ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚਾ ਦੀ ਇੱਕ ਅਹਿਮ ਮੀਟਿੰਗ ਕੁੰਡਲੀ ਸਰਹੱਦ ਵਿਖੇ ਹੋਈ। ਇਸ ਮੀਟਿੰਗ ਵਿੱਚ 26 ਨਵੰਬਰ ਨੂੰ ਦਿੱਲੀ ਮਾਰਚ ਅਤੇ ਅੰਦੋਲਨ ਦੀ ਨਵੀਂ ਰਣਨੀਤੀ ਬਾਰੇ ਅਹਿਮ ਫੈਸਲੇ ਲਏ ਗਏ ਹਨ।
ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਹਰ ਰੋਜ਼ 500 ਕਿਸਾਨ ਟਰੈਕਟਰਾਂ ਨਾਲ ਸੰਸਦ ਭਵਨ ਵੱਲ ਮਾਰਚ ਕਰਨਗੇ। ਇਸ ਦੇ ਨਾਲ ਹੀ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਦੀ ਪੂਰਵ ਸੰਧਿਆ ਤੱਕ ਪੰਜਾਬ ਅਤੇ ਹਰਿਆਣਾ ਦੇ ਹੋਰ ਕਿਸਾਨ ਦਿੱਲੀ ਦੀਆਂ ਸਰਹੱਦਾਂ ਵੱਲ ਵਧਣਗੇ।