Amarnath Yatra 2023: ਜੰਮੂ-ਕਸ਼ਮੀਰ ਸਥਿਤ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਰੋਜ਼ਾਨਾ ਹਜ਼ਾਰਾਂ ਸ਼ਰਧਾਲੂ ਪਹੁੰਚ ਰਹੇ ਹਨ। ਇਸ ਕੜੀ ‘ਚ ਦੱਸ ਦੇਈਏ ਕਿ ਹੁਣ ਤੱਕ 3 ਲੱਖ ਤੋਂ ਜ਼ਿਆਦਾ ਲੋਕ ਅਮਰਨਾਥ ਦੇ ਦਰਸ਼ਨ ਕਰ ਚੁੱਕੇ ਹਨ। ਇਹ ਅੰਕੜੇ ਸਿਰਫ 21 ਦਿਨਾਂ ਦੇ ਹਨ ਕਿਉਂਕਿ ਅਮਰਨਾਥ ਯਾਤਰਾ 1 ਜੁਲਾਈ ਤੋਂ ਹੀ ਸ਼ੁਰੂ ਹੋ ਚੁੱਕੀ ਹੈ।
ਦੱਸ ਦੇਈਏ ਕਿ 21 ਜੁਲਾਈ ਨੂੰ ਅਮਰਨਾਥ ਦੇ ਦਰਸ਼ਨਾਂ ਲਈ 13,797 ਸ਼ਰਧਾਲੂ ਆਏ ਸੀ। ਸਰਕਾਰ ਵੱਲੋਂ ਬੁਨਿਆਦੀ ਢਾਂਚੇ ‘ਚ ਸੁਧਾਰ ਅਤੇ ਸੇਵਾਵਾਂ ‘ਚ ਸੁਧਾਰ ਕਾਰਨ ਰਿਕਾਰਡ ਤੋੜ ਗਿਣਤੀ ‘ਚ ਸੰਗਤਾਂ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਪਹੁੰਚ ਰਹੀਆਂ ਹਨ। 21 ਦਿਨਾਂ ‘ਚ ਆਏ ਇਹ ਅੰਕੜੇ ਪਿਛਲੇ ਸਾਲ ਦੇ ਮੁਕਾਬਲੇ ਬਹੁਤ ਜ਼ਿਆਦਾ ਹਨ।
ਅਮਰਨਾਥ ਯਾਤਰਾ ਲਈ ਚੱਲ ਰਹੇ ਹਨ ਵਿਕਾਸ ਕਾਰਜ
ਅਮਰਨਾਥ ਪ੍ਰਤੀ ਸੈਲਾਨੀਆਂ ਦੀ ਦਿਲਚਸਪੀ ਦਰਸਾਉਂਦੀ ਹੈ ਕਿ ਸਰਕਾਰ ਨੇ ਇੱਥੇ ਸੜਕੀ ਆਵਾਜਾਈ, ਹੈਲੀਪੈਡ ਸੇਵਾ ਅਤੇ ਪੀਣ ਵਾਲੇ ਪਾਣੀ ਨਾਲ ਸਬੰਧਤ ਸੇਵਾਵਾਂ, ਬਿਜਲੀ, ਪਾਣੀ, ਸਿਹਤ, ਸੜਕ, ਸਫਾਈ ਅਤੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਹੈ। ਯਾਤਰੀਆਂ ਨੂੰ ਘਰ ਵਰਗਾ ਤਜ਼ਰਬਾ ਦੇਣ ਲਈ ਇਸ ਵਿੱਚ 30 ਸਰਕਾਰੀ ਵਿਭਾਗਾਂ ਨੂੰ ਸ਼ਾਮਲ ਕੀਤਾ ਗਿਆ ਹੈ ਤਾਂ ਜੋ ਸੁਵਿਧਾਵਾਂ ਯਕੀਨੀ ਬਣਾਈਆਂ ਜਾ ਸਕਣ।
ਅਮਰਨਾਥ ਯਾਤਰਾ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਭੋਜਨ, ਰਿਹਾਇਸ਼, ਸਿਹਤ ਸੰਭਾਲ, ਟੱਟੂ ਵਰਗੀਆਂ ਸੇਵਾਵਾਂ ਨੂੰ ਉਤਸ਼ਾਹਿਤ ਕੀਤਾ ਗਿਆ। ਜਿਸ ਕਾਰਨ ਅਮਰਨਾਥ ਯਾਤਰਾ ਲਈ ਸ਼ਰਧਾਲੂਆਂ ਦੀ ਗਿਣਤੀ ਵਧੀ ਹੈ ਅਤੇ ਲੋਕਾਂ ਵਿੱਚ ਅਮਰਨਾਥ ਯਾਤਰਾ ਲਈ ਉਤਸ਼ਾਹ ਵਧਿਆ ਹੈ।
ਰਿਕਾਰਡ ਤੋੜ ਗਿਣਤੀ ਵਿੱਚ ਪਹੁੰਚੇ ਸ਼ਰਧਾਲੂ
ਇਸ ਸਾਲ ਸਰਕਾਰ ਨੇ ਅਮਰਨਾਥ ਗੁਫਾ ਤੋਂ ਕੈਂਪਾਂ ਤੱਕ ਦੋ ਰਸਤੇ ਤਿਆਰ ਕੀਤੇ ਹਨ। ਪਹਿਲਗਾਮ ਅਤੇ ਬਾਲਟਾਲ ਜਿੱਥੋਂ ਦੀ ਯਾਤਰਾ ਸ਼ਾਮ ਨੂੰ ਵੀ ਜਾਰੀ ਰੱਖੀ ਜਾ ਸਕਦੀ ਹੈ। ਸਰਕਾਰ ਨੇ ਇੱਕ ਏਕੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕੀਤਾ ਹੈ ਜੋ ਕਿ ਆਰਐਫਆਈਡੀ ਨਾਲ ਏਕੀਕ੍ਰਿਤ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਜਾਂ ਯਾਤਰਾ ਦੇ ਸੰਚਾਲਨ ਦੀ ਬਾਰੀਕੀ ਨਾਲ ਨਿਗਰਾਨੀ ਕੀਤੀ ਜਾ ਸਕੇ। ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਹੀ ਨਤੀਜਾ ਹੈ ਕਿ ਥੋੜ੍ਹੇ ਸਮੇਂ ਵਿੱਚ ਹੀ ਯਾਤਰੀਆਂ ਦੀ ਗਿਣਤੀ 3 ਲੱਖ ਨੂੰ ਪਾਰ ਕਰ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h