਲ ਪੁਸ਼ਪਿੰਦਰ ਬਾਠ ਹਮਲੇ ਦੇ ਮਾਮਲੇ ‘ਚ ਸੀਬੀਆਈ ਨੇ ਪੰਜਾਬ ਦੇ 4 ਪੁਲਿਸ ਮੁਲਾਜ਼ਮਾਂ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ

ਦਸੰਬਰ 25, 2025

ਕ੍ਰਿਸਮਸ ਵਾਲੇ ਦਿਨ ਚਰਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਪ੍ਰਾਰਥਨਾ ‘ਚ ਹੋਏ ਸ਼ਾਮਲ

ਦਸੰਬਰ 25, 2025

‘ਯੁੱਧ ਨਸ਼ਿਆ ਵਿਰੁਧ’ ਮੁਹਿੰਮ ਦਾ ਪੰਜਾਬ ‘ਚ ਸ਼ੁਰੂ ਹੋਵੇਗਾ ਦੂਜਾ ਪੜਾਅ : ਬਲਤੇਜ ਪੰਨੂ

ਦਸੰਬਰ 24, 2025

ਪੰਜਾਬ ਦੇ ਚਾਰ ਵੱਡੇ ਮੈਡੀਕਲ ਕਾਲਜਾਂ ਨੂੰ 69 ਕਰੋੜ ਰੁਪਏ ਦਾ ਅਪਗ੍ਰੇਡ; ਮਾਨ ਸਰਕਾਰ ਪੰਜਾਬ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਚਨਬੱਧ

ਦਸੰਬਰ 24, 2025

ਪੰਜਾਬ ‘ਚ ਵੀਰਵਾਰ ਤੋਂ ਲਗਾਤਾਰ 3 ਸਰਕਾਰੀ ਛੁੱਟੀਆਂ ਦਾ ਐਲਾਨ ! ਨੋਟੀਫਿਕੇਸ਼ਨ ਜਾਰੀ

ਦਸੰਬਰ 24, 2025
Load More

Recent News

ਵੱਡੇ ਉਦਯੋਗਪਤੀ SP Oswal ਦੀ ਡਿਜੀਟਲ ਗ੍ਰਿਫ਼ਤਾਰੀ ਕੇਸ ‘ਚ ਵੱਡਾ ਅਪਡੇਟ

ਦਸੰਬਰ 25, 2025

ਕਰਨਲ ਪੁਸ਼ਪਿੰਦਰ ਬਾਠ ਹਮਲੇ ਦੇ ਮਾਮਲੇ ‘ਚ ਸੀਬੀਆਈ ਨੇ ਪੰਜਾਬ ਦੇ 4 ਪੁਲਿਸ ਮੁਲਾਜ਼ਮਾਂ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ

ਦਸੰਬਰ 25, 2025

ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ 101ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਦਸੰਬਰ 25, 2025

ਕ੍ਰਿਸਮਸ ਵਾਲੇ ਦਿਨ ਚਰਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਪ੍ਰਾਰਥਨਾ ‘ਚ ਹੋਏ ਸ਼ਾਮਲ

ਦਸੰਬਰ 25, 2025

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਵਰਲਡ ਕੱਪ ਸਵਰਨ ਪਦਕ ਜੇਤੂ ਨੂਪੁਰ ਨੂੰ 10 ਲੱਖ ਰੁਪਏ ਨਕਦ ਇਨਾਮ

ਦਸੰਬਰ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.